ਪੰਜਾਬ ਦਾ ਮਾਣ: ਕਾਂਸੀ ਦਾ ਤਗਮਾ ਜਿੱਤਣ ਵਾਲੇ ਲਵਪ੍ਰੀਤ ਦਾ ਪੰਜਾਬ ਪਹੁੰਚਣ 'ਤੇ ਕੀਤਾ ਗਿਆ ਸ਼ਾਨਦਾਰ ਸਵਾਗਤ
Published : Aug 6, 2022, 12:34 pm IST
Updated : Aug 6, 2022, 12:34 pm IST
SHARE ARTICLE
Loverpreet
Loverpreet

ਪਰਿਵਾਰ ਨੇ ਪਾਏ ਭੰਗੜੇ ਤੇ ਵੰਡੀਆਂ ਮਿਠਾਈਆਂ

 

ਅੰਮ੍ਰਿਤਸਰ: ਰਾਸ਼ਟਰਮੰਡਲ ਖੇਡਾਂ ਵਿੱਚ ਵੇਟਲਿਫਟਿੰਗ ਵਿੱਚ ਪੁਰਸ਼ਾਂ ਦੇ 109 ਕਿਲੋਗ੍ਰਾਮ ਵਰਗ ਵਿੱਚ ਕਾਂਸੀ ਦਾ ਤਗ਼ਮਾ ਜਿੱਤਣ ਵਾਲੇ ਲਵਪ੍ਰੀਤ ਦਾ ਅੱਜ ਅੰਮ੍ਰਿਤਸਰ ਵਿੱਚ ਨਿੱਘਾ ਸਵਾਗਤ ਕੀਤਾ ਗਿਆ। ਪੰਜਾਬ ਦੇ ਮਾਨ ਲਵਪ੍ਰੀਤ ਦਾ ਸਵਾਗਤ ਕਰਨ ਲਈ ਪਰਿਵਾਰਕ ਮੈਂਬਰ ਮਠਿਆਈਆਂ ਅਤੇ ਢੋਲਾਂ ਨਾਲ ਪਹੁੰਚੇ।

 

 

ਇਸ ਦੌਰਾਨ ਪਰਿਵਾਰਕ ਮੈਂਬਰਾਂ ਨੇ ਭੰਗੜਾ ਪਾਇਆ ਅਤੇ ਲਵਪ੍ਰੀਤ ਦਾ ਫੁੱਲਾਂ ਦੇ ਹਾਰ ਪਾ ਕੇ ਨਿੱਘਾ ਸਵਾਗਤ ਕੀਤਾ। ਇਸ ਦੌਰਾਨ ਲਵਪ੍ਰੀਤ ਵੀ ਕਾਫੀ ਖੁਸ਼ ਨਜ਼ਰ ਆਏ। ਲੋਕਾਂ ਅਤੇ ਪਰਿਵਾਰ ਦੇ ਪਿਆਰ ਨੂੰ ਦੇਖ ਕੇ ਉਹ ਬਹਿ ਗਿਆ ਨਹੀਂ।  ਲਵਪ੍ਰੀਤ ਨਾਲ ਦੇਸ਼ ਦੇ ਹੋਰ ਖਿਡਾਰੀ ਵੀ ਆਏ ਜਿਹਨਾਂ ਨੇ ਰਾਸ਼ਟਰਮੰਡਲ ਖੇਡਾਂ ਵਿਚ ਤਮਗੇ ਜਿੱਤੇ।

 

ਦੱਸ ਦੇਈਏ ਕਿ ਲਵਪ੍ਰੀਤ ਸਿੰਘ ਨੇ ਸਨੈਚ ਵਿੱਚ ਆਪਣੀ ਤੀਜੀ ਕੋਸ਼ਿਸ਼ ਵਿੱਚ 163 ਕਿਲੋਗ੍ਰਾਮ ਅਤੇ ਕਲੀਨ ਐਂਡ ਜਰਕ ਦੀ ਤੀਜੀ ਕੋਸ਼ਿਸ਼ ਵਿੱਚ 192 ਕਿਲੋਗ੍ਰਾਮ ਭਾਰ ਚੁੱਕਿਆ। ਇਸ ਤਰ੍ਹਾਂ ਉਸ ਨੇ ਕੁੱਲ 355 ਕਿਲੋਗ੍ਰਾਮ ਭਾਰ ਚੁੱਕ ਕੇ ਤੀਜਾ ਸਥਾਨ ਹਾਸਲ ਕੀਤਾ। ਇਸ ਦੇ ਨਾਲ ਹੀ ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਲਵਪ੍ਰੀਤ ਨੂੰ ਵਧਾਈ ਦਿੰਦੇ ਹੋਏ ਸਨਮਾਨ ਰਾਸ਼ੀ ਦੇਣ ਦਾ ਐਲਾਨ ਕੀਤਾ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement