MS Dhoni News: ਮਹਿੰਦਰ ਸਿੰਘ ਧੋਨੀ ਨੂੰ ਕਰੀਬੀ ਦੋਸਤ ਨੇ ਲਗਾਇਆ ਚੂਨਾ, 15 ਕਰੋੜ ਦਾ ਹੋਇਆ ਨੁਕਸਾਨ

By : GAGANDEEP

Published : Jan 5, 2024, 4:10 pm IST
Updated : Jan 5, 2024, 4:10 pm IST
SHARE ARTICLE
MS Dhoni suffered a loss of 15 crores News in punjabi
MS Dhoni suffered a loss of 15 crores News in punjabi

MS Dhoni News: ਰਾਂਚੀ ਵਿਚ ਦਰਜ ਕਰਵਾਇਆ ਕੇਸ

MS Dhoni suffered a loss of 15 crores News in punjabi : ਸਾਬਕਾ ਭਾਰਤੀ ਕਪਤਾਨ ਮਹਿੰਦਰ ਸਿੰਘ ਧੋਨੀ ਨੇ ਅਰਕਾ ਸਪੋਰਟਸ ਐਂਡ ਮੈਨੇਜਮੈਂਟ ਲਿਮਟਿਡ ਦੇ ਮਿਹਿਰ ਦਿਵਾਕਰ ਅਤੇ ਸੌਮਿਆ ਵਿਸ਼ਵਾਸ਼ ਦੇ ਖਿਲਾਫ ਰਾਂਚੀ ਦੀ ਅਦਾਲਤ ਵਿੱਚ ਅਪਰਾਧਿਕ ਕੇਸ ਦਾਇਰ ਕੀਤਾ ਹੈ। ਮਾਹਿਰ ਦਿਵਾਕਰ ਧੋਨੀ ਦੇ ਕਰੀਬੀ ਦੋਸਤ ਰਹੇ ਹਨ ਅਤੇ ਉਨ੍ਹਾਂ ਦੇ ਬਿਜ਼ਨੈੱਸ ਪਾਰਟਨਰ ਵੀ ਰਹੇ ਹਨ। ਮਿਹਰ ਨੇ ਧੋਨੀ ਨਾਲ ਕਈ ਤਸਵੀਰਾਂ ਸੋਸ਼ਲ ਮੀਡੀਆ 'ਤੇ ਸ਼ੇਅਰ ਕੀਤੀਆਂ ਹਨ।

ਇਹ ਵੀ ਪੜ੍ਹੋ: Manjot Singh News: 'Animal' ਫੇਮ ਮਨਜੋਤ ਸਿੰਘ ਨੇ ਖ਼ੁਦਕੁਸ਼ੀ ਕਰਨ ਜਾ ਰਹੀ ਕੁੜੀ ਦੀ ਬਚਾਈ ਸੀ ਜਾਨ, ਵੀਡੀਓ ਆਈ ਸਾਹਮਣੇ  

ਦਰਅਸਲ, ਮਿਹਰ ਦਿਵਾਕਰ ਨੇ ਕਥਿਤ ਤੌਰ 'ਤੇ 2017 ਵਿੱਚ ਮਹਿੰਦਰ ਸਿੰਘ ਧੋਨੀ ਨਾਲ ਵਿਸ਼ਵ ਭਰ ਵਿੱਚ ਕ੍ਰਿਕਟ ਅਕੈਡਮੀਆਂ ਖੋਲ੍ਹਣ ਲਈ ਇੱਕ ਸਮਝੌਤਾ ਕੀਤਾ ਸੀ ਪਰ ਦਿਵਾਕਰ ਨੇ ਸਮਝੌਤੇ ਵਿੱਚ ਦੱਸੀਆਂ ਸ਼ਰਤਾਂ ਦੀ ਪਾਲਣਾ ਨਹੀਂ ਕੀਤੀ। ਇਸ ਮਾਮਲੇ 'ਚ ਅਰਕਾ ਸਪੋਰਟਸ ਨੂੰ ਫਰੈਂਚਾਇਜ਼ੀ ਫੀਸ ਅਦਾ ਕਰਨਾ ਸੀ। ਸਮਝੌਤੇ ਤਹਿਤ ਮੁਨਾਫ਼ਾ ਸਾਂਝਾ ਕੀਤਾ ਜਾਣਾ ਸੀ, ਪਰ ਸਮਝੌਤੇ ਦੀਆਂ ਸਾਰੀਆਂ ਸ਼ਰਤਾਂ ਦੀਆਂ ਧੱਜੀਆਂ ਉਡਾਈਆਂ ਗਈਆਂ।

ਇਹ ਵੀ ਪੜ੍ਹੋ: Punjab congress: ਅਹੁਦੇਦਾਰਾਂ ਦੇ ਖਿਲਾਫ਼ ਬੋਲਣ ਵਾਲੇ ਕਿਸੇ ਵੀ ਵਿਅਕਤੀ ਨੂੰ ਨਹੀਂ ਕੀਤਾ ਜਾਵੇਗਾ ਬਰਦਾਸ਼ਤ-ਦੇਵੇਂਦਰ ਯਾਦਵ 

ਮਹਿੰਦਰ ਸਿੰਘ ਧੋਨੀ ਨੇ 15 ਅਗਸਤ, 2021 ਨੂੰ ਅਰਕਾ ਸਪੋਰਟਸ ਤੋਂ ਅਥਾਰਟੀ ਲੈਟਰ ਵਾਪਸ ਲੈ ਲਿਆ ਸੀ। ਧੋਨੀ ਨੇ ਉਨ੍ਹਾਂ ਨੂੰ ਕਈ ਕਾਨੂੰਨੀ ਨੋਟਿਸ ਭੇਜੇ, ਪਰ ਕੋਈ ਫਾਇਦਾ ਨਹੀਂ ਹੋਇਆ। ਇਸ ਤੋਂ ਬਾਅਦ ਧੋਨੀ ਦੇ ਵਕੀਲ ਦਯਾਨੰਦ ਸਿੰਘ ਨੇ ਦਾਅਵਾ ਕੀਤਾ ਹੈ ਕਿ ਅਰਕਾ ਸਪੋਰਟਸ ਨੇ ਉਸ ਨਾਲ ਧੋਖਾ ਕੀਤਾ ਹੈ, ਜਿਸ ਕਾਰਨ ਉਸ ਨੂੰ 15 ਕਰੋੜ ਰੁਪਏ ਤੋਂ ਵੱਧ ਦਾ ਨੁਕਸਾਨ ਹੋਇਆ ਹੈ।

 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart MS Dhoni suffered a loss of 15 crores News in punjabi, stay tuned to Rozana Spokesman)

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM

ਅੱਗੇ- ਅੱਗੇ ਬਦਮਾਸ਼ ਪਿੱਛੇ-ਪਿੱਛੇ ਪੁਲਿਸ,SHO ਨੇ ਫ਼ਿਲਮੀ ਸਟਾਈਲ 'ਚ ਦੇਖੋ ਕਿੰਝ ਕੀਤੇ ਕਾਬੂ

15 Nov 2025 3:17 PM

ਜਾਣੋ, ਕੌਣ ਐ ਜੈਸ਼ ਦੀ ਲੇਡੀ ਡਾਕਟਰ ਸ਼ਾਹੀਨ? ਗੱਡੀ 'ਚ ਹਰ ਸਮੇਂ ਰੱਖਦੀ ਸੀ ਏਕੇ-47

13 Nov 2025 3:30 PM
Advertisement