ਖੇਤੀ ਵਿਭਿੰਨਤਾ ਲਈ ਕੇਂਦਰ ਸਰਕਾਰ ਹੋਰਨਾਂ ਫਸਲਾਂ ’ਤੇ ਵੀ ਘੱਟੋ-ਘੱਟ ਸਮਰਥਨ ਮੁੱਲ ਯਕੀਨੀ ਬਣਾਵੇ-  ਕੁਲਤਾਰ ਸਿੰਘ ਸੰਧਵਾਂ
Published : Nov 4, 2022, 8:38 pm IST
Updated : Nov 4, 2022, 8:38 pm IST
SHARE ARTICLE
Kultar Singh Sandhwan
Kultar Singh Sandhwan

ਕਿਹਾ- ਭਗਵੰਤ ਮਾਨ ਦੀ ਅਗਵਾਈ ’ਚ ਪੰਜਾਬ ਸਰਕਾਰ ਸਹੀ ਦਿਸ਼ਾ ਵੱਲ ਅੱਗੇ ਵਧ ਰਹੀ 

‘ਕਿਸਾਨੀ ਨੂੰ ਸੰਕਟ ਵਿੱਚੋਂ ਕੱਢਣ ਲਈ ਪੰਜਾਬ ਸਰਕਾਰ ਦ੍ਰਿੜ’

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ’ਚ ਪੰਜਾਬ ਸਰਕਾਰ ਸਹੀ ਦਿਸ਼ਾ ਵੱਲ ਅੱਗੇ ਵਧ ਰਹੀ ਹੈ ਅਤੇ ਇਹ ਕਿਸਾਨਾਂ ਨੂੰ ਵੱਖ ਵੱਖ ਸੰਕਟਾਂ ਵਿੱਚੋਂ ਬਾਹਰ ਕੱਢਣ ਲਈ ਪੂਰੀ ਦ੍ਰਿੜ ਹੈ।  ਅੱਜ ਸੀ.ਆਈ.ਆਈ. ਦੇ ਉੱਤਰੀ ਖੇਤਰ ਦੇ ਸਥਾਨਿਕ ਹੈਡਕੁਆਟਰ ਵਿਖੇ ਦੀ ਪ੍ਰੀਮੀਅਰ ਐਗਰੀ ਐਂਡ ਫੂਡ ਟੈਕਨੋਲੋਜੀ ਫੇਅਰ ਨੂੰ ਸੰਬੋਧਿਤ ਕਰਦੇ ਹੋਏ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਬਦਲਦੀਆਂ ਹਾਲਤਾਂ ਵਿੱਚ ਠੋਸ ਅਤੇ ਪ੍ਰ੍ਰਭਾਵੀ ਖੇਤੀ ਨੀਤੀ ਦੀ ਅਣਹੋਂਦ ਕਾਰਨ ਪੰਜਾਬ ਵਿੱਚ ਖੇਤੀ ਦਾ ਸੰਕਟ ਵਧਿਆ ਹੈ ਅਤੇ ਹੁਣ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨੀ ਨੂੰ ਸੰਕਟ ਵਿੱਚੋਂ ਬਹਰ ਕੱਢਣ ਲਈ ਲਗਾਤਾਰ ਯਤਨਸ਼ੀਲ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਨੇ ਦੇਸ਼ ਨੂੰ ਅਨਾਜ ਦੇ ਖੇਤਰ ਵਿੱਚ ਆਤਮ ਨਿਰਭਰ ਬਨਾਉਣ ਲਈ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਸੂਬੇ ਨੂੰ ਝੋਨੇ ਅਤੇ ਕਣਕ ਦੇ ਫਸਲੀ ਚੱਕਰ ਵਿੱਚੋਂ ਬਾਹਰ ਕੱਢਣ ਦੀ ਹੁਣ ਡਾਹਢੀ ਲੋੜ ਹੈ ਜਿਸ ਵਾਸਤੇ ਖੇਤੀ ਵਿਭਿੰਨਤਾ ਅਪਣਾਏ ਜਾਣ ਦੀ ਲੋੜ ਹੈ। ਇਸ ਨੂੰ ਅਮਲ ਵਿੱਚ ਲਿਆਉਣ ਲਈ ਕੇਂਦਰ ਵੱਲੋਂ ਕਣਕ ਅਤੇ ਝੋਨੇ ਤੋਂ ਇਲਾਵਾ ਹੋਰਨਾਂ ਫਸਲਾਂ ’ਤੇ ਵੀ ਘੱਟੋ ਘੱਟ ਸਮਰਥਨ ਮੁਲ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ। ਉਨਾਂ ਨੇ ਖੇਤੀ ਸੰਕਟ ਦੇ ਹੱਲ ਲਈ ਨਵੀਆਂ ਸਕੀਮਾਂ ਅਤੇ ਨਵੇਂ ਉਪਰਾਲੇ ਅਪਨਾਉਣ ਦੀ ਜ਼ਰੂਰਤ ’ਤੇ ਜ਼ੋਰ ਦਿੱਤਾ ਹੈ। 

ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਅਜਿਹੇ ਮੇਲੇ ਖੇਤੀਬਾੜੀ ਅਤੇ ਬਾਗਵਾਨੀ ਵਿਚ ਨਵੇਂ ਉਪਰਾਲੇ ਅਤੇ ਨਵੀਆਂ ਤਕਨੀਕਾਂ ਬਾਰੇ ਜਾਣਕਾਰੀ ਦੇਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਦੇ ਹਨ। ਕਿਸਾਨ ਮੇਲਿਆਂ ਨੂੰ ਆਯੋਜਿਤ ਕਰ ਕੇ ਕਿਸਾਨੀ ਨੂੰ ਨਵੀਆਂ ਤਕਨੀਕਾਂ ਦਾ ਲਗਾਤਾਰ ਗਿਆਨ ਦਿੱਤਾ ਜਾ ਸਕਦਾ ਹੈ। ਉਨ੍ਹਾਂ ਕਿਹਾ ਕਿ ਇਹ ਮੇਲੇ ਦਿਹਾਤੀ ਇਲਾਕਿਆਂ ਵਿੱਚ ਹੋਰ ਵੀ ਚੰਗੇ ਨਤੀਜੇ ਕੱਢ ਸਕਦੇ ਹਨ। ਇਸ ਨਾਲ ਸਰਕਾਰ ਅਤੇ ਹੋਰ ਉਦਯੋਗਪਤੀਆਂ ਦਾ ਕਿਸਾਨਾਂ ਤੱਕ ਪਹੁੰਚ ਅਸਾਨ ਹੋਵੇਗੀ। ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ਹਮੇਸ਼ਾਂ ਦੇਸ਼ ਵਿੱਚ ਮੋਹਰੀ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦਾ ਕਿਸਾਨ ਹਮੇਸ਼ਾ ਤੋਂ ਹੀ ਹਰ ਨਵੀ ਤਕਨੀਕ ਅਤੇ ਹਰ ਨਵੀ ਖੋਜ ਨੂੰ ਅਪਣਾਉਂਦਾ ਆਇਆ ਹੈ ਅਤੇ ਖੇਤੀ ਵਿਭਿੰਨਤਾ ਲਈ ਬਾਗਵਾਨੀ ਵਧੀਆ ਵਿਕਲਪ ਹੈ।     

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM
Advertisement