ਖੇਡ ਮੰਤਰੀ ਮੀਤ ਹੇਅਰ ਨੇ ਮਾਨਸਾ ਦੀ ਤੀਰਅੰਦਾਜ਼ ਪ੍ਰਨੀਤ ਕੌਰ ਨੂੰ ਵਿਸ਼ਵ ਚੈਂਪੀਅਨ ਬਣਨ ‘ਤੇ ਦਿੱਤੀਆਂ ਮੁਬਾਰਕਾਂ
Published : Aug 6, 2023, 5:11 pm IST
Updated : Aug 6, 2023, 5:11 pm IST
SHARE ARTICLE
Archer Parneet Kaur
Archer Parneet Kaur

ਭਾਰਤੀ ਮਹਿਲਾ ਕੰਪਾਊਂਡ ਟੀਮ ਨੇ ਬਰਲਿਨ ਵਿਖੇ ਵਿਸ਼ਵ ਤੀਰਅੰਦਾਜ਼ੀ ਚੈਂਪੀਅਨਸ਼ਿਪ ਵਿੱਚ ਜਿੱਤਿਆ ਸੋਨ ਤਮਗਾ


ਚੰਡੀਗੜ੍ਹ  - ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਮਾਨਸਾ ਦੀ ਤੀਰਅੰਦਾਜ਼ ਪ੍ਰਨੀਤ ਕੌਰ ਨੂੰ ਵਿਸ਼ਵ ਚੈਂਪੀਅਨ ਬਣਨ ‘ਤੇ ਮੁਬਾਰਕਾਂ ਦਿੱਤੀਆ। ਬਰਲਿਨ ਵਿਖੇ ਵਿਸ਼ਵ ਤੀਰਅੰਦਾਜ਼ੀ ਚੈਂਪੀਅਨਸ਼ਿਪ ਦੇ ਫ਼ਾਈਨਲ ਵਿੱਚ ਭਾਰਤੀ ਮਹਿਲਾ ਕੰਪਾਊਂਡ ਟੀਮ ਨੇ ਮੈਕਸੀਕੋ ਨੂੰ 235-229 ਨਾਲ ਹਰਾ ਕੇ ਸੋਨ ਤਮਗਾ ਜਿੱਤਿਆ। ਸੋਨ ਤਮਗਾ ਜੇਤੂ ਟੀਮ ਵਿੱਚ ਪੰਜਾਬ ਦੇ ਮਾਨਸਾ ਜ਼ਿਲੇ ਦੇ ਪਿੰਡ ਮੰਢਾਲੀ ਦੀ ਪ੍ਰਨੀਤ ਕੌਰ ਵੀ ਸ਼ਾਮਲ ਸੀ।

ਖੇਡ ਮੰਤਰੀ ਨੇ ਸਮੁੱਚੀ ਟੀਮ ਨੂੰ ਇਸ ਇਤਿਹਾਸਕ ਪ੍ਰਾਪਤੀ ਲਈ ਵਧਾਈਆਂ ਦਿੰਦੇ ਕਿਹਾ ਕਿ ਮਾਣਮੱਤੀਆਂ ਕੁੜੀਆਂ ਨੇ ਤੀਰਅੰਦਾਜ਼ੀ ਖੇਡ ਵਿੱਚ ਦੇਸ਼ ਦਾ ਨਾਮ ਰੌਸ਼ਨ ਕੀਤਾ ਹੈ। ਮੀਤ ਹੇਅਰ ਨੇ ਇਸ ਪ੍ਰਾਪਤੀ ਦਾ ਸਿਹਰਾ ਖਿਡਾਰਨਾਂ, ਉਨ੍ਹਾਂ ਦੇ ਕੋਚ ਅਤੇ ਮਾਪਿਆਂ ਸਿਰ ਬੰਨ੍ਹਿਆ।ਉਨ੍ਹਾਂ ਕਿਹਾ ਕਿ ਇਸ ਪ੍ਰਾਪਤੀ ਵਿੱਚ ਪੰਜਾਬ ਦੇ ਮਾਨਸਾ ਜ਼ਿਲੇ ਦੇ ਪਿੰਡ ਮੰਢਾਲੀ ਦੀ ਪ੍ਰਨੀਤ ਕੌਰ ਦਾ ਵੀ ਯੋਗਦਾਨ ਸੀ ਜਿਹੜੀ ਸੁਨਿਹਰੀ ਪ੍ਰਾਪਤੀ ਵਾਲੀ ਟੀਮ ਦੀ ਅਹਿਮ ਮੈਂਬਰ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement