ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ 'ਚ ਤਲਾਸ਼ੀ ਦੌਰਾਨ ਹੋਈ ਬਰਾਮਦਗੀ
ਪੁਲਿਸ ਨੇ 6 ਮੁਲਜ਼ਮਾਂ ਵਿਰੁੱਧ ਮਾਮਲਾ ਕੀਤਾ ਦਰਜ
ਬੀਤੇ ਦਿਨੀਂ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਸੀ ਜੇਲ੍ਹ ਵਿਚ ਬੰਦ ਗੈਂਗਸਟਰਾਂ ਵਲੋਂ ਬਣਾਈ ਵੀਡੀਓ
ਇੱਕ ਮੁਲਜ਼ਮ ਨੇ ਤਰਨਤਾਰਨ ਦੇ ਕੱਪੜਾ ਵਪਾਰੀ ਦਾ ਕੀਤਾ ਸੀ ਕਤਲ
ਸ੍ਰੀ ਗੋਇੰਦਵਾਲ ਸਾਹਿਬ : ਬੀਤੇ ਦਿਨੀਂ ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ ਦੀ ਇਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਸੀ। ਜਿਸ ਨੂੰ ਇਕ ਕਤਲ ਕੇਸ ਵਿੱਚ ਸਜ਼ਾ ਭੁਗਤ ਰਹੇ ਗੈਂਗਸਟਰਾਂ ਵੱਲੋਂ ਜ਼ੇਲ੍ਹ ਦੇ ਅੰਦਰ ਹੀ ਬਣਾਇਆ ਗਿਆ ਸੀ ਅਤੇ ਸੋਸ਼ਲ ਮੀਡੀਆ 'ਤੇ ਪਾਇਆ ਗਿਆ ਸੀ।
ਇਸ ਵਾਇਰਲ ਵੀਡੀਓ 'ਤੇ ਕਾਰਵਾਈ ਕਰਦਿਆਂ ਜ਼ੇਲ੍ਹ ਵਿਭਾਗ ਦੇ ਅਧਿਕਾਰੀਆਂ ਵੱਲੋਂ ਤਲਾਸ਼ੀ ਮੁਹਿੰਮ ਚਲਾਈ ਗਈ ਜਿਸ ਦੌਰਾਨ ਜੇਲ੍ਹ ਵਿਚ ਬੰਦ ਗੈਂਗਸਟਰਾਂ ਕੋਲੋਂ ਰੈਡਮੀ ਕੰਪਨੀ ਦਾ ਮੋਬਾਈਲ ਫੋਨ ਬਰਾਮਦ ਕਰ ਲਿਆ ਗਿਆ ਹੈ। ਪੁਲਿਸ ਅਧਿਕਾਰੀਆਂ ਵਲੋਂ ਮਿਲੀ ਜਾਣਕਾਰੀ ਅਨੁਸਾਰ ਇੱਕ ਮੋਬਾਈਲ ਅਤੇ ਇੱਕ ਚਾਰਜਰ ਬਰਾਮਦ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਸ ਮਾਮਲੇ ਵਿਚ 6 ਮੁਲਜ਼ਮਾਂ ਖਿਲਾਫ ਪਰਚਾ ਦਰਜ ਕੀਤਾ ਗਿਆ ਹੈ। ਇਨ੍ਹਾਂ ਵਿਚ ਇਸ ਸਬੰਧੀ ਥਾਣਾ ਗੋਇੰਦਵਾਲ ਸਾਹਿਬ ਦੀ ਪੁਲਿਸ ਵੱਲੋਂ ਮੁਕੱਦਮਾ ਦਰਜ ਕਰ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।
ਪੁਲਿਸ ਅਧਿਕਾਰੀਆਂ ਵਲੋਂ ਮਿਲੀ ਜਾਣਕਾਰੀ ਅਨੁਸਾਰ ਜਿਨ੍ਹਾਂ ਮੁਲਜ਼ਮਾਂ 'ਤੇ ਪਰਚਾ ਦਰਜ ਕੀਤਾ ਗਿਆ ਹੈ ਉਨ੍ਹਾਂ ਵਿਚ ਰਵੀਸ਼ੇਰ ਸਿੰਘ ਉਰਫ਼ ਰਵੀ, ਜਰਮਨਜੀਤ ਸਿੰਘ ਉਰਫ਼ ਜੰਮੂ, ਗੁਰਕੀਰਤ ਸਿੰਘ ਉਰਫ਼ ਘੁੱਗੀ ਉਰਫ਼ ਸ਼ੂਟਰ, ਵਰਿੰਦਰ ਸਿੰਘ ਉਰਫ਼ ਕਾਕਾ, ਰਛਪਾਲ ਸਿੰਘ ਉਰਫ਼ ਗੁਰਸੇਵਕ ਸਿੰਘ, ਚੰਦਨ ਸਿੰਘ ਸ਼ਾਮਲ ਹਨ। ਪੁਲਿਸ ਵਲੋਂ ਮਾਮਲਾ ਦਰਜ ਕਰ ਅਗਲੇਰੀ ਕਾਰਵਾਈ ਆਰੰਭ ਕਰ ਦਿਤੀ ਗਈ ਹੈ।