ਮੇਜਰ ਧਿਆਨ ਚੰਦ ਨੂੰ ਸਮਰਪਿਤ ਹੁਣ ਤੱਕ ਦਾ ਸਭ ਤੋਂ ਵੱਡਾ ਖੇਡ ਕੁੰਭ ‘ਪੰਜਾਬ ਖੇਡ ਮੇਲਾ’ ਕਰਵਾਏਗਾ ਪੰਜਾਬ
Published : Aug 4, 2022, 5:50 pm IST
Updated : Aug 4, 2022, 5:50 pm IST
SHARE ARTICLE
CM Mann Meeting with Sports Department
CM Mann Meeting with Sports Department

ਪੈਰਾ ਅਥਲੀਟਾਂ ਤੇ 40 ਸਾਲ ਤੋਂ ਵੱਧ ਉਮਰ ਦੇ ਨਾਗਰਿਕਾਂ/ਖਿਡਾਰੀਆਂ ਲਈ ਪਹਿਲੀ ਦਫ਼ਾ ਵੱਖਰੇ ਵਰਗ ਹੋਣਗੇ

 

ਚੰਡੀਗੜ੍ਹ ਸੂਬੇ ਵਿੱਚ ਖੇਡ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਦੇਣ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੌਮੀ ਖੇਡ ਦਿਵਸ ਮੌਕੇ 29 ਅਗਸਤ ਨੂੰ ਮੇਜਰ ਧਿਆਨ ਚੰਦ ਦੇ ਜਨਮ ਦਿਨ ਮੌਕੇ ਕਰਵਾਏ ਜਾ ਰਹੇ ਹੁਣ ਤੱਕ ਦੇ ਸਭ ਤੋਂ ਵੱਡੇ ਖੇਡ ਕੁੰਭ ‘ਪੰਜਾਬ ਖੇਡ ਮੇਲੇ’ ਦੀਆਂ ਤਿਆਰੀਆਂ ਦੀ ਸਮੀਖਿਆ ਕੀਤੀ। ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ, ‘‘ਹਾਕੀ ਦੇ ਜਾਦੂਗਰ ਮੇਜਰ ਧਿਆਨ ਚੰਦ ਲੱਖਾਂ ਖਿਡਾਰੀਆਂ ਲਈ ਹਮੇਸ਼ਾ ਤੋਂ ਪ੍ਰੇਰਨਾ ਦਾ ਸਰੋਤ ਰਹੇ ਹਨ ਅਤੇ ਪੰਜਾਬ ਖੇਡ ਮੇਲਾ ਉੱਭਰਦੇ ਖਿਡਾਰੀਆਂ ਤੇ ਆਮ ਲੋਕਾਂ ਵਿਚਾਲੇ ਖੇਡਾਂ ਦੀ ਚਿਣਗ ਨੂੰ ਹੋਰ ਹਵਾ ਦੇਵੇਗਾ।”

CM Mann Meeting with Sports Department CM Mann Meeting with Sports Department

ਮੁੱਖ ਮੰਤਰੀ ਨੇ ਕਿਹਾ ਕਿ ਇਸ ਖੇਡ ਮੇਲੇ ਦਾ ਮੁੱਢਲਾ ਉਦੇਸ਼ ਇਕ ਪਾਸੇ ਖੇਡਾਂ ਦੇ ਖੇਤਰ ਵਿੱਚ ਨਵੀਆਂ ਪ੍ਰਤਿਭਾਵਾਂ ਦੀ ਪਛਾਣ ਕਰਨਾ ਹੈ ਅਤੇ ਦੂਜੇ ਪਾਸੇ ਸੂਬੇ ਵਿੱਚ ਖੇਡ ਗਤੀਵਿਧੀਆਂ ਨੂੰ ਵੱਡਾ ਹੁਲਾਰਾ ਦੇਣਾ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਚੱਲ ਰਹੀਆਂ ਰਾਸ਼ਟਰਮੰਡਲ ਖੇਡਾਂ ਵਿੱਚ ਆਪਣੀਆਂ ਚਮਕਾਂ ਬਿਖੇਰ ਰਹੇ ਪੰਜਾਬ ਦੇ ਖਿਡਾਰੀਆਂ ਨੇ ਸਾਬਤ ਕਰ ਦਿੱਤਾ ਹੈ ਕਿ ਜੇ ਉਨ੍ਹਾਂ ਨੂੰ ਅਨੁਕੂਲ ਮਾਹੌਲ ਮਿਲੇ ਤਾਂ ਉਹ ਕਿਸੇ ਵੀ ਖੇਤਰ ਵਿੱਚ ਚਮਤਕਾਰ ਦਿਖਾ ਸਕਦੇ ਹਨ। ਭਗਵੰਤ ਮਾਨ ਨੇ ਕਿਹਾ ਕਿ ਇਹ ਮੇਲਾ ਨੌਜਵਾਨਾਂ ਨੂੰ ਆਪਣਾ ਹੁਨਰ ਦਿਖਾਉਣ ਲਈ ਵੱਡਾ ਪਲੇਟਫਾਰਮ ਮੁਹੱਈਆ ਕਰਨ ਤੋਂ ਇਲਾਵਾ ਸੂਬੇ ਵਿੱਚ ਖੇਡਾਂ ਦੇ ਮੁਆਫ਼ਕ ਮਾਹੌਲ ਪੈਦਾ ਹੋਣਾ ਯਕੀਨੀ ਬਣਾਏਗਾ।

CM Mann Meeting with Sports Department CM Mann Meeting with Sports Department

ਮੁੱਖ ਮੰਤਰੀ ਨੇ ਦੱਸਿਆ ਕਿ ਇਹ ਆਪਣੀ ਤਰ੍ਹਾਂ ਦਾ ਪਹਿਲਾਂ ਅਜਿਹਾ ਮੇਲਾ ਹੋਵੇਗਾ, ਜਿਸ ਵਿੱਚ ਖਿਡਾਰੀਆਂ ਤੇ ਨਾਗਰਿਕਾਂ ਸਣੇ ਚਾਰ ਲੱਖ ਤੋਂ ਵੱਧ ਲੋਕ 28 ਖੇਡ ਵੰਨਗੀਆਂ ਵਿੱਚ ਭਾਗ ਲੈਣਗੇ। ਉਨ੍ਹਾਂ ਕਿਹਾ ਕਿ ਇਹ ਮੇਲਾ ਬਲਾਕ ਤੋਂ ਸੂਬਾ ਪੱਧਰ ਤੱਕ ਕਰਵਾਇਆ ਜਾਵੇਗਾ, ਜਿਸ ਦੌਰਾਨ ਜੇਤੂਆਂ ਨੂੰ ਸਰਟੀਫਿਕੇਟਾਂ ਸਮੇਤ ਕੁੱਲ ਪੰਜ ਕਰੋੜ ਰੁਪਏ ਦੇ ਨਕਦ ਇਨਾਮ ਦਿੱਤੇ ਜਾਣਗੇ। ਭਗਵੰਤ ਮਾਨ ਨੇ ਦੱਸਿਆ ਕਿ ਪੰਜਾਬ ਖੇਡ ਮੇਲੇ ਦੌਰਾਨ ਪੈਰਾ ਅਥਲੀਟਾਂ ਦੇ ਨਾਲ-ਨਾਲ 40 ਸਾਲ ਤੋਂ ਵੱਧ ਉਮਰ ਵਰਗ ਵਾਲਿਆਂ ਲਈ ਵੀ ਵੱਖ-ਵੱਖ ਖੇਡ ਵੰਨਗੀਆਂ ਹੋਣਗੀਆਂ।

CM Mann Meeting with Sports Department CM Mann Meeting with Sports Department

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਇਸ ਮੇਲੇ ਲਈ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦਾ ਆਦੇਸ਼ ਦਿੰਦਿਆਂ ਕਿਹਾ ਕਿ ਇਸ ਸਬੰਧ ਵਿੱਚ ਕਿਸੇ ਵੀ ਕਿਸਮ ਦੀ ਕੁਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਕਿਸੇ ਵੀ ਸੂਬਾ ਸਰਕਾਰ ਦੀ ਆਪਣੀ ਤਰ੍ਹਾਂ ਦੀ ਅਨੂਠੀ ਪਹਿਲਕਦਮੀ ਹੈ ਅਤੇ ਹਰੇਕ ਅਧਿਕਾਰੀ ਇਸ ਨੂੰ ਕਾਮਯਾਬ ਕਰਨ ਵਿੱਚ ਕੋਈ ਕਸਰ ਬਾਕੀ ਨਾ ਛੱਡੇ। ਭਗਵੰਤ ਮਾਨ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਖੇਡ ਭਾਵਨਾ ਤੇ ਉਤਸ਼ਾਹ ਨਾਲ ਦੋ ਮਹੀਨੇ ਤੱਕ ਚੱਲਣ ਵਾਲੇ ਇਸ ਵੱਡੇ ਖੇਡ ਕੁੰਭ ਵਿੱਚ ਭਾਗ ਲੈਣ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab BJP ਦਾ ਵੱਡਾ ਚਿਹਰਾ Congress 'ਚ ਹੋ ਰਿਹਾ ਸ਼ਾਮਿਲ, ਦੇਖੋ ਕੌਣ ਛੱਡ ਰਿਹਾ Party | LIVE

30 Apr 2024 1:20 PM

Big Breaking : ਦਲਵੀਰ ਗੋਲਡੀ ਦਾ ਕਾਂਗਰਸ ਤੋਂ ਟੁੱਟਿਆ ਦਿਲ! AAP ਜਾਂ BJP ਦੀ ਬੇੜੀ 'ਚ ਸਵਾਰ ਹੋਣ ਦੇ ਚਰਚੇ!

30 Apr 2024 12:30 PM

ਫਿਕਸ ਮੈਚ ਖੇਡ ਰਹੇ ਕਾਂਗਰਸੀ, ਅਕਾਲੀਆਂ ਨੂੰ ਬਠਿੰਡਾ ਤੋਂ ਜਿਤਾਉਣ ਲਈ ਰਾਜਾ ਵੜਿੰਗ ਨੂੰ ਲੁਧਿਆਣਾ ਭੇਜਿਆ'

30 Apr 2024 10:36 AM

ਬਲਕੌਰ ਸਿੰਘ ਨੇ ਕਾਂਗਰਸੀ ਲੀਡਰਾਂ ਸਾਹਮਣੇ ਸੁਣਾਈਆਂ ਖਰੀਆਂ ਖਰੀਆਂ, ਬੰਦ ਕਮਰੇ 'ਚ ਕੀ ਹੋਈ ਗੱਲ

30 Apr 2024 10:20 AM

ਖੁੱਲ੍ਹ ਕੇ ਸਾਹਮਣੇ ਆਈ ਲੁਧਿਆਣੇ ਦੀ ਲੜਾਈ ? Live ਸੁਣੋ ਕੀ ਕਹਿ ਰਹੇ ਨੇ ਰਵਨੀਤ ਬਿੱਟੂ ਤੇ ਰਾਜਾ ਵੜਿੰਗ

30 Apr 2024 9:47 AM
Advertisement