
IND vs AUS: 2016 ਤੋਂ ਬਾਅਦ ਪਹਿਲੀ ਵਾਰ 3-1 ਦੀ ਜਿੱਤ ਨਾਲ ਬਾਰਡਰ ਗਵਾਸਕਰ ਟਰਾਫ਼ੀ ਦੀ ਜੇਤੂ ਬਣੀ ਆਸਟ੍ਰੇਲੀਆ ਟੀਮ
Big loss to India in the last test of Border Gavaskar Trophy: ਭਾਰਤ ਅਤੇ ਆਸਟ੍ਰੇਲੀਆ ਵਿਚਾਲੇ ਬਾਰਡਰ-ਗਾਵਸਕਰ ਟਰਾਫ਼ੀ 2024-25 ਦਾ ਆਖ਼ਰੀ ਮੈਚ ਸਿਡਨੀ ਕ੍ਰਿਕਟ ਗਰਾਊਂਡ 'ਤੇ ਖੇਡਿਆ ਗਿਆ। ਇਸ ਮੈਚ 'ਚ ਆਸਟ੍ਰੇਲੀਆ ਨੇ ਟੀਮ ਇੰਡੀਆ ਖ਼ਿਲਾਫ਼ ਇਕਤਰਫ਼ਾ ਜਿੱਤ ਦਰਜ ਕੀਤੀ।
ਇਸ ਨਾਲ ਭਾਰਤੀ ਟੀਮ ਇਹ ਸੀਰੀਜ਼ 1-3 ਨਾਲ ਹਾਰ ਗਈ। ਤੁਹਾਨੂੰ ਦੱਸ ਦੇਈਏ ਕਿ ਟੀਮ ਇੰਡੀਆ ਨੇ 5 ਮੈਚਾਂ ਦੀ ਸੀਰੀਜ਼ ਦੀ ਸ਼ੁਰੂਆਤ ਜਿੱਤ ਨਾਲ ਕੀਤੀ ਸੀ ਪਰ ਇਸ ਤੋਂ ਬਾਅਦ ਭਾਰਤੀ ਟੀਮ ਇਕ ਵੀ ਮੈਚ ਨਹੀਂ ਜਿੱਤ ਸਕੀ, ਜਿਸ ਕਾਰਨ ਉਸ ਨੂੰ ਸੀਰੀਜ਼ ਵਿਚ ਹਾਰ ਦਾ ਸਾਹਮਣਾ ਕਰਨਾ ਪਿਆ ਅਤੇ ਆਸਟ੍ਰੇਲੀਆ ਦਾ ਲੰਬਾ ਇੰਤਜ਼ਾਰ ਖ਼ਤਮ ਹੋ ਗਿਆ।
ਇਹ ਹਾਰ ਟੀਮ ਇੰਡੀਆ ਲਈ ਬਹੁਤ ਦੁਖਦਾਈ ਹੈ। ਦਰਅਸਲ, ਭਾਰਤੀ ਟੀਮ 10 ਸਾਲ ਬਾਅਦ ਬਾਰਡਰ-ਗਾਵਸਕਰ ਟਰਾਫ਼ੀ ਹਾਰੀ ਹੈ। ਇਸ ਤੋਂ ਪਹਿਲਾਂ ਟੀਮ ਇੰਡੀਆ 2014-15 ਬਾਰਡਰ-ਗਾਵਸਕਰ ਟਰਾਫ਼ੀ ਵਿੱਚ ਹਾਰ ਗਈ ਸੀ, ਜਦੋਂ ਆਸਟਰੇਲੀਆ ਨੇ 2-0 ਨਾਲ ਜਿੱਤ ਦਰਜ ਕੀਤੀ ਸੀ।
ਇਸ ਤੋਂ ਬਾਅਦ ਦੋਵਾਂ ਟੀਮਾਂ ਵਿਚਾਲੇ 4 ਸੀਰੀਜ਼ ਖੇਡੀਆਂ ਗਈਆਂ ਅਤੇ ਹਰ ਵਾਰ ਟੀਮ ਇੰਡੀਆ ਨੇ ਜਿੱਤ ਦਰਜ ਕੀਤੀ, ਜਿਸ 'ਚੋਂ ਉਸ ਨੇ ਆਸਟ੍ਰੇਲੀਆ ਨੂੰ ਦੋ ਵਾਰ ਉਸ ਦੇ ਹੀ ਘਰ 'ਚ ਹਰਾਇਆ। ਪਰ ਇਸ ਵਾਰ ਭਾਰਤੀ ਟੀਮ ਇਸ ਕਾਰਨਾਮੇ ਨੂੰ ਦੁਹਰਾ ਨਹੀਂ ਸਕੀ, ਜਿਸ ਕਾਰਨ ਆਸਟ੍ਰੇਲੀਆ ਨੇ ਇਕ ਦਹਾਕੇ ਬਾਅਦ ਬਾਰਡਰ-ਗਾਵਸਕਰ ਟਰਾਫ਼ੀ ਜਿੱਤੀ।