168 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਆਸਟਰੇਲੀਆ ਦੀ ਟੀਮ 119 ਦੌੜਾਂ ’ਤੇ ਹੋਈ ਆਲ ਆਊਟ
ਸਿਡਨੀ: ਭਾਰਤ ਨੇ ਵੀਰਵਾਰ ਨੂੰ ਚੌਥੇ ਟੀ-20 ਅੰਤਰਰਾਸ਼ਟਰੀ ਮੈਚ ਵਿੱਚ ਆਸਟ੍ਰੇਲੀਆ ਨੂੰ 48 ਦੌੜਾਂ ਨਾਲ ਹਰਾ ਦਿੱਤਾ। ਕੈਰਾਰਾ ਓਵਲ ਵਿੱਚ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ, ਭਾਰਤ ਨੇ ਨਿਰਧਾਰਤ 20 ਓਵਰਾਂ ਵਿੱਚ 8 ਵਿਕਟਾਂ ਦੇ ਨੁਕਸਾਨ 'ਤੇ 167 ਦੌੜਾਂ ਬਣਾਈਆਂ। ਜਵਾਬ ਵਿੱਚ ਆਸਟ੍ਰੇਲੀਆ ਦੀ ਟੀਮ 18.2 ਓਵਰਾਂ ਵਿੱਚ 119 ਦੌੜਾਂ 'ਤੇ ਢੇਰ ਹੋ ਗਈ।
ਭਾਰਤ ਵੱਲੋਂ ਸਭ ਤੋਂ ਵੱਧ 46 ਦੌੜਾਂ ਉਪ ਕਪਤਾਨ ਸ਼ੁਭਮਨ ਗਿੱਲ ਨੇ ਬਣਾਈਆਂ। ਮਿਚੇਲ ਮਾਰਸ਼ ਨੇ ਸਭ ਤੋਂ ਵੱਧ 30 ਦੌੜਾਂ ਬਣਾਈਆਂ। ਵਾਸ਼ਿੰਗਟਨ ਸੁੰਦਰ ਨੇ 3, ਅਕਸ਼ਰ ਪਟੇਲ, ਸ਼ਿਵਮ ਦੂਬੇ ਨੇ 2-2 ਵਿਕਟਾਂ ਹਾਸਲ ਕੀਤੀਆਂ। ਇਸ ਦੇ ਨਾਲ, ਭਾਰਤ ਨੇ ਪੰਜ ਮੈਚਾਂ ਦੀ ਟੀ-20 ਅੰਤਰਰਾਸ਼ਟਰੀ ਲੜੀ ਵਿੱਚ 2-1 ਦੀ ਬੜ੍ਹਤ ਬਣਾ ਲਈ ਹੈ। ਦੋਵਾਂ ਟੀਮਾਂ ਵਿਚਕਾਰ ਲੜੀ ਦਾ ਪੰਜਵਾਂ ਅਤੇ ਆਖਰੀ ਮੈਚ ਸ਼ਨੀਵਾਰ ਨੂੰ ਬ੍ਰਿਸਬੇਨ ਵਿੱਚ ਖੇਡਿਆ ਜਾਵੇਗਾ।
