
ਕਿਸਾਨਾਂ ਦਾ ਸਾਥ ਦੇਣ ਸਿੰਘੂ ਬਾਰਡਰ ਪਹੁੰਚੇ ਮੁੱਕੇਬਾਜ਼ ਵਿਜੇਂਦਰ ਸਿੰਘ
ਨਵੀਂ ਦਿੱਲੀ: ਕਿਸਾਨੀ ਸੰਘਰਸ਼ ਨੂੰ ਸਮਰਥਨ ਦੇਣ ਸਿੰਘੂ ਬਾਰਡਰ ਪਹੁੰਚੇ ਭਾਰਤ ਦੇ ਮਸ਼ਹੂਰ ਮੁੱਕੇਬਾਜ਼ ਵਿਜੇਂਦਰ ਸਿੰਘ ਨੇ ਖੇਡ ਰਤਨ ਪੁਰਸਕਾਰ ਵਾਪਸ ਕਰਨ ਦੀ ਗੱਲ ਕਹੀ ਹੈ। ਉਹਨਾਂ ਨੇ ਕਿਹਾ ਜੇਕਰ ਕੇਂਦਰ ਸਰਕਾਰ ਖੇਤੀ ਕਨੂੰਨ ਵਾਪਸ ਨਹੀਂ ਲੈਂਦੀ ਤਾਂ ਉਹ ਅਪਣਾ ਖੇਡ ਰਤਨ ਅਵਾਰਡ ਵਾਪਸ ਕਰ ਦੇਣਗੇ।
If the government doesn't withdraw the black laws, I'll return my Rajiv Gandhi Khel Ratna Award - the highest sporting honour of the nation: Boxer Vijender Singh #FarmLaws https://t.co/8Q5fVEmncC pic.twitter.com/imTATDZCei
— ANI (@ANI) December 6, 2020
ਦੱਸ ਦਈਏ ਕਿ ਦੇਸ਼ ਵਿਚ ਰਾਜੀਵ ਗਾਂਧੀ ਖੇਡ ਰਤਨ ਅਵਾਰਡ ਖੇਡ ਖੇਤਰ ਦਾ ਸਭ ਤੋਂ ਵੱਡਾ ਪੁਰਸਕਾਰ ਹੈ। ਜ਼ਿਕਰਯੋਗ ਹੈ ਕਿ ਖੇਤੀ ਕਾਨੂੰਨਾਂ ਵਿਰੁੱਧ ਜਾਰੀ ਸੰਘਰਸ਼ ਦੌਰਾਨ ਦੇਸ਼ ਲਈ ਖੇਡਣ ਵਾਲੇ ਪੰਜਾਬ ਦੇ ਵੱਡੇ ਖਿਡਾਰੀਆਂ ਨੇ ਕਿਸਾਨਾਂ ਦਾ ਸਾਥ ਦੇਣ ਲਈ ਅਪਣਾ ਸਨਮਾਨ ਵਾਪਸ ਕਰਨ ਦਾ ਐਲਾਨ ਕੀਤਾ ਸੀ।
Vijender Singh
ਇਸ ਦੇ ਚਲਦਿਆਂ ਅੱਜ 30 ਦੇ ਕਰੀਬ ਖਿਡਾਰੀ ਅਪਣੇ ਕੌਮੀ ਐਵਾਰਡ ਰਾਸ਼ਟਰਪਤੀ ਨੂੰ ਮੋੜਨਗੇ। ਉਹ ਇਹ ਐਵਾਰਡ ਅੱਜ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੂੰ ਵਾਪਸ ਕਰਨਗੇ।