ਪ੍ਰਵੀਨ ਕੁਮਾਰ ਨੇ ਪੈਰਿਸ ਪੈਰਾਲੰਪਿਕ ਵਿੱਚ 2.08 ਮੀਟਰ ਦੀ ਛਾਲ ਨਾਲ ਏਸ਼ਿਆਈ ਰਿਕਾਰਡ ਨਾਲ ਹਾਸਿਲ ਕੀਤਾ ਪਹਿਲਾ ਸਥਾਨ
Paralympic 2024 : ਭਾਰਤੀ ਅਥਲੀਟ ਪ੍ਰਵੀਨ ਕੁਮਾਰ ਨੇ ਸ਼ੁੱਕਰਵਾਰ ਨੂੰ ਪੁਰਸ਼ਾਂ ਦੀ ਉੱਚੀ ਛਾਲ T64 ਦੇ ਫਾਈਨਲ ਵਿੱਚ ਆਪਣਾ ਸਰਵੋਤਮ ਪ੍ਰਦਰਸ਼ਨ ਕਰਦੇ ਹੋਏ ਸੋਨ ਤਮਗਾ ਜਿੱਤਿਆ ਹੈ। ਇਸ ਤਗਮੇ ਨਾਲ ਪੈਰਾਲੰਪਿਕ ਖੇਡਾਂ ਵਿੱਚ ਭਾਰਤ ਦੇ ਮੈਡਲਾਂ ਦੀ ਗਿਣਤੀ 26 ਹੋ ਗਈ ਹੈ।
ਪ੍ਰਵੀਨ ਕੁਮਾਰ ਨੇ ਸ਼ੁੱਕਰਵਾਰ ਨੂੰ ਪੈਰਿਸ ਪੈਰਾਲੰਪਿਕ ਵਿੱਚ 2.08 ਮੀਟਰ ਦੀ ਛਾਲ ਨਾਲ ਏਸ਼ਿਆਈ ਰਿਕਾਰਡ ਨਾਲ ਪਹਿਲਾ ਸਥਾਨ ਹਾਸਿਲ ਕੀਤਾ। ਪੈਰਿਸ ਪੈਰਾਲੰਪਿਕ ਵਿੱਚ ਭਾਰਤ ਦਾ ਪ੍ਰਦਰਸ਼ਨ ਸਭ ਤੋਂ ਵਧੀਆ ਰਿਹਾ ਹੈ, ਜਿਸ ਵਿੱਚ ਦੇਸ਼ ਨੇ ਹੁਣ ਤੱਕ 6 ਸੋਨ, 9 ਚਾਂਦੀ ਅਤੇ 11 ਕਾਂਸੀ ਦੇ ਤਗਮੇ ਜਿੱਤੇ ਹਨ।
ਉੱਤਰ ਪ੍ਰਦੇਸ਼ ਦੇ ਨੋਇਡਾ ਦਾ ਰਹਿਣ ਵਾਲਾ 21 ਸਾਲਾ ਅਥਲੀਟ ਪ੍ਰਵੀਨ ਕੁਮਾਰ ਪੈਰਾਲੰਪਿਕ ਉੱਚੀ ਛਾਲ ਮੁਕਾਬਲਿਆਂ ਵਿੱਚ ਸੋਨ ਤਮਗਾ ਜਿੱਤਣ ਵਾਲਾ ਮਰਿਯੱਪਨ ਥੰਗਾਵੇਲੂ ਤੋਂ ਬਾਅਦ ਦੂਜਾ ਭਾਰਤੀ ਬਣ ਗਿਆ ਹੈ। ਸੰਯੁਕਤ ਰਾਜ ਦੇ ਡੇਰੇਕ ਲੋਕੀਡੈਂਟ ਨੇ 2.06 ਮੀਟਰ ਦੀ ਛਾਲ ਨਾਲ ਚਾਂਦੀ ਦਾ ਤਗਮਾ ਜਿੱਤਿਆ, ਜਦੋਂ ਕਿ ਉਜ਼ਬੇਕਿਸਤਾਨ ਦੇ ਤੇਮੁਰਬੇਕ ਗਿਆਜ਼ੋਵ ਨੇ 2.03 ਮੀਟਰ ਦੀ ਛਾਲ ਨਾਲ ਕਾਂਸੀ ਦਾ ਤਗਮਾ ਜਿੱਤਿਆ।
ਅੱਜ ਦੇ ਫਾਈਨਲ ਮੈਚ ਵਿੱਚ ਟੋਕੀਓ ਦੇ ਚਾਂਦੀ ਦਾ ਤਗ਼ਮਾ ਜੇਤੂ ਪ੍ਰਵੀਨ ਕੁਮਾਰ (ਟੀ-44) ਨੇ 2.08 ਮੀਟਰ ਦੀ ਆਪਣੀ ਨਿੱਜੀ ਸਰਵੋਤਮ ਛਾਲ ਨਾਲ ਸੋਨ ਤਗ਼ਮਾ ਜਿੱਤਿਆ। ਇਸ ਦੇ ਨਾਲ ਹੀ ਪ੍ਰਵੀਨ ਨੇ ਖੇਤਰੀ ਅਤੇ ਏਸ਼ੀਆਈ ਰਿਕਾਰਡ ਵੀ ਬਣਾਏ।