ਕ੍ਰਿਕਟਰ ਅਰਸ਼ਦੀਪ ਸਿੰਘ ਦੇ ਹੱਕ ’ਚ ਆਈਆਂ ਕਈ ਹਸਤੀਆਂ, ਕਿਹਾ- ਸਿਰਫ਼ ਇਕ ਕੈਚ ਛੁੱਟਣ ’ਤੇ ਆਲੋਚਨਾ ਕਰਨਾ ਗਲਤ
Published : Sep 5, 2022, 1:17 pm IST
Updated : Sep 5, 2022, 1:17 pm IST
SHARE ARTICLE
Arshdeep Singh
Arshdeep Singh

ਮੈਚ ਦੇ ਅੰਤਿਮ ਦੌਰ ਵਿਚ ਅਰਸ਼ਦੀਪ ਸਿੰਘ ਨੇ 18ਵੇਂ ਓਵਰ ਵਿਚ ਆਸਿਫ਼ ਅਲੀ ਦਾ ਕੈਚ ਛੱਡ ਦਿੱਤਾ। ਉਦੋਂ ਤੋਂ ਹੀ ਅਰਸ਼ਦੀਪ ਸਿੰਘ ਨੂੰ ਟਵਿਟਰ 'ਤੇ ਟ੍ਰੋਲ ਕੀਤਾ ਜਾ ਰਿਹਾ ਹੈ।

 

ਨਵੀਂ ਦਿੱਲੀ: ਏਸ਼ੀਆ ਕੱਪ 2022 ਵਿਚ ਭਾਰਤ ਨੂੰ ਪਾਕਿਸਤਾਨ ਤੋਂ ਹਾਰ ਦਾ ਸਾਹਮਣਾ ਕਰਨਾ ਪਿਆ। ਸੁਪਰ-4 ਵਿਚ ਭਾਰਤ ਦੀ ਇਹ ਪਹਿਲੀ ਹਾਰ ਸੀ। ਹਾਲਾਂਕਿ ਇਕ ਸਮੇਂ ਮੈਚ ਵਿਚ ਭਾਰਤ ਦੀ ਜਿੱਤ ਯਕੀਨੀ ਲੱਗ ਰਹੀ ਸੀ ਪਰ ਪਾਕਿਸਤਾਨ ਦੀ ਜ਼ਬਰਦਸਤ ਬੱਲੇਬਾਜ਼ੀ ਨੇ ਮੈਚ ਦਾ ਰੁਖ ਹੀ ਬਦਲ ਦਿੱਤਾ। ਮੈਚ ਦੇ ਅੰਤਿਮ ਦੌਰ ਵਿਚ ਨੌਜਵਾਨ ਖਿਡਾਰੀ ਅਰਸ਼ਦੀਪ ਸਿੰਘ ਨੇ 18ਵੇਂ ਓਵਰ ਵਿਚ ਆਸਿਫ਼ ਅਲੀ ਦਾ ਕੈਚ ਛੱਡ ਦਿੱਤਾ। ਉਦੋਂ ਤੋਂ ਹੀ ਅਰਸ਼ਦੀਪ ਸਿੰਘ ਨੂੰ ਟਵਿਟਰ 'ਤੇ ਟ੍ਰੋਲ ਕੀਤਾ ਜਾ ਰਿਹਾ ਹੈ।

 

ਅਰਸ਼ਦੀਪ ਸਿੰਘ ਦੇ ਹੱਕ ਚ ਆਏ ਹਰਭਜਨ ਸਿੰਘ
ਇਸ ਦੇ ਚਲਦਿਆਂ ਕਈ ਸਿਆਸੀ ਆਗੂ ਅਤੇ ਸਾਬਕਾ ਖਿਡਾਰੀ ਅਰਸ਼ਦੀਪ ਦੇ ਹੱਕ ’ਚ ਆਏ ਹਨ। ਕ੍ਰਿਕਟਰ ਅਤੇ ਰਾਜ ਸਭਾ ਮੈਂਬਰ ਹਰਭਜਨ ਸਿੰਘ ਨੇ ਟਵੀਟ ਕਰਦਿਆਂ ਅਰਸ਼ਦੀਪ ਦਾ ਵਿਰੋਧ ਕਰਨ ਵਾਲਿਆਂ ਨੂੰ ਜਵਾਬ ਦਿੱਤਾ ਹੈ। ਉਹਨਾਂ ਕਿਹਾ, “ਅਰਸ਼ਦੀਪ ਸਿੰਘ ਦੀ ਆਲੋਚਨਾ ਬੰਦ ਕਰੋ। ਕੋਈ ਵੀ ਜਾਣ ਬੁੱਝ ਕੇ ਕੈਚ ਨਹੀਂ ਛੱਡਦਾ। ਗ਼ਲਤ ਬੋਲਣ ਵਾਲਿਆਂ ਨੂੰ ਸ਼ਰਮ ਆਉਣੀ ਚਾਹੀਦੀ ਹੈ। ਸਾਨੂੰ ਆਪਣੇ ਮੁੰਡਿਆਂ 'ਤੇ ਮਾਣ ਹੈ। ਅਰਸ਼ ਸੋਨਾ ਹੈ।”

 

ਨਫ਼ਰਤ ਹੁਨਰ ਨੂੰ ਪਿੱਛੇ ਨਹੀ ਖਿੱਚ ਸਕਦੀ- ਰਾਘਵ ਚੱਢਾ

23 ਸਾਲ ਦੇ ਨੌਜਵਾਨ ਅਰਸ਼ਦੀਪ ਨੂੰ ਸਿਰਫ਼ ਉਸ ਦੇ ਧਰਮ ਕਰਕੇ ਜਿਸ ਤਰ੍ਹਾਂ ਨਫਰਤ ਦਾ ਸ਼ਿਕਾਰ ਬਣਾਇਆ ਜਾ ਰਿਹਾ ਹੈ, ਉਹ ਬੇਹੱਦ ਦੁਖਦਾਇਕ ਹੈ। ਅਰਸ਼ਦੀਪ ਕੋਲ ਕਮਾਲ ਦਾ ਹੁਨਰ ਹੈ ਅਤੇ ਆਉਣ ਵਾਲੇ ਸਾਲਾਂ ਵਿਚ ਭਾਰਤੀ ਟੀਮ ਦੀ ਗੇਂਦਬਾਜ਼ੀ ਸਾਂਭੇਗਾ। ਨਫ਼ਰਤ ਇਸ ਹੁਨਰ ਨੂੰ ਪਿੱਛੇ ਨਹੀ ਖਿੱਚ ਸਕਦੀ।

 

ਖੇਡਾਂ ਵਿਚ ਨਫ਼ਰਤ ਦੀ ਕੋਈ ਥਾਂ ਨਹੀਂ- ਮੀਤ ਹੇਅਰ
ਪੰਜਾਬ ਦੇ ਖੇਡ ਮੰਤਰੀ ਮੀਤ ਹੇਅਰ ਨੇ ਲਿਖਿਆ, “ਖੇਡ ਚ ਹਾਰ-ਜਿੱਤ ਬਣੀ ਆਈ ਹੈ। ਅਰਸ਼ਦੀਪ ਸਿੰਘ ਉੱਭਰਦਾ ਸਿਤਾਰਾ ਹੈ। ਪਾਕਿਸਤਾਨ ਖਿਲਾਫ ਮੈਚ ਵਿਚ ਵੀ ਉਸ ਦਾ ਪ੍ਰਦਰਸ਼ਨ ਬਿਹਤਰੀਨ ਰਿਹਾ ਹੈ। ਸਿਰਫ ਇਕ ਕੈਚ ਛੁੱਟਣ ਉੱਤੇ ਆਲੋਚਨਾ ਕਰਨੀ ਗਲਤ ਹੈ। ਪ੍ਰਤਿਭਾਵਾਨ ਅਰਸ਼ਦੀਪ ਦੇਸ਼ ਦਾ ਭਵਿੱਖ ਹੈ ਤੇ ਨੌਜਵਾਨਾਂ ਲਈ ਪ੍ਰੇਰਨਾ ਸ੍ਰੋਤ ਹੈ। ਖੇਡਾਂ ਵਿਚ ਨਫ਼ਰਤ ਦੀ ਕੋਈ ਥਾਂ ਨਹੀਂ”।

 

ਅਰਸ਼ਦੀਪ ਦੀ ਆਲੋਚਨਾ ਕਰਨਾ ਮੰਦਭਾਗਾ- ਕੈਪਟਨ
ਕੈਪਟਨ ਅਮਰਿੰਦਰ ਸਿੰਘ ਨੇ ਲਿਖਿਆ, ਇਹ ਬਹੁਤ ਮੰਦਭਾਗਾ ਹੈ ਕਿ ਅਰਸ਼ਦੀਪ ਸਿੰਘ ਨੂੰ ਸਿਰਫ਼ ਇਕ ਕੈਚ ਛੱਡਣ 'ਤੇ ਉਸ ਦਾ ਮਜ਼ਾਕ ਉਡਾਇਆ ਜਾ ਰਿਹਾ ਹੈ। ਅਜਿਹੀਆਂ ਚੀਜ਼ਾਂ ਖੇਡਾਂ ਵਿਚ ਖਾਸ ਤੌਰ 'ਤੇ ਅਜਿਹੇ ਬਹੁਤ ਦਬਾਅ ਵਾਲੇ ਹਾਲਾਤਾਂ ਹੇਠ ਵਾਪਰ ਜਾਂਦੀਆਂ ਹਨ। ਸਾਨੂੰ ਆਪਣੇ ਖੇਡ ਨਾਇਕਾਂ ਦਾ ਸਮਰਥਨ ਅਤੇ ਉਹਨਾਂ ਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ। ਅਰਸ਼ਦੀਪ ਨਿਰਾਸ਼ ਨਾ ਹੋਵੋ। ਤੁਹਾਡੇ ਅੱਗੇ ਇੱਕ ਲੰਮਾ ਅਤੇ ਸ਼ਾਨਦਾਰ ਕੈਰੀਅਰ ਹੈ”।

 

ਹਰ ਭਾਰਤੀ ਅਰਸ਼ਦੀਪ ਸਿੰਘ ਦੇ ਨਾਲ ਖੜ੍ਹਾ ਹੈ- ਮਨਜਿੰਦਰ ਸਿੰਘ ਸਿਰਸਾ
ਇਸ ਦੇ ਨਾਲ ਹੀ ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਵੀ ਵਿਰੋਧੀਆਂ ਨੂੰ ਜਵਾਬ ਦਿੱਤਾ ਹੈ। ਉਹਨਾਂ ਕਿਹਾ, “ਅਰਸ਼ਦੀਪ ਸਿੰਘ ਖ਼ਿਲਾਫ਼ ਪਾਕਿਸਤਾਨ ਅਤੇ ISI ਵੱਲੋਂ ਟਵਿਟਰ ’ਤੇ ਚਲਾਈ ਜਾ ਰਹੀ ਮੁਹਿੰਮ ਦੀ ਮੈਂ ਨਿਖੇਧੀ ਕਰਦਾ ਹਾਂ। ਪਾਕਿਸਤਾਨ ਦੀ ਨਾਪਾਕ ਕੋਸ਼ਿਸ਼ ਕਦੇ ਕਾਮਯਾਬ ਨਹੀਂ ਹੋਵੇਗੀ। ਹਰ ਭਾਰਤੀ ਅਰਸ਼ਦੀਪ ਸਿੰਘ ਦੇ ਨਾਲ ਹੈ”।

 

ਹਰਪਾਲ ਚੀਮਾ ਨੇ ਵੀ ਕੀਤਾ ਟਵੀਟ
ਪੰਜਾਬ ਦੇ ਖ਼ਜ਼ਾਨਾ ਮੰਤਰੀ ਨੇ ਕਿਹਾ, “ਜ਼ਿਆਦਾ ਦਬਾਅ ਵਾਲੀ ਸਥਿਤੀ ’ਚ ਅਕਸਰ ਗਲਤੀਆਂ ਹੁੰਦੀਆਂ ਹਨ। ਆਖਿਰ ਅਸੀਂ ਸਾਰੇ ਇਨਸਾਨ ਹਾਂ। ਕਿਸੇ ਨੂੰ ਵੀ ਅਰਸ਼ਦੀਪ ਸਿੰਘ ਦੀ ਆਲੋਚਨਾ ਜਾਂ ਸਵਾਲ ਕਰਨ ਦਾ ਅਧਿਕਾਰ ਨਹੀਂ ਹੈ”।

 

ਗਲਤੀ ਕਿਸੇ ਤੋਂ ਵੀ ਹੋ ਸਕਦੀ ਹੈ- ਵਿਰਾਟ ਕੋਹਲੀ
ਭਾਰਤੀ ਕ੍ਰਿਕਟ ਟੀਮ ਦੇ ਸਾਬਕਾ ਕਪਤਾਨ ਵਿਰਾਟ ਕੋਹਲੀ ਨੇ ਕਿਹਾ ਕਿ ਅਕਸਰ ਦਬਾਅ ਹੇਠ ਗਲਤੀਆਂ ਹੁੰਦੀਆਂ ਹਨ। ਇਹ ਇਕ ਵੱਡਾ ਮੈਚ ਸੀ ਅਤੇ ਹਾਲਾਤ ਸਖ਼ਤ ਸਨ। ਮੈਨੂੰ ਯਾਦ ਹੈ ਕਿ ਚੈਂਪੀਅਨਸ ਟਰਾਫੀ 'ਚ ਪਾਕਿਸਤਾਨ ਦੇ ਖਿਲਾਫ ਸ਼ਾਹਿਦ ਅਫਰੀਦੀ ਦੀ ਗੇਂਦ 'ਤੇ ਖਰਾਬ ਸ਼ਾਟ ਖੇਡਿਆ। ਮੈਂ ਅਗਲੇ ਦਿਨ ਸਵੇਰੇ ਪੰਜ ਵਜੇ ਤੱਕ ਛੱਤ ਵੱਲ ਵੇਖਦਾ ਰਿਹਾ ਅਤੇ ਸੌਂ ਨਹੀਂ ਸਕਿਆ।

Location: India, Delhi, New Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement