
ਭਾਰਤ 8 ਸਾਲ ਬਾਅਦ ਏਸ਼ੀਆ ਕੱਪ 'ਚ ਪਾਕਿਸਤਾਨ ਤੋਂ ਮੈਚ ਹਾਰਿਆ ਹੈ। ਇਸ ਤੋਂ ਪਹਿਲਾਂ 2014 ਏਸ਼ੀਆ ਕੱਪ 'ਚ ਪਾਕਿਸਤਾਨ ਨੇ ਭਾਰਤ ਨੂੰ 1 ਵਿਕਟ ਨਾਲ ਹਰਾਇਆ ਸੀ।
ਦੁਬਈ: ਏਸ਼ੀਆ ਕੱਪ ਦੇ ਸੁਪਰ-4 ਮੈਚ 'ਚ ਪਾਕਿਸਤਾਨ ਨੇ ਟੀਮ ਇੰਡੀਆ ਨੂੰ ਬੇਹੱਦ ਰੋਮਾਂਚਕ ਸੰਘਰਸ਼ ਤੋਂ ਬਾਅਦ 5 ਵਿਕਟਾਂ ਨਾਲ ਹਰਾ ਦਿੱਤਾ। ਟਾਸ ਹਾਰ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਭਾਰਤ ਨੇ 20 ਓਵਰਾਂ 'ਚ 7 ਵਿਕਟਾਂ ਦੇ ਨੁਕਸਾਨ 'ਤੇ 181 ਦੌੜਾਂ ਬਣਾਈਆਂ। ਵਿਰਾਟ ਕੋਹਲੀ ਨੇ 60 ਦੌੜਾਂ ਬਣਾਈਆਂ।
ਜਵਾਬ 'ਚ ਪਾਕਿਸਤਾਨ ਨੇ 19.5 ਓਵਰਾਂ 'ਚ 5 ਵਿਕਟਾਂ ਦੇ ਨੁਕਸਾਨ 'ਤੇ ਟੀਚਾ ਹਾਸਲ ਕਰ ਲਿਆ। ਮੁਹੰਮਦ ਰਿਜ਼ਵਾਨ ਨੇ 71 ਦੌੜਾਂ ਦੀ ਸ਼ਾਨਦਾਰ ਪਾਰੀ ਖੇਡੀ। ਇਸ ਦੇ ਨਾਲ ਹੀ ਮੁਹੰਮਦ ਨਵਾਜ਼ ਨੇ 20 ਗੇਂਦਾਂ ਵਿਚ 42 ਦੌੜਾਂ ਬਣਾਈਆਂ। ਉਸ ਨੂੰ ਪਲੇਅਰ ਆਫ ਦਿ ਮੈਚ ਵੀ ਚੁਣਿਆ ਗਿਆ।
ਭਾਰਤ 8 ਸਾਲ ਬਾਅਦ ਏਸ਼ੀਆ ਕੱਪ 'ਚ ਪਾਕਿਸਤਾਨ ਤੋਂ ਮੈਚ ਹਾਰਿਆ ਹੈ। ਇਸ ਤੋਂ ਪਹਿਲਾਂ 2014 ਏਸ਼ੀਆ ਕੱਪ 'ਚ ਪਾਕਿਸਤਾਨ ਨੇ ਭਾਰਤ ਨੂੰ 1 ਵਿਕਟ ਨਾਲ ਹਰਾਇਆ ਸੀ। ਭਾਰਤੀ ਟੀਮ ਨੂੰ ਹੁਣ ਆਪਣੇ ਅਗਲੇ ਦੋਵੇਂ ਮੈਚ ਜਿੱਤਣੇ ਹੋਣਗੇ। ਇਕ ਵੀ ਮੈਚ ਹਾਰਨ ਨਾਲ ਭਾਰਤ ਦਾ ਏਸ਼ੀਆ ਕੱਪ ਤੋਂ ਬਾਹਰ ਹੋਣ ਦਾ ਖਤਰਾ ਪੈਦਾ ਹੋ ਜਾਵੇਗਾ। ਭਾਰਤ ਹੁਣ 6 ਸਤੰਬਰ ਨੂੰ ਸ਼੍ਰੀਲੰਕਾ ਨਾਲ ਭਿੜੇਗਾ। ਇਸ ਦੇ ਨਾਲ ਹੀ ਪਾਕਿਸਤਾਨ ਦੀ ਟੀਮ 7 ਸਤੰਬਰ ਨੂੰ ਅਫਗਾਨਿਸਤਾਨ ਨਾਲ ਭਿੜੇਗੀ।