9 ਜੁਲਾਈ ਨੂੰ 93 ਖਿਡਾਰੀ ਹੋਣਗੇ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਿਤ: ਰਾਣਾ ਸੋਢੀ
Published : Jul 5, 2019, 5:24 pm IST
Updated : Jul 5, 2019, 5:24 pm IST
SHARE ARTICLE
Rana Gurmeet Singh Sodhi
Rana Gurmeet Singh Sodhi

ਐਵਾਰਡ ਵਿੱਚ ਦੋ ਲੱਖ ਰੁਪਏ ਦੀ ਨਗਦ ਰਾਸ਼ੀ, ਮਹਾਰਾਜਾ ਰਣਜੀਤ ਸਿੰਘ ਜੀ ਦੀ ਜੰਗੀ ਪੋਸ਼ਾਕ ਵਿੱਚ ਘੋੜੇ ’ਤੇ ਸਵਾਰ ਟਰਾਫੀ, ਬਲੇਜ਼ਰ ਸਮੇਤ ਪਾਕਿਟ ਤੇ ਸਕਰੋਲ ਮਿਲੇਗਾ

ਚੰਡੀਗੜ੍ਹ: ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਖੇਡਾਂ ਵਿਚ ਕੌਮੀ ਤੇ ਕੌਮਾਂਤਰੀ ਪੱਧਰ ਤੱਕ ਮੱਲਾਂ ਮਾਰਨ ਵਾਲੇ ਸੂਬੇ ਦੇ 93 ਖਿਡਾਰੀਆਂ ਨੂੰ 9 ਜੁਲਾਈ ਨੂੰ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਿਤ ਕਰਨਗੇ। ਪੰਜਾਬ ਦੇ ਇਸ ਵੱਕਾਰੀ ਖੇਡ ਐਵਾਰਡ ਨੂੰ ਹਾਸਲ ਕਰਨ ਵਾਲੇ ਹਰ ਖਿਡਾਰੀ ਨੂੰ ਦੋ ਲੱਖ ਰੁਪਏ ਦੀ ਨਗਦ ਰਾਸ਼ੀ, ਮਹਾਰਾਜਾ ਰਣਜੀਤ ਸਿੰਘ ਜੀ ਦੀ ਜੰਗੀ ਪੋਸ਼ਾਕ ਵਿਚ ਘੋੜੇ ’ਤੇ ਸਵਾਰ ਟਰਾਫ਼ੀ, ਬਲੇਜ਼ਰ ਸਮੇਤ ਪਾਕਿਟ ਤੇ ਸਕਰੋਲ ਮਿਲੇਗਾ।

Captain Amarinder SinghCaptain Amarinder Singh

ਇਹ ਖ਼ੁਲਾਸਾ ਪੰਜਾਬ ਦੇ ਖੇਡ ਤੇ ਯੁਵਕ ਮਾਮਲਿਆਂ ਬਾਰੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਰਾਹੀਂ ਕੀਤਾ। ਰਾਣਾ ਸੋਢੀ ਨੇ ਕਿਹਾ ਕਿ ਪੰਜਾਬ ਸਰਕਾਰ ਖੇਡਾਂ ਦਾ ਪੱਧਰ ਉੱਚਾ ਚੁੱਕਣ ਅਤੇ ਖਿਡਾਰੀਆਂ ਨੂੰ ਪ੍ਰੋਤਸਾਹਨ ਕਰਨ ਲਈ ਵਚਨਬੱਧ ਹੈ ਜਿਸ ਦੇ ਤਹਿਤ ਪਿਛਲੇ ਸੱਤ ਸਾਲਾਂ ਤੋਂ ਪੈਂਡਿੰਗ ਪਏ ਮਹਾਰਾਜਾ ਰਣਜੀਤ ਸਿੰਘ ਐਵਾਰਡ ਸੂਬੇ ਦੇ ਖਿਡਾਰੀਆਂ ਨੂੰ ਦੇਣ ਜਾ ਰਹੀ ਹੈ।

ਸਾਲ 2011 ਤੋਂ 2018 ਤੱਕ ਲਈ 81 ਖਿਡਾਰੀਆਂ ਦੀ ਮਹਾਰਾਜਾ ਰਣਜੀਤ ਸਿੰਘ ਐਵਾਰਡ ਲਈ ਚੋਣ ਹੋਈ, ਜਿਨ੍ਹਾਂ ਨੂੰ ਸੂਬਾ ਸਰਕਾਰ 9 ਜੁਲਾਈ ਨੂੰ ਚੰਡੀਗੜ੍ਹ ਵਿਖੇ ਸ਼ਾਨਦਾਰ ਸਮਾਗਮ ਦੌਰਾਨ ਸਨਮਾਨਿਤ ਕਰਨ ਜਾ ਰਹੀ ਹੈ। ਉਨ੍ਹਾਂ ਕਿਹਾ ਕਿ 12 ਹੋਰ ਸਾਬਕਾ ਖਿਡਾਰੀਆਂ ਨੂੰ ਵੀ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਿਆ ਜਾ ਰਿਹਾ ਹੈ ਜਿਨ੍ਹਾਂ ਨੂੰ ਪਹਿਲਾਂ ਹੀ ਭਾਰਤ ਸਰਕਾਰ ਵਲੋਂ ਐਵਾਰਡ ਹਾਸਲ ਹੋਇਆ ਹੈ।

Rana Gurmit Singh SodhiRana Gurmeet Singh Sodhi

ਉਨ੍ਹਾਂ ਕਿਹਾ ਕਿ ਨਵੀਂ ਖੇਡ ਨੀਤੀ ਵਿਚ ਇਕ ਵੱਡਾ ਸੁਧਾਰ ਕਰਦਿਆਂ ਫ਼ੈਸਲਾ ਕੀਤਾ ਹੈ ਕਿ ਪੰਜਾਬ ਦੇ ਜਿਸ ਵੀ ਖਿਡਾਰੀ ਨੂੰ ਭਾਰਤ ਸਰਕਾਰ ਵਲੋਂ ਪਦਮ ਪੁਰਸਕਾਰ ਜਾਂ ਰਾਜੀਵ ਗਾਂਧੀ ਖੇਲ ਰਤਨ ਪੁਰਸਕਾਰ ਜਾਂ ਅਰਜੁਨ ਐਵਾਰਡ ਨਾਲ ਸਨਮਾਨਿਤ ਕੀਤਾ ਗਿਆ ਹੈ, ਉਹ ਅਪਣੇ ਆਪ ਮਹਾਰਾਜਾ ਰਣਜੀਤ ਸਿੰਘ ਐਵਾਰਡ ਲਈ ਚੁਣਿਆ ਜਾਵੇਗਾ।

ਖੇਡ ਮੰਤਰੀ ਨੇ ਸਾਲ 2011 ਤੋਂ 2017 ਤੱਕ ਦੇ ਵੇਰਵੇ ਦਿੰਦਿਆਂ ਦੱਸਿਆ ਕਿ ਸਾਲ 2011 ਲਈ 15, ਸਾਲ 2012 ਲਈ 14, ਸਾਲ 2013 ਲਈ 5, ਸਾਲ 2014 ਲਈ 5, ਸਾਲ 2015 ਲਈ 10, ਸਾਲ 2016 ਲਈ 15, ਸਾਲ 2017 ਲਈ 7 ਤੇ ਸਾਲ 2018 ਲਈ 10 ਖਿਡਾਰੀਆਂ ਨੂੰ ਮਹਾਰਾਜਾ ਰਣਜੀਤ ਸਿੰਘ ਐਵਾਰਡ ਦਿਤਾ ਜਾ ਰਿਹਾ ਹੈ।

ਖੇਡਾਂ ਦੇ ਖੇਤਰ ਵਿਚ ਪੰਜਾਬ ਸੂਬੇ ਦੇ ਇਸ ਵੱਕਾਰੀ ਐਵਾਰਡ ਦੀ ਸ਼ੁਰੂਆਤ 1978 ਵਿਚ ਹੋਈ ਸੀ ਅਤੇ ਸਾਲ 2010 ਤੱਕ 305 ਖਿਡਾਰੀਆਂ ਨੂੰ ਇਹ ਐਵਾਰਡ ਦਿਤਾ ਜਾ ਚੁੱਕਾ ਹੈ। ਇਹ ਵੀ ਗੌਰਤਲਬ ਹੈ ਕਿ ਪੰਜਾਬ ਦੇ ਮੌਜੂਦਾ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਜੋ ਕਿ ਕੌਮਾਂਤਰੀ ਨਿਸ਼ਾਨੇਬਾਜ਼ ਹਨ, 1978 ਵਿਚ ਪਹਿਲੇ ਸਾਲ ਐਵਾਰਡ ਹਾਸਲ ਕਰਨ ਵਾਲੇ ਖਿਡਾਰੀਆਂ ਵਿਚ ਸ਼ਾਮਲ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement