ਅਦਾਲਤ ਨੇ ਅਨਾਜ ਮੰਡੀਆਂ ਦੇ ਟੈਂਡਰ ਘੁਟਾਲੇ ਵਿੱਚ ਡਿਪਟੀ ਡਾਇਰੈਕਟਰ ਰਾਕੇਸ਼ ਕੁਮਾਰ ਸਿੰਗਲਾ ਨੂੰ ਇਸ਼ਤਿਹਾਰੀ ਭਗੌੜਾ ਐਲਾਨਿਆ
Published : Dec 5, 2022, 8:18 pm IST
Updated : Dec 5, 2022, 8:18 pm IST
SHARE ARTICLE
Representative
Representative

ਵਿਜੀਲੈਂਸ ਵੱਲੋਂ ਭਗੌੜੇ ਸਿੰਗਲਾ ਖਿਲਾਫ ਰੈੱਡ ਕਾਰਨਰ ਨੋਟਿਸ ਜਾਰੀ ਕਰਨ ਦੀ ਤਿਆਰੀ

ਲੁਧਿਆਣਾ : ਪੰਜਾਬ ਵਿਜੀਲੈਂਸ ਬਿਊਰੋ ਨੇ ਅਨਾਜ ਮੰਡੀਆਂ ਵਿੱਚ ਕਥਿਤ ਟੈਂਡਰ ਅਲਾਟਮੈਂਟ ਘੁਟਾਲੇ ਦੇ ਮੁੱਖ ਮੁਲਜ਼ਮ ਰਾਕੇਸ਼ ਕੁਮਾਰ ਸਿੰਗਲਾ, ਡਿਪਟੀ ਡਾਇਰੈਕਟਰ (ਮੁਅੱਤਲ), ਖੁਰਾਕ ਅਤੇ ਸਿਵਲ ਸਪਲਾਈ ਵਿਭਾਗ ਪੰਜਾਬ ਦੇ ਖਿਲਾਫ ਫੌਜਦਾਰੀ ਕਾਰਵਾਈ ਸ਼ੁਰੂ ਕਰਨ ਵਿੱਚ ਸਫਲਤਾ ਹਾਸਲ ਕਰ ਲਈ ਹੈ, ਕਿਉਂਕਿ ਉਸ ਨੂੰ ਸੁਮਿਤ ਮੱਕੜ, ਸੀਜੇਐਮ ਲੁਧਿਆਣਾ ਦੀ ਅਦਾਲਤ ਵੱਲੋਂ ਭਗੌੜਾ ਅਪਰਾਧੀ (ਪੀ.ਓ) ਐਲਾਨ ਦਿੱਤਾ ਗਿਆ ਹੈ।

ਇਹ ਜਾਣਕਾਰੀ ਦਿੰਦਿਆਂ ਅੱਜ ਇੱਥੇ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਵਿਭਾਗ ਦੀ ਮੁੱਖ ਚੌਕਸੀ ਕਮੇਟੀ ਦਾ ਚੇਅਰਮੈਨ ਨਿਯੁਕਤ ਕਰਨ ਤੋਂ ਇਲਾਵਾ ਸਾਬਕਾ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਵੱਲੋਂ ਲੱਕੜ ਦੇ ਕਰੇਟ ਅਤੇ ਕਿਰਤ ਅਤੇ ਅਨਾਜ ਢੋਆ-ਢੁਆਈ ਨੀਤੀ ਦੇ ਨਿਰੀਖਣ ਦਾ ਵਾਧੂ ਚਾਰਜ ਵੀ ਦਿੱਤਾ ਗਿਆ ਸੀ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਕੇਸ ਦੇ ਵੱਖ-ਵੱਖ ਮੁਲਜ਼ਮਾਂ ਤੋਂ ਕੀਤੀ ਪੁੱਛਗਿੱਛ ਦੌਰਾਨ ਇਹ ਗੱਲ ਸਾਹਮਣੇ ਆਈ ਹੈ ਕਿ ਰਾਕੇਸ਼ ਸਿੰਗਲਾ ਨੇ ਕਥਿਤ ਦੋਸ਼ੀ ਠੇਕੇਦਾਰ/ਟੈਂਡਰਕਾਰ ਤੇਲੂ ਰਾਮ ਤੋਂ 30 ਲੱਖ ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ ਅਤੇ 20 ਲੱਖ ਰੁਪਏ ਰਿਸ਼ਵਤ ਵਜੋਂ ਲਏ ਸਨ, ਜਿਸ ਦੇ ਬਦਲੇ ਠੇਕੇਦਾਰ ਤੇਲੂ ਰਾਮ ਨੂੰ ਵੱਖ-ਵੱਖ ਅਨਾਜ ਮੰਡੀਆਂ ਲਈ ਢੋਆ-ਢੁਆਈ ਦੇ ਟੈਂਡਰ ਅਲਾਟ ਕਰ ਦਿੱਤੇ ਗਏ ਸੀ।

ਬੁਲਾਰੇ ਨੇ ਦੱਸਿਆ ਕਿ ਅਦਾਲਤ ਦੇ ਤਾਜਾ ਹੁਕਮਾਂ ਤੋਂ ਬਾਅਦ ਵਿਜੀਲੈਂਸ ਵੱਲੋਂ ਉਸ ਦੀ ਗ੍ਰਿਫਤਾਰੀ ਨੂੰ ਅੰਜਾਮ ਦੇਣ ਲਈ ਉਸ ਵਿਰੁੱਧ ਰੈੱਡ ਕਾਰਨਰ ਨੋਟਿਸ (ਆਰਸੀਐਨ) ਜਾਰੀ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾਵੇਗੀ ਕਿਉਂਕਿ ਉਹ ਆਪਣੀ ਗ੍ਰਿਫਤਾਰੀ ਤੋਂ ਬਚਣ ਲਈ ਵਿਦੇਸ਼ ਚਲਾ ਗਿਆ ਹੈ। ਵਿਜੀਲੈਂਸ ਬਿਊਰੋ ਨੂੰ ਉਸ ਦੀ ਵੱਡੀ ਰਿਸ਼ਵਤ ਨਾਲ ਬਣਾਈ ਗਈ ਜਾਇਦਾਦ ਬਾਰੇ ਵੀ ਅਹਿਮ ਜਾਣਕਾਰੀ ਮਿਲੀ ਹੈ ਕਿਉਂਕਿ ਵਿਜੀਲੈਂਸ ਬਿਊਰੋ ਦੀ ਤਕਨੀਕੀ ਟੀਮ ਨੇ ਉਸ ਦੀਆਂ ਜਾਇਦਾਦਾਂ ਦਾ ਮੁਲਾਂਕਣ ਵੀ ਕੀਤਾ ਹੈ।

ਬੁਲਾਰੇ ਨੇ ਅੱਗੇ ਦੱਸਿਆ ਕਿ ਇਸ ਸਬੰਧ ਵਿੱਚ ਐਫ.ਆਈ.ਆਰ ਨੰਬਰ 11 ਮਿਤੀ 16-08-2022, ਆਈ.ਪੀ.ਸੀ. ਦੀ ਧਾਰਾ 420, 409, 467, 468, 471, 120-ਬੀ ਅਤੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀ ਧਾਰਾ 7, 8, 12, 13(2) ਤਹਿਤ ਠੇਕੇਦਾਰ ਤੇਲੂ ਰਾਮ, ਜਗਰੂਪ ਸਿੰਘ, ਸੰਦੀਪ ਭਾਟੀਆ ਅਤੇ ਗੁਰਦਾਸ ਰਾਮ ਐਂਡ ਕੰਪਨੀ ਦੇ ਮਾਲਕ/ਭਾਈਵਾਲਾਂ ਦੇ ਨਾਲ-ਨਾਲ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਤੋਂ ਇਲਾਵਾ ਸਬੰਧਤ ਖਰੀਦ ਏਜੰਸੀਆਂ ਦੇ ਅਧਿਕਾਰੀਆਂ/ਕਰਮਚਾਰੀਆਂ ਵਿਰੁੱਧ ਇਹ ਮੁਕੱਦਮਾ ਪਹਿਲਾਂ ਹੀ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਵਿੱਚ ਸ਼ਾਮਲ 17 ਮੁਲਜ਼ਮਾਂ ਵਿੱਚੋਂ 6 ਗ੍ਰਿਫ਼ਤਾਰੀ ਤੋਂ ਬਾਅਦ ਜੇਲ੍ਹ ਵਿੱਚ ਬੰਦ ਹਨ ਅਤੇ ਇਸ ਮਾਮਲੇ ਵਿੱਚ ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਯਤਨ ਜਾਰੀ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਭਾਰਤ ਛੱਡ ਦੇਵਾਂਗੇ' Whatsapp ਨੇ ਕੋਰਟ 'ਚ ਦਿੱਤਾ ਵੱਡਾ ਬਿਆਨ, ਸੁਣੋ ਕੀ ਪੈ ਗਿਆ ਰੌਲਾ,ਕੀ ਬੰਦ ਹੋਵੇਗਾ Whatsapp

27 Apr 2024 9:38 AM

ਕੀ khaira ਤੋਂ ਬਿਨਾਂ Sangrur ਲਈ Congressਨੂੰ ਨਹੀਂ ਮਿਲਿਆ ਹੋਰ Leader? ਸੁਖਪਾਲ ਖਹਿਰਾ ਨੂੰ ਨਰਿੰਦਰ ਭਰਾਜ ਨੇ..

27 Apr 2024 8:53 AM

'Majithia ਦੇ ਠੇਕੇ ਤੋਂ ਨਹੀਂ ਖਰੀਦੀ ਦਾਰੂ ਦੀ ਪੇਟੀ ਤਾਂ ਕਰਕੇ ਫ਼ੋਟੋ ਪਾਈ' - Ashok Parashar Pappi ਨੇ ਖੜਕਾਇਆ..

27 Apr 2024 8:19 AM

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM
Advertisement