
ਸ਼ੇਨ ਆਪਣੇ ਘਰ ਵਿਚ ਬੇਹੋਸ਼ ਪਾਏ ਗਏ ਸਨ
ਨਵੀਂ ਦਿੱਲੀ- ਆਸਟਰੇਲੀਆ ਦੇ ਸਾਬਕਾ ਸਪਿਨ ਗੇਂਦਬਾਜ਼ ਸ਼ੇਨ ਵਾਰਨ ਦਾ 52 ਸਾਲ ਦੀ ਉਮਰ ਵਿਚ ਦਿਹਾਂਤ ਹੋ ਗਿਆ ਹੈ। ਵਾਰਨਰ ਦੇ ਪ੍ਰਬੰਧਨ ਨੇ ਇਕ ਬਿਆਨ ਵਿਚ ਪੁਸ਼ਟੀ ਕੀਤੀ ਹੈ ਕਿ ਸ਼ੇਨ ਆਪਣੇ ਘਰ ਵਿਚ ਬੇਹੋਸ਼ ਪਾਏ ਗਏ ਸਨ। ਮੈਡੀਕਲ ਟੀਮਾਂ ਨੇ ਉਨ੍ਹਾਂ ਨੂੰ ਬਚਾਉਣ ਦੀ ਬਹੁਤ ਕੋਸ਼ਿਸ਼ ਕੀਤੀ ਪਰ ਉਨ੍ਹਾਂ ਨੂੰ ਬਚਾਇਆ ਨਹੀਂ ਜਾ ਸਕਿਆ। ਜਾਣਕਾਰੀ ਇਹ ਸਾਹਮਣੇ ਆਈ ਹੈ ਕਿ ਉਙਨਾਂ ਦੀ ਮੌਤ ਦਿਲ ਦਾ ਦੌਰਾ ਪੈਣ ਕਾਰਨ ਹੋਈ ਹੈ।