Paris Paralympics 2024 : ਪੈਰਿਸ ਪੈਰਾਲੰਪਿਕ 2024 ਵਿਚ ਕਿਸਾਨ ਦੇ ਪੁੱਤ ਨੇ ਗੱਡੇ ਝੰਡੇ, ਤੀਰਅੰਦਾਜ਼ ਹਰਵਿੰਦਰ ਸਿੰਘ ਨੇ ਜਿੱਤਿਆ ਗੋਲਡ ਮੈਡਲ
Published : Sep 5, 2024, 8:31 am IST
Updated : Sep 5, 2024, 8:31 am IST
SHARE ARTICLE
Archer Harvinder Singh won the gold medal Paris Paralympics 2024
Archer Harvinder Singh won the gold medal Paris Paralympics 2024

Paris Paralympics 2024 : 24ਵਾਂ ਤਮਗਿਆਂ ਨਾਲ ਭਾਰਤ ਹੁਣ 5 ਸੋਨ, 9 ਚਾਂਦੀ ਅਤੇ 10 ਕਾਂਸੀ ਦੇ ਤਗਮਿਆਂ ਨਾਲ ਤਮਗਾ ਸੂਚੀ 'ਚ 13ਵੇਂ ਸਥਾਨ 'ਤੇ ਪਹੁੰਚ ਗਿਆ ਹੈ।

Archer Harvinder Singh won the gold medal Paris Paralympics 2024: ਪੈਰਿਸ ਪੈਰਾਲੰਪਿਕ 'ਚ ਭਾਰਤੀ ਐਥਲੀਟਾਂ ਦਾ ਜਲਵਾ ਜਾਰੀ ਹੈ। ਬੁੱਧਵਾਰ ਨੂੰ ਤੀਰਅੰਦਾਜ਼ ਹਰਵਿੰਦਰ ਸਿੰਘ ਨੇ ਪੁਰਸ਼ਾਂ ਦੇ ਰਿਕਰਵ ਫਾਈਨਲ ਵਿਚ ਸੋਨ ਤਮਗਾ ਜਿੱਤ ਕੇ ਇਤਿਹਾਸ ਰਚ ਦਿਤਾ। ਹੁਣ ਭਾਰਤ ਦੇ ਪੈਰਿਸ ਪੈਰਾਲੰਪਿਕ ਵਿੱਚ 24 ਤਗਮੇ ਹੋ ਗਏ ਹਨ।  24ਵਾਂ ਤਮਗਿਆਂ ਨਾਲ ਭਾਰਤ ਹੁਣ 5 ਸੋਨ, 9 ਚਾਂਦੀ ਅਤੇ 10 ਕਾਂਸੀ ਦੇ ਤਗਮਿਆਂ ਨਾਲ ਤਮਗਾ ਸੂਚੀ 'ਚ 13ਵੇਂ ਸਥਾਨ 'ਤੇ ਪਹੁੰਚ ਗਿਆ ਹੈ।

ਇਹ ਵੀ ਪੜ੍ਹੋ: Khanna Rajdeep Singh Arrested: ਟੈਂਡਰ ਘੁਟਾਲੇ ਮਾਮਲੇ ਵਿਚ ED ਦਾ ਐਕਸ਼ਨ, ਕਾਂਗਰਸੀ ਆਗੂ ਰਾਜਦੀਪ ਸਿੰਘ ਨੂੰ ਕੀਤਾ ਗ੍ਰਿਫਤਾਰ 

ਹਰਵਿੰਦਰ ਨੇ ਫਾਈਨਲ ਵਿੱਚ ਪੋਲੈਂਡ ਦੇ ਲੁਕਾਸ ਸਿਜ਼ੇਕ ਨੂੰ 6-0 ਨਾਲ ਹਰਾ ਕੇ ਸੋਨ ਤਗ਼ਮਾ ਜਿੱਤਿਆ। ਤੀਰਅੰਦਾਜ਼ੀ ਵਿਚ ਇਹ ਭਾਰਤ ਦਾ ਪਹਿਲਾ ਪੈਰਾਲੰਪਿਕ ਸੋਨ ਤਮਗਾ ਹੈ ਅਤੇ ਉਨ੍ਹਾਂ ਦਾ ਦੂਜਾ ਪੈਰਾਲੰਪਿਕ ਤਮਗਾ ਵੀ ਹੈ। ਹਰਵਿੰਦਰ ਲਈ ਇਸ ਅਹੁਦੇ ਤੱਕ ਪਹੁੰਚਣਾ ਆਸਾਨ ਨਹੀਂ ਸੀ। ਉਸਨੇ ਕਦੇ ਵੀ ਸੰਘਰਸ਼ਾਂ ਤੋਂ ਮੂੰਹ ਨਹੀਂ ਮੋੜਿਆ ਅਤੇ ਮੁਸ਼ਕਿਲਾਂ ਦਾ ਦਲੇਰੀ ਨਾਲ ਸਾਹਮਣਾ ਕੀਤਾ। 

ਇਹ ਵੀ ਪੜ੍ਹੋ: Paris Paralympics 2024 : ਕਲੱਬ ਥਰੋਅ ਵਿੱਚ ਦੋਹਰੀ ਖੁਸ਼ੀ, ਧਰਮਬੀਰ ਨੇ ਸੋਨ ਤਗਮਾ, ਪ੍ਰਣਬ ਸੁਰਮਾ ਨੇ ਜਿੱਤਿਆ ਚਾਂਦੀ ਦਾ ਤਗਮਾ

ਕੌਣ ਹਨ ਹਰਵਿੰਦਰ ਸਿੰਘ
ਹਰਿਆਣਾ ਦੇ ਅਜੀਤ ਨਗਰ ਦੇ ਇਕ ਕਿਸਾਨ ਪਰਿਵਾਰ ਨਾਲ ਸਬੰਧਤ ਹਰਵਿੰਦਰ ਡੇਢ ਸਾਲ ਦੀ ਉਮਰ ਵਿਚ ਡੇਂਗੂ ਤੋਂ ਪੀੜਤ ਸੀ ਅਤੇ ਇਸ ਦੇ ਇਲਾਜ ਲਈ ਉਨ੍ਹਾਂ ਨੂੰ ਟੀਕੇ ਲਾਏ ਗਏ ਸਨ। ਬਦਕਿਸਮਤੀ ਨਾਲ ਇਨ੍ਹਾਂ ਟੀਕਿਆਂ ਦੇ ਮਾੜੇ ਪ੍ਰਭਾਵਾਂ ਦੇ ਨਤੀਜੇ ਵਜੋਂ ਉਸ ਦੀਆਂ ਲੱਤਾਂ ਵਿੱਚ ਗਤੀਸ਼ੀਲਤਾ ਦਾ ਨੁਕਸਾਨ ਹੋ ਗਿਆ। ਸ਼ੁਰੂਆਤੀ ਚੁਣੌਤੀਆਂ ਦੇ ਬਾਵਜੂਦ ਉਹ ਤੀਰਅੰਦਾਜ਼ੀ ਕਰਨ ਲੱਗੇ ਅਤੇ 2017 ਪੈਰਾ ਤੀਰਅੰਦਾਜ਼ੀ ਵਿਸ਼ਵ ਚੈਂਪੀਅਨਸ਼ਿਪ ਵਿੱਚ ਆਪਣੀ ਸ਼ੁਰੂਆਤ ਵਿੱਚ ਸੱਤਵੇਂ ਸਥਾਨ 'ਤੇ ਰਹੇ। 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from Archer Harvinder Singh won the gold medal Paris Paralympics 2024 , stay tuned to Rozana Spokesman)

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement