ਸੌਰਵ ਗਾਂਗੁਲੀ ਦੀ ਹਾਲਤ ਸਥਿਰ ਹੋਣ ਤੇ ਅੱਜ ਮਿਲੇਗੀ ਹਸਪਤਾਲ 'ਚੋਂ ਛੁੱਟੀ
Published : Jan 7, 2021, 9:54 am IST
Updated : Jan 7, 2021, 9:54 am IST
SHARE ARTICLE
Sourav Ganguly
Sourav Ganguly

ਕਾਫੀ ਦਿਨਾਂ ਤੋਂ ਕੋਲਕਾਤਾ ਦੇ ਵੁਡਲੈਂਡ ਹਸਪਤਾਲ 'ਚ ਦਾਖਿਲ ਸੀ।

ਕੋਲਕਾਤਾ- ਬੀ.ਸੀ.ਸੀ.ਆਈ ਦੇ ਪ੍ਰਧਾਨ ਸੌਰਵ ਗਾਂਗੁਲੀ ਨੂੰ ਅੱਜ ਸਵੇਰੇ ਹਸਪਤਾਲ ਵਿਚੋਂ ਛੁੱਟੀ ਦੇ ਦਿੱਤੀ ਜਾਏਗੀ। ਗਾਂਗੁਲੀ ਕਾਫੀ ਦਿਨਾਂ ਤੋਂ ਕੋਲਕਾਤਾ ਦੇ ਵੁਡਲੈਂਡ ਹਸਪਤਾਲ 'ਚ ਦਾਖਿਲ ਸੀ। ਦੱਸ ਦੇਈਏ ਗਾਂਗੁਲੀ ਨੂੰ ਸੀਨੇ 'ਚ ਦਰਦ ਦੀ ਸ਼ਿਕਾਇਤ ਕੀਤੀ ਸੀ ਅਤੇ ਉਨ੍ਹਾਂ ਨੇ ਆਪਣੇ ਹੱਥਾਂ ਅਤੇ ਪਿੱਠ ਵਿੱਚ ਦਰਦ ਮਹਿਸੂਸ ਕੀਤਾ ਅਤੇ ਉਨ੍ਹਾਂ ਦੀਆਂ ਅੱਖਾਂ ਦੇ ਸਾਹਮਣੇ ਹਨੇਰਾ ਛਾ ਗਿਆ। ਜਿਸ ਤੋਂ ਬਾਅਦ ਤੁਰੰਤ ਉਨ੍ਹਾਂ ਨੂੰ ਹਸਪਤਾਲ ਦਾਖਿਲ ਕਰਵਾਇਆ ਗਿਆ ਹੈ।

Saurav Ganguly

ਦੱਸ ਦੇਈਏ ਕਿ ਇਸ ਦਰਮਿਆਨ ਹੀ ਪੱਛਮੀ ਬੰਗਾਲ ਦੇ ਮੁਖ ਮੰਤਰੀ ਮਮਤਾ ਬੈਨਰਜੀ ਉਨ੍ਹਾਂ ਦਾ ਹਾਲ ਜਾਣਨ ਲਈ ਹਸਪਤਾਲ ਪਹੁੰਚੇ। ਹਸਪਤਾਲ ਦੇ ਬਾਹਰ ਮੁਖ ਮੰਤਰੀ ਮਮਤਾ ਬੈਨਰਜੀ ਨੇ ਪੱਤਰਕਾਰਾਂ ਨੂੰ ਕਿਹਾ, 'ਉਹ ਹੁਣ ਠੀਕ ਹਨ, ਉਨ੍ਹਾਂ ਮੇਰੀ ਸਿਹਤ ਬਾਰੇ ਵੀ ਪੁੱਛਿਆ ਹੈ। ਮੈਂ ਹਸਪਤਾਲ ਦੇ ਅਧਿਕਾਰੀਆਂ ਤੇ ਡਾਕਟਰਾਂ ਦੀ ਸ਼ੁਕਰਗੁਜ਼ਾਰ ਹਾਂ।'

Saurav ganguli

ਰਾਜਪਾਲ ਜਗਦੀਪ ਧਨਖੜ ਤੇ ਉਨ੍ਹਾਂ ਦੀ ਪਤਨੀ ਨੇ ਵੀ ਹਸਪਤਾਲ ਜਾਕੇ ਸੌਰਵ ਗਾਂਗੁਲੀ ਦਾ ਹਾਲ ਜਾਣਨਾ ਚਾਹਿਆ। ਉਨ੍ਹਾਂ ਕਿਹਾ, 'ਮੈਂ ਦਾਦਾ ਨੂੰ ਹਮੇਸ਼ਾਂ ਦੀ ਤਰ੍ਹਾਂ ਖੁਸ਼ਮਿਜਾਜ਼ ਦੇਖਕੇ ਰਾਹਤ ਮਹਿਸੂਸ ਕਰ ਰਿਹਾ ਹਾਂ। ਮੈਂ ਉਨ੍ਹਾਂ ਦੇ ਜਲਦ ਸਿਹਤਮੰਦ ਹੋਣ ਦੀ ਕਾਮਨਾ ਕਰਦਾ ਹਾਂ।'

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement