ਪਿਛਲੇ ਸਾਲ ਦੇ ਮੁਕਾਬਲੇ ਲਗਭਗ ਚਾਰ ਗੁਣਾ ਵੱਧ ਹੈ ਇਹ ਅੰਕੜਾ
ਢਾਕਾ: ਬੰਗਲਾਦੇਸ਼ 'ਚ ਡੇਂਗੂ ਦਾ ਕਹਿਰ ਜਾਰੀ ਹੈ। ਮਰਨ ਵਾਲਿਆਂ ਦੀ ਗਿਣਤੀ 1000 ਨੂੰ ਪਾਰ ਕਰ ਗਈ ਹੈ। ਸਰਕਾਰੀ ਅੰਕੜਿਆਂ ਅਨੁਸਾਰ ਬੰਗਲਾਦੇਸ਼ ਵਿਚ 2023 ਦੌਰਾਨ ਡੇਂਗੂ ਬੁਖਾਰ ਨਾਲ 1,000 ਤੋਂ ਵੱਧ ਲੋਕਾਂ ਦੀ ਮੌਤ ਹੋਈ ਹੈ। ਮੀਡੀਆ ਰੀਪੋਰਟਾਂ ਅਨੁਸਾਰ ਇਹ ਅੰਕੜਾ ਪਿਛਲੇ ਸਾਲ ਦੇ ਮੁਕਾਬਲੇ ਲਗਭਗ ਚਾਰ ਗੁਣਾ ਵੱਧ ਹੈ।
ਇਹ ਵੀ ਪੜ੍ਹੋ: ਪਾਕਿਸਤਾਨ ਵਿਚ ਹਿੰਦੂ ਲੜਕੀ ਨਾਲ ਸਮੂਹਿਕ ਬਲਾਤਕਾਰ! 3 ਦਿਨ ਪਹਿਲਾਂ ਘਰ ਤੋਂ ਕੀਤਾ ਸੀ ਅਗਵਾ
2023 ਦੇ ਪਹਿਲੇ ਨੌਂ ਮਹੀਨਿਆਂ ਵਿਚ ਘੱਟੋ-ਘੱਟ 1,017 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਲਗਭਗ 209,000 ਸੰਕਰਮਿਤ ਹੋਏ ਹਨ। ਮ੍ਰਿਤਕਾਂ ਵਿਚ 15 ਸਾਲ ਅਤੇ ਇਸ ਤੋਂ ਘੱਟ ਉਮਰ ਦੇ ਬੱਚੇ ਬੱਚੇ ਵੀ ਸ਼ਾਮਲ ਹਨ। ਦੇਸ਼ ਦੇ ਹਸਪਤਾਲ ਮਰੀਜ਼ਾਂ ਲਈ ਜਗ੍ਹਾ ਬਣਾਉਣ ਲਈ ਸੰਘਰਸ਼ ਕਰ ਰਹੇ ਹਨ ਕਿਉਂਕਿ ਸੰਘਣੀ ਆਬਾਦੀ ਵਾਲੇ ਦੱਖਣੀ ਏਸ਼ੀਆਈ ਦੇਸ਼ ਵਿਚ ਬਿਮਾਰੀ ਤੇਜ਼ੀ ਨਾਲ ਫੈਲਦੀ ਹੈ।
ਇਹ ਵੀ ਪੜ੍ਹੋ: ਏਸ਼ੀਆਈ ਖੇਡਾਂ 2023: ਨੇਪਾਲ ਨੂੰ 23 ਦੌੜਾਂ ਨਾਲ ਹਰਾ ਕੇ ਏਸ਼ੀਆਈ ਖੇਡਾਂ ਦੇ ਸੈਮੀਫਾਈਨਲ 'ਚ ਪਹੁੰਚੀ ਭਾਰਤੀ ਟੀਮ
ਖ਼ਬਰਾਂ ਅਨੁਸਾਰ ਵਿਸ਼ਵ ਸਿਹਤ ਸੰਗਠਨ (ਡਬਲਯੂ.ਐਚ.ਓ.) ਨੇ ਚੇਤਾਵਨੀ ਦਿਤੀ ਹੈ ਕਿ ਡੇਂਗੂ ਅਤੇ ਹੋਰ ਬਿਮਾਰੀਆਂ ਮੱਛਰਾਂ ਤੋਂ ਪੈਦਾ ਹੋਣ ਵਾਲੇ ਵਾਇਰਸਾਂ, ਜਿਵੇਂ ਕਿ ਚਿਕਨਗੁਨੀਆ, ਪੀਲਾ ਬੁਖਾਰ ਅਤੇ ਜ਼ੀਕਾ, ਜਲਵਾਯੂ ਪਰਿਵਰਤਨ ਕਾਰਨ ਤੇਜ਼ੀ ਨਾਲ ਫੈਲ ਰਹੀਆਂ ਹਨ। ਡੇਂਗੂ ਦਾ ਖਾਸ ਤੌਰ 'ਤੇ ਇਲਾਜ ਕਰਨ ਵਾਲੀ ਕੋਈ ਵੀ ਵੈਕਸੀਨ ਜਾਂ ਦਵਾਈ ਨਹੀਂ ਹੈ। ਇਹ ਜੂਨ-ਤੋਂ-ਸਤੰਬਰ ਦੇ ਮਾਨਸੂਨ ਸੀਜ਼ਨ ਦੌਰਾਨ ਦੱਖਣੀ ਏਸ਼ੀਆ ਵਿਚ ਆਮ ਪਾਇਆ ਜਾ ਰਿਹਾ ਹੈ।