ਪ੍ਰਧਾਨ ਮੰਤਰੀ ਨੇ ਵਿਸ਼ਵ ਕੱਪ ’ਚ ਸ਼ਾਨਦਾਰ ਪ੍ਰਦਰਸ਼ਨ ਲਈ ਖਿਡਾਰਨਾਂ ਦੀਆਂ ਤਾਰੀਫ਼ਾਂ ਦੇ ਪੁਲ ਬੰਨ੍ਹੇ
ਨਵੀਂ ਦਿੱਲੀ : ਹਰਮਨਪ੍ਰੀਤ ਕੌਰ ਦੀ ਅਗਵਾਈ ਵਾਲੀ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਬੁਧਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਿਹਾਇਸ਼ ’ਤੇ ਉਨ੍ਹਾਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਪ੍ਰਧਾਨ ਮੰਤਰੀ ਨੇ ਵਿਸ਼ਵ ਕੱਪ ’ਚ ਸ਼ਾਨਦਾਰ ਪ੍ਰਦਰਸ਼ਨ ਲਈ ਖਿਡਾਰਨਾਂ ਦੀਆਂ ਤਾਰੀਫ਼ਾਂ ਦੇ ਪੁਲ ਬੰਨ੍ਹੇ।
ਕਪਤਾਨ ਹਰਮਨਪ੍ਰੀਤ ਕੌਰ ਨੇ ਇਸ ਮੌਕੇ 2017 ਵਿਚ ਪ੍ਰਧਾਨ ਮੰਤਰੀ ਨਾ ਬਗੈਰ ਟਰਾਫ਼ੀ ਤੋਂ ਮੁਲਾਕਾਤ ਨੂੰ ਯਾਦ ਕੀਤਾ। ਉਨ੍ਹਾਂ ਕਿਹਾ ਕਿ ਹੁਣ ਉਹ ਪ੍ਰਧਾਨ ਮੰਤਰੀ ਨੂੰ ਟਰਾਫ਼ੀ ਸਮੇਤ ਮਿਲ ਰਹੇ ਹਨ ਅਤੇ ਅੱਗੇ ਵੀ ਇਸੇ ਤਰ੍ਹਾਂ ਮਿਲਣਾ ਪਸੰਦ ਕਰਨਗੇ।
ਉਪ ਕਪਤਾਨ ਸਮ੍ਰਿਤੀ ਮੰਥਾਨਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਨੇ ਉਨ੍ਹਾਂ ਨੂੰ ਉਤਸ਼ਾਹਿਤ ਕੀਤਾ ਅਤੇ ਸਾਰਿਆਂ ਲਈ ਪ੍ਰੇਰਨਾ ਦਾ ਸਰੋਤ ਰਹੇ। ਜੇਤੂ ਟੀਮ ਪ੍ਰਧਾਨ ਮੰਤਰੀ ਨੂੰ ਮਿਲਣ ਲਈ ਮੰਗਲਵਾਰ ਸ਼ਾਮਲ ਨੂੰ ਹੀ ਦਿੱਲੀ ਆ ਗਈ ਸੀ। ਨਵੀਂ ਮੁੰਬਈ ’ਚ ਟੀਮ ਨੇ 50 ਓਵਰਾਂ ਵਾਲੇ ਵਿਸ਼ਵ ਕੱਪ ’ਚ ਦਖਣੀ ਅਫ਼ਰੀਕਾ ਨੂੰ 52 ਦੌੜਾਂ ਨਾਲ ਹਰਾ ਕੇ ਜਿੱਤ ਹਾਸਲ ਕੀਤੀ ਸੀ। (ਪੀਟੀਆਈ)
