
ਕੱਲ੍ਹ ਚੰਡੀਗੜ੍ਹ 'ਚ ਕਰਵਾਉਣਗੇ CM ਮਾਨ ਵਿਆਹ
ਚੰਡੀਗੜ੍ਹ : ਆਮ ਆਦਮੀ ਪਾਰਟੀ ਦੀ ਸਰਕਾਰ ਦੀ ਵਾਗਡੋਰ ਸੰਭਾਲਦਿਆਂ ਹੀ ਸੀਐਮ ਭਗਵੰਤ ਮਾਨ ਨੇ ਜਿੱਥੇ ਕਈ ਪ੍ਰਸ਼ਾਸਨਿਕ ਅਤੇ ਸੂਬੇ ਦੇ ਲੋਕਾਂ ਲਈ ਵੱਡੇ ਫੈਸਲੇ ਲਏ, ਉੱਥੇ ਹੀ ਹੁਣ ਉਹ ਆਪਣੀ ਨਿੱਜੀ ਜ਼ਿੰਦਗੀ ਲਈ ਵੀ ਅਹਿਮ ਫੈਸਲੇ ਲੈ ਕੇ ਨਵੀਂ ਪਰਿਵਾਰਕ ਜ਼ਿੰਦਗੀ ਦੀ ਸ਼ੁਰੂਆਤ ਕਰਨ ਜਾ ਰਹੇ ਹਨ।
My heartiest congratulations to the CM @BhagwantMann Ji as he starts a new chapter in his life tomorrow. Best wishes for a happy and blissful married life ahead.
— Amarinder Singh Raja Warring (@RajaBrar_INC) July 6, 2022
ਸੀਐਮ ਮਾਨ ਵਿਆਹ ਕਰਨ ਜਾ ਰਹੇ ਹਨ ਅਤੇ ਉਨ੍ਹਾਂ ਦੀ ਜੀਵਨ ਸਾਥਣ ਦਾ ਨਾਂ ਡਾਕਟਰ ਗੁਰਪ੍ਰੀਤ ਕੌਰ ਹੈ। ਇਸ ਦੌਰਾਨ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਟਵੀਟ ਕਰਕੇ ਸੀਐਮ ਨੂੰ ਵਿਆਹ ਦੀ ਵਧਾਈ ਦਿੱਤੀ ਹੈ।
CM Mann And Raja Warring
ਰਾਜਾ ਵੜਿੰਗ ਨੇ ਟਵੀਟ ਕਰਕੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਭਲਕੇ ਆਪਣੀ ਜ਼ਿੰਦਗੀ ਦਾ ਨਵਾਂ ਸ਼ੁਰੂਆਤ ਕਰਨ ਜਾ ਰਹੇ ਹਨ। ਖੁਸ਼ਹਾਲ ਅਤੇ ਵਿਆਹੁਤਾ ਜੀਵਨ ਲਈ ਸ਼ੁਭਕਾਮਨਾਵਾਂ। ਜ਼ਿਕਰਯੋਗ ਹੈ ਕਿ ਸੀਐਮ ਭਗਵੰਤ ਮਾਨ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ 'ਤੇ ਹੀ ਡਾਕਟਰ ਗੁਰਪ੍ਰੀਤ ਕੌਰ ਨਾਲ ਵਿਆਹ ਕਰਵਾਉਣਗੇ। ਕੈਬਨਿਟ ਮੰਤਰੀ ਹਰਜੋਤ ਬੈਂਸ ਨੇ ਮੁੱਖ ਮੰਤਰੀ ਮਾਨ ਨੂੰ ਜ਼ਿੰਦਗੀ ਦੇ ਨਵੇਂ ਸਫ਼ਰ ਦੀ ਸ਼ੁਰੂਆਤ ਲਈ ਵਧਾਈਆਂ ਦਿੱਤੀਆਂ।
ਕੈਬਨਿਟ ਮੰਤਰੀ ਅਮਨ ਅਰੋੜਾ ਨੇ CM ਮਾਨ ਨੂੰ ਦਿੱਤੀ ਵਧਾਈ
''ਭਗਵੰਤ ਮਾਨ ਸਾਬ੍ਹ, ਨਵਾਂ ਵਿਆਹੁਤਾ ਜੀਵਨ ਸ਼ੁਰੂ ਕਰਨ ਲਈ ਵਧਾਈਆਂ। ਪਰਮਾਤਮਾ ਤੁਹਾਡੇ ਦੋਵਾਂ 'ਤੇ ਮਿਹਰ ਭਰਿਆ ਹੱਥ ਰੱਖਣ। ਤੁਹਾਡੇ ਦੋਵਾਂ ਦੇ ਖੁਸ਼ਹਾਲੀ ਭਰਪੂਰ ਜੀਵਨ ਦੀ ਕਾਮਨਾ ਕਰਦਾ ਹਾਂ।''