
ਪੇ.ਟੀ.ਐਮ. ’ਤੇ 5 ਜਨਵਰੀ ਅਤੇ ਪੀ.ਸੀ.ਏ. ਦੇ ਕਾਊਂਟਰ ਉਤੇ 6 ਜਨਵਰੀ ਤੋਂ ਟਿਕਟਾਂ ਮਿਲਣੀਆਂ ਸ਼ੁਰੂ ਹੋ ਜਾਣਗੀਆਂ।
India vs Afghanistan T-20: ਚੰਡੀਗੜ੍ਹ ਦੇ ਨਾਲ ਲੱਗਦੇ ਮੁਹਾਲੀ 'ਚ 11 ਜਨਵਰੀ ਨੂੰ ਭਾਰਤ ਅਤੇ ਅਫ਼ਗਾਨਿਸਤਾਨ ਵਿਚਾਲੇ ਟੀ-20 ਮੈਚ ਖੇਡਿਆ ਜਾਵੇਗਾ। ਇਹ ਮੈਚ ਮੁਹਾਲੀ ਦੇ ਆਈਐਸ ਬਿੰਦਰਾ ਕ੍ਰਿਕਟ ਸਟੇਡੀਅਮ ਦਾ ਆਖਰੀ ਅੰਤਰਰਾਸ਼ਟਰੀ ਮੈਚ ਹੋ ਸਕਦਾ ਹੈ ਕਿਉਂਕਿ ਪੰਜਾਬ ਕ੍ਰਿਕਟ ਐਸੋਸੀਏਸ਼ਨ ਦਾ ਨਵਾਂ ਸਟੇਡੀਅਮ ਨਿਊ ਚੰਡੀਗੜ੍ਹ ਵਿਚ ਬਣ ਕੇ ਤਿਆਰ ਹੈ।
ਇਸ ਤੋਂ ਪਹਿਲਾਂ ਰਣਜੀ ਅਤੇ ਸਈਅਦ ਮੁਸ਼ਤਾਕ ਅਲੀ ਟਰਾਫੀ ਦੇ ਮੈਚ ਇਸ ਵਿਚ ਖੇਡੇ ਜਾ ਚੁੱਕੇ ਹਨ। ਹੁਣ ਜਲਦੀ ਹੀ ਇਥੇ ਅੰਤਰਰਾਸ਼ਟਰੀ ਮੈਚ ਵੀ ਖੇਡੇ ਜਾਣਗੇ। ਪੀ.ਸੀ.ਏ. ਦੇ ਸਕੱਤਰ ਦਿਲਸ਼ੇਰ ਸਿੰਘ ਨੇ ਦਸਿਆ ਕਿ ਟੀ-20 ਮੁਕਾਬਲੇ ਲਈ ਟਿਕਟਾਂ ਦੇ ਰੇਟ ਜਾਰੀ ਕਰ ਦਿਤੇ ਗਏ ਹਨ। ਪੇ.ਟੀ.ਐਮ. ’ਤੇ 5 ਜਨਵਰੀ ਅਤੇ ਪੀ.ਸੀ.ਏ. ਦੇ ਕਾਊਂਟਰ ਉਤੇ 6 ਜਨਵਰੀ ਤੋਂ ਟਿਕਟਾਂ ਮਿਲਣੀਆਂ ਸ਼ੁਰੂ ਹੋ ਜਾਣਗੀਆਂ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਉਧਰ ਨਿਊ ਚੰਡੀਗੜ੍ਹ ਵਿਚ ਪੰਜਾਬ ਕ੍ਰਿਕਟ ਸਟੇਡੀਅਮ ਦੀ ਉਸਾਰੀ ਦਾ ਕੰਮ ਮੁਕੰਮਲ ਹੋ ਗਿਆ ਹੈ। ਹੁਣ ਇਹ ਸਟੇਡੀਅਮ ਅੰਤਰਰਾਸ਼ਟਰੀ ਮੈਚਾਂ ਦੀ ਮੇਜ਼ਬਾਨੀ ਲਈ ਪੂਰੀ ਤਰ੍ਹਾਂ ਤਿਆਰ ਹੈ। ਇਸ ਮਾਮਲੇ ਵਿਚ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਕੱਤਰ ਦਿਲਸ਼ੇਰ ਖੰਨਾ ਨੇ ਕਿਹਾ ਕਿ ਜਲਦੀ ਹੀ ਬੀਸੀਸੀਆਈ ਅਧਿਕਾਰੀ ਸਟੇਡੀਅਮ ਦਾ ਅੰਤਿਮ ਸਰਵੇਖਣ ਕਰਨਗੇ। ਬੀਸੀਸੀਆਈ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਅਗਲੇ ਸਾਰੇ ਮੈਚ ਨਵੇਂ ਸਟੇਡੀਅਮ ਵਿਚ ਖੇਡੇ ਜਾਣਗੇ। ਇਹ ਸਟੇਡੀਅਮ ਆਧੁਨਿਕ ਸਹੂਲਤਾਂ ਨਾਲ ਬਣਾਇਆ ਗਿਆ ਹੈ।
(For more Punjabi news apart from Tickets for India vs Afghanistan T-20 will be available from tomorrow, stay tuned to Rozana Spokesman)