
ਪਰ ਭਾਰਤੀ ਮਹਿਲਾ ਹਾਕੀ ਟੀਮ ਨੇ ਦਿੱਤੀ ਕਰੜੀ ਟੱਕਰ
ਟੋਕੀਓ: ਭਾਰਤੀ ਮਹਿਲਾ ਹਾਕੀ ਟੀਮ ਦਾ ਟੋਕੀਓ ਓਲੰਪਿਕ ਵਿੱਚ ਕਾਂਸੀ ਤਮਗਾ ਜਿੱਤਣ ਦਾ ਸੁਪਨਾ ਚਕਨਾਚੂਰ ਹੋ ਗਿਆ। ਗ੍ਰੇਟ ਬ੍ਰਿਟੇਨ ਦੀ ਟੀਮ ਨੇ ਭਾਰਤੀ ਮਹਿਲਾ ਹਾਕੀ ਟੀਮ ਨੂੰ ਸ਼ੁੱਕਰਵਾਰ ਨੂੰ ਕਾਂਸੀ ਦੇ ਤਗਮੇ ਦੇ ਮੁਕਾਬਲੇ ਵਿੱਚ 4-3 ਨਾਲ ਹਰਾਇਆ।
Indian women's hockey team's shattered dream, Britain beat 4-3
ਭਾਰਤੀ ਮਹਿਲਾ ਹਾਕੀ ਟੀਮ ਇਸ ਤਰ੍ਹਾਂ ਇਤਿਹਾਸ ਰਚਣ ਤੋਂ ਖੁੰਝ ਗਈ। ਭਾਰਤੀ ਮਹਿਲਾ ਹਾਕੀ ਟੀਮ ਕੋਲ ਪਹਿਲੀ ਵਾਰ ਓਲੰਪਿਕ ਵਿੱਚ ਤਮਗਾ ਜਿੱਤਣ ਦਾ ਮੌਕਾ ਸੀ, ਜੋ ਹੱਥੋਂ ਨਿਕਲ ਗਿਆ। ਮਹਿਲਾ ਟੀਮ ਆਪਣੀ ਤੀਜੀ ਓਲੰਪਿਕ ਖੇਡ ਰਹੀ ਸੀ।
Indian women's hockey team's shattered dream, Britain beat 4-3
ਭਾਰਤੀ ਮਹਿਲਾ ਟੀਮ ਇਤਿਹਾਸ ਵਿੱਚ ਪਹਿਲੀ ਵਾਰ ਓਲੰਪਿਕ ਮੈਡਲ ਜਿੱਤਣ ਤੋਂ ਖੁੰਝ ਗਈ। ਹਾਲਾਂਕਿ, ਪਹਿਲੀ ਵਾਰ ਓਲੰਪਿਕਸ ਦੇ ਸੈਮੀਫਾਈਨਲ ਵਿੱਚ ਪਹੁੰਚ ਕੇ ਭਾਰਤੀ ਮਹਿਲਾ ਟੀਮ ਨੇ ਇਤਿਹਾਸ ਰਚਿਆ।