
ਪੰਜਾਬ ਕਿੰਗਜ਼ ਦੀ ਲਗਾਤਾਰ ਇਹ ਦੂਸਰੀ ਜਿੱਤ
ਨਵੀਂ ਦਿੱਲੀ: ਆਈਪੀਐਲ 2023 ਦੇ ਅੱਠਵੇਂ ਮੈਚ ਵਿੱਚ ਪੰਜਾਬ ਕਿੰਗਜ਼ ਨੇ ਰਾਜਸਥਾਨ ਰਾਇਲਜ਼ ਨੂੰ ਪੰਜ ਦੌੜਾਂ ਨਾਲ ਹਰਾਇਆ। ਪੰਜਾਬ ਕਿੰਗਜ਼ ਦੀ ਇਹ ਲਗਾਤਾਰ ਦੂਜੀ ਜਿੱਤ ਹੈ। ਇਸ ਦੇ ਨਾਲ ਹੀ ਰਾਜਸਥਾਨ ਦੀ ਟੀਮ ਨੂੰ ਪਹਿਲਾ ਮੈਚ ਜਿੱਤਣ ਤੋਂ ਬਾਅਦ ਦੂਜੇ ਮੈਚ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ। ਇਸ ਜਿੱਤ ਨਾਲ ਪੰਜਾਬ ਦੀ ਟੀਮ ਅੰਕ ਸੂਚੀ ਵਿੱਚ ਗੁਜਰਾਤ ਟਾਈਟਨਜ਼ ਤੋਂ ਚਾਰ ਅੰਕਾਂ ਨਾਲ ਪਿੱਛੇ ਦੂਜੇ ਸਥਾਨ ’ਤੇ ਪਹੁੰਚ ਗਈ ਹੈ।
ਇਹ ਵੀ ਪੜ੍ਹੋ: ਡਿਊਟੀ 'ਤੇ ਤਾਇਨਾਤ ਕਮਾਂਡੋ ਨੇ ਖ਼ੁਦ ਨੂੰ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ
ਪਹਿਲਾਂ ਬੱਲੇਬਾਜ਼ੀ ਕਰਦਿਆਂ ਪੰਜਾਬ ਨੇ 20 ਓਵਰਾਂ ਵਿੱਚ ਚਾਰ ਵਿਕਟਾਂ ਗੁਆ ਕੇ 197 ਦੌੜਾਂ ਬਣਾਈਆਂ। ਜਵਾਬ ਵਿੱਚ ਰਾਜਸਥਾਨ ਦੀ ਟੀਮ ਨਿਰਧਾਰਤ 20 ਓਵਰਾਂ ਵਿੱਚ ਸੱਤ ਵਿਕਟਾਂ ਗੁਆ ਕੇ ਸਿਰਫ਼ 192 ਦੌੜਾਂ ਹੀ ਬਣਾ ਸਕੀ ਅਤੇ ਪੰਜ ਦੌੜਾਂ ਨਾਲ ਮੈਚ ਹਾਰ ਗਈ। ਪੰਜਾਬ ਲਈ ਸ਼ਿਖਰ ਧਵਨ ਨੇ ਸਭ ਤੋਂ ਵੱਧ ਨਾਬਾਦ 86 ਦੌੜਾਂ ਬਣਾਈਆਂ। ਇਸ ਦੇ ਨਾਲ ਹੀ ਪ੍ਰਭਸਿਮਰਨ ਸਿੰਘ ਨੇ 60 ਦੌੜਾਂ ਬਣਾਈਆਂ। ਰਾਜਸਥਾਨ ਲਈ ਕਪਤਾਨ ਸੰਜੂ ਸੈਮਸਨ ਨੇ ਸਭ ਤੋਂ ਵੱਧ 42 ਦੌੜਾਂ ਬਣਾਈਆਂ। ਇਸ ਦੇ ਨਾਲ ਹੀ ਸ਼ਿਮਰੋਨ ਹੇਟਮਾਇਰ ਨੇ 36 ਅਤੇ ਧਰੁਵ ਜੁਰੇਲ ਨੇ 32 ਦੌੜਾਂ ਬਣਾਈਆਂ।
ਇਹ ਵੀ ਪੜ੍ਹੋ: ਆਪਸੀ ਰੰਜ਼ਿਸ ਕਾਰਨ ਤਿੰਨ ਧੀਆਂ ਦੇ ਪਿਓ ਦਾ ਸਿਰ 'ਚ ਇੱਟ ਮਾਰ ਕੇ ਕਤਲ
ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਪੰਜਾਬ ਕਿੰਗਜ਼ ਦੀ ਟੀਮ ਨੇ ਕਪਤਾਨ ਸ਼ਿਖਰ ਧਵਨ ਅਤੇ ਪ੍ਰਭਸਿਮਰਨ ਸਿੰਘ ਦੀ ਤੂਫਾਨੀ ਸ਼ੁਰੂਆਤ ਕੀਤੀ। ਦੋਵਾਂ ਨੇ ਪਾਵਰਪਲੇ 'ਚ 63 ਦੌੜਾਂ ਜੋੜੀਆਂ। ਇਸ ਤੋਂ ਬਾਅਦ ਪ੍ਰਭਸਿਮਰਨ ਸਿੰਘ 34 ਗੇਂਦਾਂ 'ਚ 60 ਦੌੜਾਂ ਬਣਾ ਕੇ ਆਊਟ ਹੋ ਗਏ ਪਰ ਧਵਨ ਕ੍ਰੀਜ਼ 'ਤੇ ਹੀ ਰਹੇ।