ਖ਼ਬਰਾਂ |

ਤਾਜ਼ਾ |

ਅਮਨ ਸਹਿਰਾਵਤ ਨੇ ਪੁਰਸ਼ 57 ਕਿਲੋਗ੍ਰਾਮ ਕੁਸ਼ਤੀ ਵਿੱਚ ਜਿੱਤਿਆ ਸੋਨ ਤਗਮਾ
Published : Oct 3, 2026, 3:54 pm IST
Updated : Oct 3, 2026, 3:54 pm IST
SHARE ARTICLE
Aman Sehrawat won the gold medal in men's 57kg wrestling.
Aman Sehrawat won the gold medal in men's 57kg wrestling.

ਫਾਈਨਲ ਮੁਕਾਬਲੇ ’ਚ ਉੱਤਰੀ ਕੋਰੀਆ ਦੇ ਪਹਿਲਵਾਨ ਨੂੰ ਹਰਾਇਆ

ਨਾਗੋਯਾ : ਅਮਨ ਸਹਿਰਾਵਤ ਨੇ ਏਸ਼ੀਆਈ ਖੇਡਾਂ ਵਿੱਚ ਸ਼ਨੀਵਾਰ ਨੂੰ ਇੱਥੇ ਪੁਰਸ਼ਾਂ ਦੇ 57 ਕਿਲੋਗ੍ਰਾਮ ਵਰਗ ਦੇ ਫਸਵੇਂ ਮੁਕਾਬਲੇ ਵਾਲੇ ਫਾਈਨਲ ਵਿੱਚ ਉੱਤਰੀ ਕੋਰੀਆ ਦੇ ਵਿਸ਼ਵ ਚੈਂਪੀਅਨ ਚੋਂਗ ਸੋਂਗ ਹਾਨ ਨੂੰ 11-7 ਨਾਲ ਹਰਾ ਕੇ ਸੋਨ ਤਗਮਾ ਜਿੱਤਿਆ। ਤੇਈ ਸਾਲਾ ਭਾਰਤੀ ਪਹਿਲਵਾਨ ਨੇ ਹਾਂਗਜ਼ੂ ਏਸ਼ੀਆਈ ਖੇਡਾਂ ਵਿੱਚ ਕਾਂਸੀ ਦਾ ਤਗਮਾ ਜਿੱਤਿਆ ਸੀ। ਉਨ੍ਹਾਂ ਨੇ ਇਸ ਵਾਰ ਸ਼ਾਨਦਾਰ ਰਣਨੀਤੀ ਦਾ ਪ੍ਰਦਰਸ਼ਨ ਕਰਦੇ ਹੋਏ ਹਾਨ ਨੂੰ ਮਾਤ ਦਿੱਤੀ ਅਤੇ ਆਪਣੇ ਤਗਮੇ ਦਾ ਰੰਗ ਬਦਲਦੇ ਹੋਏ ਪੋਡੀਅਮ ਦੇ ਸਿਖਰਲੇ ਸਥਾਨ 'ਤੇ ਪਹੁੰਚਣ ਵਿੱਚ ਸਫਲ ਰਹੇ।

ਅਮਨ ਨੇ ਇਸ ਤੋਂ ਪਹਿਲਾਂ ਸੈਮੀਫਾਈਨਲ ਵਿੱਚ ਤਾਜਿਕਿਸਤਾਨ ਦੇ ਐਯਾਲ ਬੇਲੋਲਿਯੂਬਸਕੀ ਨੂੰ 14-8 ਨਾਲ ਹਰਾ ਕੇ ਪਹਿਲੀ ਵਾਰ ਏਸ਼ੀਆਈ ਖੇਡਾਂ ਵਿੱਚ ਸੋਨ ਤਗਮਾ ਜਿੱਤਣ ਦੀ ਉਮੀਦ ਜਗਾਈ ਸੀ। ਪੈਰਿਸ ਓਲੰਪਿਕ ਵਿੱਚ ਕਾਂਸੀ ਦਾ ਤਗਮਾ ਜਿੱਤ ਕੇ ਭਾਰਤ ਦੇ ਸਭ ਤੋਂ ਘੱਟ ਉਮਰ ਦੇ ਓਲੰਪਿਕ ਤਗਮਾ ਜੇਤੂ ਬਣੇ ਸਹਿਰਾਵਤ ਫਾਈਨਲ ਵਿੱਚ ਲਗਾਤਾਰ ਕੰਟਰੋਲ ਵਿੱਚ ਰਹੇ। ਹਾਨ ਨੇ ਭਾਰਤੀ ਪਹਿਲਵਾਨ ਨੂੰ ਹਰਾਉਣ ਲਈ ਹਰ ਸੰਭਵ ਦਾਅ ਲਗਾਇਆ ਅਤੇ ਇੱਕ ਸਮੇਂ 7-6 ਦੀ ਬੜ੍ਹਤ ਵੀ ਹਾਸਲ ਕਰ ਲਈ ਸੀ, ਪਰ ਅਮਨ ਨੇ ਫਿਰ ਵਧੀਆ ਵਾਪਸੀ ਕੀਤੀ।  ਅਮਨ ਦੇ ਸੋਨ ਤਗਮੇ ਨਾਲ ਕੁਸ਼ਤੀ ਵਿੱਚ ਭਾਰਤ ਦੇ ਸ਼ਾਨਦਾਰ ਪ੍ਰਦਰਸ਼ਨ ਨੂੰ ਹੋਰ ਮਜ਼ਬੂਤੀ ਮਿਲੀ ਹੈ। ਸੁਜੀਤ ਕਲਕਲ ਨੇ ਸ਼ੁੱਕਰਵਾਰ ਨੂੰ ਪੁਰਸ਼ਾਂ ਦੇ 65 ਕਿਲੋਗ੍ਰਾਮ ਵਰਗ ਵਿੱਚ ਸੋਨ ਤਗਮਾ ਜਿੱਤਿਆ ਸੀ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੈਡ ਸੰਧੂ ਕਤਲ ਮਾਮਲੇ 'ਚ ਵੱਡੀ ਕਾਰਵਾਈ! ਇਕ ਮੁਲਜ਼ਮ ਗ੍ਰਿਫ਼ਤਾਰ

08 Oct 2026 3:03 PM

‘ਪਰਗਟ ਸਿੰਘ ਕਦੇ ਕਿਸੇ ਅੱਗੇ ਉੱਚੀ ਆਵਾਜ਼ 'ਚ ਗੱਲ ਨਹੀਂ ਕਰਦੇ'-ਦਲਵੀਰ ਗੋਲਡੀ

08 Oct 2026 3:02 PM

ਤਰਨਤਾਰਨ ਵਿੱਚ ਵੱਡੀ ਵਾਰਦਾਤ, ਦੋ ਨੌਜਵਾਨਾਂ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ

07 Oct 2026 2:51 PM

ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ CM Bhagwant Mann ਦੀ ਅਹਿਮ ਮੀਟਿੰਗ, ਤਸਵੀਰਾਂ ਆਈਆਂ ਸਾਹਮਣੇ

06 Oct 2026 2:58 PM

ਪੱਥਰਾਂ 'ਚ ਜਾਨ ਪਾਉਣ ਵਾਲਾ ਕਲਾਕਾਰ ! ਮੂਰਤਾਂ ਦੇਖ ਕੇ ਤੁਸੀਂ ਵੀ ਕਹੋਗੇ—‘ਇਹ ਬੋਲ ਕਿਉਂ..

06 Oct 2026 2:56 PM
Advertisement