Punjab Budget Session 2024: ਪੰਜਾਬ ਦੇ ਖਿਡਾਰੀਆਂ ਲਈ ਸਥਾਪਤ ਹੋਣਗੀਆਂ 1000 ਖੇਡ ਨਰਸਰੀਆਂ; ਵਿੱਤ ਮੰਤਰੀ ਨੇ ਕੀਤਾ ਐਲਾਨ
Published : Mar 5, 2024, 4:00 pm IST
Updated : Mar 5, 2024, 4:21 pm IST
SHARE ARTICLE
Punjab Budget 2024 for sports sector
Punjab Budget 2024 for sports sector

ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਲਈ 34 ਕਰੋੜ ਰੁਪਏ ਦੀ ਤਜਵੀਜ਼ ਰੱਖੀ ਗਈ ਹੈ।

Punjab Budget Session 2024: ਪੰਜਾਬ ਸਰਕਾਰ ਵਲੋਂ ਖੇਡ ਅਤੇ ਨੌਜਵਾਨ ਸੇਵਾਵਾਂ ਲਈ ਸਾਲ 2024-25 ਦੇ ਬਜਟ ਵਿਚ 272 ਕਰੋੜ ਰੁਪਏ ਦੇ ਬਜਟ ਦੀ ਤਜਵੀਜ਼ ਰੱਖਈ ਗਈ ਹੈ। ਇਸ ਦੇ ਤਹਿਤ ਪੂਰੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿਚ 6 ਤੋਂ 17 ਸਾਲ ਦੇ 60 ਹਜ਼ਾਰ ਖਿਡਾਰੀਆਂ ਲਈ ਇਕ ਹਜ਼ਾਰ ਖੇਡ ਨਰਸਰੀਆਂ ਸਥਾਪਤ ਕੀਤੀਆਂ ਜਾਣਗੀਆਂ ਅਤੇ ਇਸ ਲਈ 50 ਕਰੋੜ ਰੁਪਏ ਦਾ ਸ਼ੁਰੂਆਤੀ ਬਜਟ ਰੱਖਿਆ ਗਿਆ ਹੈ।

ਬਜਟ ਵਿਚ ਖੇਡ ਵਿਗਿਆਨ, ਖੇਡ ਤਕਨੋਲਾਜੀ, ਖੇਡ ਪ੍ਰਬੰਧਨ, ਕੋਚਿੰਗ ਆਦਿ ਖੇਤਰਾਂ ਲਈ ਸਿੱਖਿਆ ਨੂੰ ਉਤਸ਼ਾਹਤ ਕਰਨ ਲਈ ਮਹਾਰਾਜਾ ਭੁਪਿੰਦਰ ਸਿੰਘ ਪੰਜਾਬ ਸਪੋਰਟਸ ਯੂਨੀਵਰਸਿਟੀ ਲਈ 34 ਕਰੋੜ ਰੁਪਏ ਦੀ ਤਜਵੀਜ਼ ਰੱਖੀ ਗਈ ਹੈ।

ਹਰਪਾਲ ਚੀਮਾ ਨੇ ਕਿਹਾ ਕਿ ਸਰਕਾਰ ਨੇ ਨਵੀਂ ਖੇਡ ਨੀਤੀ ਦਾ ਐਲਾਨ ਕੀਤਾ ਹੈ ਤੇ ਨਾਲ ਹੀ ਰਾਸ਼ਟਰੀ ਅਤੇ ਅੰਤਰ-ਰਾਸ਼ਟਰੀ ਮੈਡਲ ਜੇਤੂਆਂ ਲਈ ਇਨਾਮੀ ਰਾਸ਼ੀ ਵਿਚ ਢੁਕਵਾਂ ਵਾਧਾ ਕੀਤਾ ਹੈ। ਇਸ ਦੇ ਨਾਲ ਹੀ “ਖੇਡਾਂ ਵਤਨ ਪੰਜਾਬ ਦੀਆਂ” ਦੇ ਸਮਾਗਮਾਂ ਨੂੰ ਸ਼ੁਰੂ ਕਰਕੇ ਪੰਜਾਬ ਵਿਚ ਨਵੀਂ ਖੇਡ ਭਾਵਨਾ ਨੂੰ ਪੈਦਾ ਕੀਤਾ ਹੈ। ਇਸ ਤੋਂ ਇਲਾਵਾ ਇਸੇ ਸਾਲ ਦੌਰਾਨ ਲਗਭਗ 14,728 ਖਿਡਾਰੀਆਂ ਨੂੰ 54 ਕਰੋੜ ਰੁਪਏ ਦੇ ਪੁਰਸਕਾਰ ਵੰਡੇ ਗਏ ਹਨ। ਗਿਆਰਾਂ (11) ਖਿਡਾਰੀਆਂ ਨੂੰ ਨੌਕਰੀਆਂ ਵੀ ਮੁਹੱਈਆ ਕਰਵਾਈਆਂ ਗਈਆਂ ਹਨ, ਜਿਨ੍ਹਾਂ ਵਿਚੋਂ ਚਾਰ (4) ਨੂੰ PCS ਅਤੇ ਸੱਤ (7) ਖਿਡਾਰੀਆਂ ਨੂੰ PPS ਵਿਚ ਨੌਕਰੀ ਦਿਤੀ ਗਈ ਹੈ।

ਇਸ ਦੇ ਨਾਲ ਹੀ ਸਰਕਾਰ ਨੇ ਸੂਬੇ ਦੇ 180 ਉੱਘੇ ਖਿਡਾਰੀਆਂ ਅਤੇ ਉਭਰਦੇ ਖਿਡਾਰੀਆਂ ਨੂੰ ਦਿਤੇ ਜਾਣ ਵਾਲੇ ਵਜੀਫ਼ਿਆਂ ਨੂੰ ਦੁੱਗਣਾ ਕਰਦੇ ਹੋਏ ਕ੍ਰਮਵਾਰ 16,000/- ਰੁਪਏ ਅਤੇ 12,000/- ਰੁਪਏ ਪ੍ਰਤੀ ਮਹੀਨਾ ਕਰ ਦਿਤਾ ਹੈ।

ਰੁਜ਼ਗਾਰ ਸਿਰਜਣ ਅਤੇ ਸਿਖਲਾਈ

ਪੰਜਾਬ ਸਰਕਾਰ ਵਲੋਂ ਸਿਖਲਾਈ ਅਤੇ ਹੁਨਰ ਵਿਕਾਸ ਦੀਆਂ ਵੱਖ-ਵੱਖ ਯੋਜਨਾਵਾਂ ਨੂੰ ਲਾਗੂ ਕਰਨ ਲਈ ਵਿੱਤੀ ਸਾਲ 2024-25 ਵਿਚ 179 ਕਰੋੜ ਰੁਪਏ ਦੇ ਬਜਟ ਖਰਚੇ ਦੀ ਤਜਵੀਜ਼ ਹੈ। ਇਸ ਤੋਂ ਇਲਾਵਾ ਉਦਯੋਗਿਕ ਸੈਕਟਰ ਲਈ ਸਬਸਿਡੀ ਵਾਲੀ ਬਿਜਲੀ ਸਣੇ 3.367 ਕਰੋੜ ਰੁਪਏ ਦੇ ਬਜਟ ਦੀ ਤਜਵੀਜ਼ ਨੂੰ ਰੱਖਿਆ ਗਿਆ ਹੈ। ਇਸ ਦੇ ਨਾਲ ਹੀ ਸੂਬੇ ਉਦਯੋਗਾਂ ਨੂੰ ਹੋਰ ਵਿੱਤੀ ਤੌਰ 'ਤੇ ਉਤਸ਼ਾਹਤ ਕਰਨ ਲਈ ਸ਼ੁਰੂਆਤੀ ਤੌਰ 'ਤੇ 50 ਕਰੋੜ ਰੁਪਏ ਰਾਖਵੇਂ ਰੱਖੇ ਗਏ ਹਨ।

ਪੇਂਡੂ ਵਿਕਾਸ ਹਿਤ ਵੱਖ-ਵੱਖ ਸਕੀਮਾਂ ਲਈ ਵੰਡਾਂ ਦੀ ਤਜਵੀਜ਼

ਮਨਰੇਗਾ- ਰੁਜ਼ਗਾਰ ਮੁਹੱਈਆ ਕਰਵਾਉਣ ਲਈ 655 ਕਰੋੜ ਰੁਪਏ
ਪ੍ਰਧਾਨ ਮੰਤਰੀ ਕ੍ਰਿਸ਼ੀ ਸਿੰਚਾਈ ਯੋਜਨਾ- 20 ਕਰੋੜ ਰੁਪਏ
ਰਾਸ਼ਟਰੀ ਗ੍ਰਾਮ ਸਵਰਾਜ ਅਭਿਆਨ – 20 ਕਰੋੜ ਰੁਪਏ

 (For more Punjabi news apart from Punjab Budget 2024 for sports sector news, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਚੱਲ ਰਹੇ Bulldozer 'ਚ Police ਵਾਲਿਆਂ ਲਈ Ladoo ਲੈ ਆਈ ਔਰਤ ਚੀਕ ਕੇ ਬੋਲ ਰਹੀ, ਮੈਂ ਬਹੁਤ ਖ਼ੁਸ਼ ਹਾਂ ਜੀ ਮੂੰਹ ਮਿੱਠਾ

02 May 2025 5:50 PM

India Pakistan Tensions ਵਿਚਾਲੇ ਸਰਹੱਦੀ ਪਿੰਡਾਂ ਦੇ ਲੋਕਾਂ ਨੇ ਆਪਣੇ ਘਰ ਖ਼ਾਲੀ ਕਰਨੇ ਕਰ 'ਤੇ ਸ਼ੁਰੂ, ਦੇਖੋ LIVE

02 May 2025 5:49 PM

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM
Advertisement