
ਅਮਰਜੀਤ ਮਹਿਤਾ ਮੁੜ ਪ੍ਰਧਾਨ ਬਣੇ
PCA 2025 Election: ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਅਹੁਦੇਦਾਰ ਬਿਨਾਂ ਮੁਬਾਬਲੇ ਦੇ ਜੇਤੂ ਰਹੇ ਹਨ। ਅਮਰਜੀਤ ਮਹਿਤਾ ਮੁੜ ਪ੍ਰਧਾਨ ਬਣੇ ਤੇ ਦੀਪਕ ਬਾਲੀ ਵਾਈਸ ਪ੍ਰਧਾਨ, ਵਿਧਾਇਕ ਕੁਲਵੰਤ ਸਿੰਘ ਸਕੱਤਰ ਤੇ ਸੁਨੀਲ ਗੁਪਤਾ ਖ਼ਜ਼ਾਨਚੀ ਚੁਣੇ ਗਏ ਹਨ।
ਦੱਸ ਦਈਏ ਕਿ ਪਹਿਲੀ ਵਾਰ, ਮੋਹਾਲੀ ਦੇ ਵਿਧਾਇਕ ਕੁਲਵੰਤ ਸਿੰਘ ਅਤੇ ਪੰਜਾਬ ਵਿਰਾਸਤ ਅਤੇ ਸੈਰ-ਸਪਾਟਾ ਬੋਰਡ ਦੇ ਸਲਾਹਕਾਰ ਦੀਪਕ ਬਾਲੀ ਸਮੇਤ 2 ਆਪ ਆਗੂਆਂ ਨੇ ਪੰਜਾਬ ਕ੍ਰਿਕਟ ਐਸੋਸੀਏਸ਼ਨ (ਪੀ.ਸੀ.ਏ.) ਦੀਆਂ ਆਉਣ ਵਾਲੀਆਂ ਚੋਣਾਂ ਲਈ ਕ੍ਰਮਵਾਰ ਸਕੱਤਰ ਅਤੇ ਉਪ-ਪ੍ਰਧਾਨ ਦੇ ਅਹੁਦੇ ਲਈ ਆਪਣੀਆਂ ਨਾਮਜ਼ਦਗੀਆਂ ਦਾਖਲ ਕੀਤੀਆਂ।
(For more news apart from “PCA 2025 Election,” stay tuned to Rozana Spokesman.)