
ਅਗਲੇ ਮਹੀਨੇ ਦੁਬਈ 'ਚ ਖੇਡਣਗੇ ਆਪਣੇ ਕਰੀਅਰ ਦਾ ਆਖ਼ਰੀ ਟੂਰਨਾਮੈਂਟ
ਨਵੀਂ ਦਿੱਲੀ : ਭਾਰਤੀ ਦਿੱਗਜ਼ ਟੈਨਿਸ ਖਿਡਾਰਨ ਸਾਨੀਆ ਮਿਰਜ਼ਾ ਨੇ ਸੰਨਿਆਸ ਲੈਣ ਦਾ ਐਲਾਨ ਕਰ ਦਿੱਤਾ ਹੈ। ਛੇ ਵਾਰ ਦੀ ਗਰੈਂਡ ਸਲੈਮ ਜੇਤੂ ਸਾਨੀਆ ਮਿਰਜ਼ਾ ਅਗਲੇ ਮਹੀਨੇ ਦੁਬਈ ਵਿੱਚ ਹੋਣ ਵਾਲੇ ਡਬਲਯੂ.ਟੀ.ਏ. 1000 ਈਵੈਂਟ ਤੋਂ ਬਾਅਦ ਪੇਸ਼ੇਵਰ ਟੈਨਿਸ ਤੋਂ ਸੰਨਿਆਸ ਲੈ ਲੈਣਗੇ।
ਉਨ੍ਹਾਂ ਨੇ ਇਹ ਜਾਣਕਾਰੀ ਟੈਨਿਸ ਵੈੱਬਸਾਈਟ ਨੂੰ ਦਿੱਤੇ ਇੰਟਰਵਿਊ ਦੌਰਾਨ ਦਿੱਤੀ ਹੈ। ਦੱਸਣਯੋਗ ਹੈ ਕਿ ਸਾਨੀਆ ਮਿਰਜ਼ਾ ਨੇ ਤਿੰਨ ਵਾਰ ਮਹਿਲਾ ਡਬਲਜ਼ ਦਾ ਗ੍ਰੈਂਡ ਸਲੈਮ ਅਤੇ ਤਿੰਨ ਵਾਰ ਮਿਕਸਡ ਡਬਲਜ਼ ਦਾ ਖ਼ਿਤਾਬ ਜਿੱਤਿਆ ਹੈ।
ਸੰਨਿਆਸ ਲੈਣ ਤੋਂ ਪਹਿਲਾਂ ਉਹ ਇਸ ਮਹੀਨੇ ਆਸਟਰੇਲੀਆ ਓਪਨ ਦੇ ਡਬਲਜ਼ ਵਿੱਚ ਹਿੱਸਾ ਲੈਣਗੇ।