ਕ੍ਰਿਕਟਰ ਸੁਰੇਸ਼ ਰੈਨਾ ਦੇ ਪਿਤਾ ਦਾ ਹੋਇਆ ਦਿਹਾਂਤ
Published : Feb 7, 2022, 1:39 pm IST
Updated : Feb 7, 2022, 1:39 pm IST
SHARE ARTICLE
Photo
Photo

ਟਵੀਟ ਰਾਹੀਂ ਦਿੱਤੀ ਜਾਣਕਾਰੀ

 

ਮੁੰਬਈ: ਸਾਬਕਾ ਭਾਰਤੀ ਕ੍ਰਿਕਟਰ ਸੁਰੇਸ਼ ਰੈਨਾ ਦੇ ਪਿਤਾ ਤ੍ਰਿਲੋਕਚੰਦ ਰੈਨਾ ਦਾ ਐਤਵਾਰ ਨੂੰ ਦਿਹਾਂਤ ਹੋ ਗਿਆ। ਤ੍ਰਿਲੋਕਚੰਦ ਲੰਬੇ ਸਮੇਂ ਤੋਂ ਕੈਂਸਰ ਨਾਲ ਜੂਝ ਰਹੇ ਸਨ। ਉਨ੍ਹਾਂ ਨੇ ਗਾਜ਼ੀਆਬਾਦ ਸਥਿਤ ਆਪਣੀ ਰਿਹਾਇਸ਼ 'ਤੇ ਆਖ਼ਰੀ ਸਾਹ ਲਏ। ਤ੍ਰਿਲੋਕਚੰਦ ਰੈਨਾ ਭਾਰਤੀ ਫੌਜ ਦਾ ਹਿੱਸਾ ਸਨ।

 

 

Cricketer Suresh Raina's father diesCricketer Suresh Raina's father dies

 

ਸੁਰੇਸ਼ ਰੈਨਾ ਦੇ ਪਿਤਾ ਦੀ ਮਹੀਨਾਵਾਰ ਆਮਦਨ 10,000 ਰੁਪਏ ਸੀ, ਇਸ ਲਈ ਉਹ ਆਪਣੇ ਬੇਟੇ ਨੂੰ ਉੱਚ ਕ੍ਰਿਕਟ ਕੋਚਿੰਗ ਫੀਸ ਦੇਣ ਵਿੱਚ ਅਸਮਰੱਥ ਸਨ। ਜਲਦੀ ਹੀ ਤ੍ਰਿਲੋਕਚੰਦ ਦੀਆਂ ਮੁਸ਼ਕਲਾਂ ਦੂਰ ਹੋ ਗਈਆਂ, ਜਦੋਂ ਸਾਲ 1998 'ਚ ਰੈਨਾ ਨੂੰ ਲਖਨਊ ਦੇ ਗੁਰੂ ਗੋਬਿੰਦ ਸਿੰਘ ਸਪੋਰਟਸ ਕਾਲਜ 'ਚ ਦਾਖਲਾ ਮਿਲਿਆ।

 

Suresh RainaSuresh Raina

ਸੁਰੇਸ਼ ਰੈਨਾ ਨੇ ਆਪਣੇ ਟਵਿਟਰ ਅਕਾਊਂਟ ’ਤੇ ਆਪਣੇ ਪਿਤਾ ਨਾਲ ਤਸਵੀਰ ਸਾਂਝੀ ਕਰਦੇ ਹੋਏ ਲਿਖਿਆ, ‘ਪਿਤਾ ਨੂੰ ਗੁਆਉਣ ਦਾ ਦਰਦ ਬਿਆਨ ਨਹੀਂ ਕੀਤਾ ਜਾ ਸਕਦਾ। ਕੱਲ੍ਹ ਮੇਰੇ ਪਿਤਾ ਦੇ ਦਿਹਾਂਤ ’ਤੇ ਮੈਂ ਆਪਣਾ ਸਪੋਰਟ ਸਿਸਟਮ, ਆਪਣੀ ਤਾਕਤ ਦਾ ਥੰਮ੍ਹ ਵੀ ਗੁਆ ਦਿੱਤਾ। ਉਹ ਆਖ਼ਰੀ ਸਾਹ ਤੱਕ ਸੱਚੇ ਯੋਧਾ ਸਨ। ਤੁਹਾਡੀ ਆਤਮਾ ਨੂੰ ਸ਼ਾਂਤੀ ਮਿਲੇ। ਤੁਹਾਡੀ ਕਮੀ ਹਮੇਸ਼ਾ ਮਹਿਸੂਸ ਹੋਵੇਗੀ। 

 


 

Location: India, Maharashtra

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement