
ਮੁੱਖ ਮੰਤਰੀ 9 ਜੁਲਾਈ ਨੂੰ ਚੰਡੀਗੜ ਵਿਖੇ 99 ਖਿਡਾਰੀਆਂ ਨੂੰ ਸੂਬੇ ਦੇ ਸਭ ਤੋਂ ਵੱਡੇ ਖੇਡ ਐਵਾਰਡ ਨਾਲ ਸਨਮਾਨਤ ਕਰਨਗੇ
ਚੰਡੀਗੜ੍ਹ- ਖੇਡਾਂ ਦੇ ਖੇਤਰ ਵਿਚ ਕੌਮਾਂਤਰੀ ਪੱਧਰ ਉਤੇ ਨਾਮਣਾ ਖੱਟਣ ਵਾਲੇ ਪੰਜਾਬ ਦੇ ਦਿੱਗਜ਼ ਖਿਡਾਰੀਆਂ ਨੂੰ ਪਹਿਲੀ ਵਾਰ ਸੂਬੇ ਦੇ ਸਭ ਤੋਂ ਵੱਡੇ ਖੇਡ ਪੁਰਸਕਾਰ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਿਆ ਜਾਵੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 9 ਜੁਲਾਈ ਨੂੰ ਚੰਡੀਗੜ੍ਹ ਵਿਖੇ ਪੰਜਾਬ ਦੀ ਸ਼ਾਨ ਬਣੇ 18 ਦਿੱਗਜ਼ ਖਿਡਾਰੀਆਂ ਸਣੇ ਕੁੱਲ 99 ਖਿਡਾਰੀਆਂ ਨੂੰ ਇਸ ਐਵਾਰਡ ਨਾਲ ਸਨਮਾਨਤ ਕਰਨਗੇ।
Milkha Singh
ਇਹ ਗੱਲ ਪੰਜਾਬ ਦੇ ਖੇਡ ਤੇ ਯੁਵਕ ਮਾਮਲਿਆਂ ਦੇ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਅੱਜ ਇਥੇ ਜਾਰੀ ਪ੍ਰੈਸ ਬਿਆਨ ਵਿਚ ਕਹੀ। ਰਾਣਾ ਸੋਢੀ ਨੇ ਕਿਹਾ ਕਿ 18 ਅਜਿਹੇ ਖਿਡਾਰੀ ਹਨ ਜਿਨਾਂ ਨੇ ਖੇਡਾਂ ਦੇ ਖੇਤਰ ਵਿਚ ਪੰਜਾਬ ਦਾ ਨਾਮ ਵਿਸ਼ਵ ਪੱਧਰ 'ਤੇ ਚਮਕਾਇਆ ਹੈ ਪਰ ਮਹਾਰਾਜਾ ਰਣਜੀਤ ਸਿੰਘ ਐਵਾਰਡ ਦੀ ਸ਼ੁਰੂਆਤ 1978 ਵਿਚ ਹੋਣ ਕਰਕੇ ਇਨ੍ਹਾਂ ਖਿਡਾਰੀਆਂ ਨੂੰ ਹੁਣ ਤੱਕ ਸੂਬੇ ਦਾ ਸਰਵਉੱਚ ਖੇਡ ਸਨਮਾਨ ਨਹੀਂ ਮਿਲਿਆ ਕਿਉਂਕਿ ਇਨ੍ਹਾਂ ਨੇ 1978 ਤੋਂ ਪਹਿਲਾਂ ਸੂਬੇ ਅਤੇ ਦੇਸ਼ ਲਈ ਪ੍ਰਾਪਤੀਆਂ ਹਾਸਲ ਕੀਤੀਆਂ।
Gurbachan Singh Randhawa
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਜੀ ਦਾ ਖੇਡਾਂ ਅਤੇ ਖਿਡਾਰੀਆਂ ਲਈ ਪਿਆਰ ਅਤੇ ਸਤਿਕਾਰ ਹੈ ਕਿ ਉਨ੍ਹਾਂ ਨੇ ਪੁਰਾਣੇ ਖਿਡਾਰੀਆਂ ਨੂੰ ਖੇਡ ਐਵਾਰਡ ਦੇਣ ਲਈ ਖੇਡ ਨੀਤੀ ਵਿਚ ਸੋਧ ਕੀਤੀ ਹੈ। ਉਨ੍ਹਾਂ ਕਿਹਾ ਕਿ ਇਹ ਖਿਡਾਰੀ ਨਾ ਸਿਰਫ਼ ਸਾਡੇ ਸੂਬੇ ਬਲਕਿ ਦੇਸ਼ ਦਾ ਮਾਣ ਹਨ ਜਿਨ੍ਹਾਂ ਨੂੰ ਸਨਮਾਨਤ ਕਰਨਾ ਸਾਡਾ ਫਰਜ਼ ਬਣਦਾ ਹੈ। ਐਵਾਰਡ ਹਾਸਲ ਕਰਨ ਵਾਲੇ ਖਿਡਾਰੀਆਂ ਦਾ ਖੁਲਾਸਾ ਕਰਦਿਆਂ ਖੇਡ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਖਿਡਾਰੀਆਂ ਵਿਚ ਤਿੰਨ ਵਾਰ ਓਲੰਪਿਕ ਸੋਨ ਤਮਗਾ ਜੇਤੂ ਬਲਬੀਰ ਸਿੰਘ ਸੀਨੀਅਰ,
Ajit Pal Singh
ਰਾਸ਼ਟਰਮੰਡਲ ਤੇ ਏਸ਼ਿਆਈ ਖੇਡਾਂ ਦੇ ਚੈਂਪੀਅਨ ਮਿਲਖਾ ਸਿੰਘ, ਏਸ਼ੀਆ ਦੇ ਸਰਵੋਤਮ ਅਥਲੀਟ ਬਣੇ ਗੁਰਬਚਨ ਸਿੰਘ ਰੰਧਾਵਾ, ਭਾਰਤ ਨੂੰ ਇਕਲੌਤਾ ਹਾਕੀ ਵਿਸ਼ਵ ਕੱਪ ਜਿਤਾਉਣ ਵਾਲੇ ਕਪਤਾਨ ਅਜੀਤ ਪਾਲ ਸਿੰਘ, ਭਾਰਤੀ ਕ੍ਰਿਕਟ ਦੇ ਚੋਟੀ ਦੇ ਸਪਿੰਨਰ ਬਿਸ਼ਨ ਸਿੰਘ ਬੇਦੀ, ਏਸ਼ਿਆਈ ਖੇਡਾਂ ਵਿੱਚ ਪਹਿਲੀ ਸੋਨ ਤਮਗਾ ਭਾਰਤੀ ਮਹਿਲਾ ਅਥਲੀਟ ਕਮਲਜੀਤ ਕੌਰ ਸੰਧੂ ਪ੍ਰਮੁੱਖ ਹਨ। ਇਸ ਤੋਂ ਇਲਾਵਾ ਬ੍ਰਿਗੇਡੀਅਰ ਹਰਚਰਨ ਸਿੰਘ, ਕਰਨਲ ਬਲਬੀਰ ਸਿੰਘ, ਬਲਦੇਵ ਸਿੰਘ, ਹਰਮੀਕ ਸਿੰਘ, ਹਰਦੀਪ ਸਿੰਘ,
Bishan Singh Bedi
ਜਗਜੀਤ ਸਿੰਘ, ਗੁਲਸ਼ਨ ਰਾਏ, ਜੈਪਾਲ ਸਿੰਘ, ਗੁਰਪ੍ਰੀਤ ਸਿੰਘ, ਬਲਵਿੰਦਰ ਸਿੰਘ ਫਿੱਡਾ, ਪਰਮਜੀਤ ਸਿੰਘ ਤੇ ਹਰਭਜਨ ਸਿੰਘ ਸ਼ਾਮਲ ਹਨ ਜਿਨ੍ਹਾਂ ਨੂੰ ਭਾਰਤ ਸਰਕਾਰ ਵੱਲੋਂ ਪਦਮ ਸ੍ਰੀ ਜਾਂ ਅਰਜੁਨ ਐਵਾਰਡ ਨਾਲ ਸਨਮਾਨਿਆ ਜਾ ਚੁੱਕਾ ਹੈ ਅਤੇ ਹੁਣ ਪੰਜਾਬ ਸਰਕਾਰ ਆਪਣੇ ਇਨ੍ਹਾਂ ਮਾਣਮੱਤੇ ਖਿਡਾਰੀਆਂ ਨੂੰ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਤ ਕਰਨ ਜਾ ਰਹੀ ਹੈ।
Mharaja Ranjeet Singh Award
ਖੇਡ ਮੰਤਰੀ ਨੇ ਦੱਸਿਆ ਕਿ ਉਕਤ 18 ਖਿਡਾਰੀਆਂ ਤੋਂ 81 ਖਿਡਾਰੀਆਂ ਨੂੰ ਮਹਾਰਾਜਾ ਰਣਜੀਤ ਸਿੰਘ ਐਵਾਰਡ ਨਾਲ ਸਨਮਾਨਤ ਕਰ ਰਹੀ ਹੈ ਜਿਨ੍ਹਾਂ ਨੇ ਸਾਲ 2011 ਤੋਂ 2018 ਤੱਕ ਕੌਮੀ ਅਤੇ ਕੌਮਾਂਤਰੀ ਪੱਧਰ 'ਤੇ ਪ੍ਰਾਪਤੀਆਂ ਕੀਤੀਆਂ। ਇਨ੍ਹਾਂ ਵਿੱਚ ਇਨ੍ਹਾਂ ਸਾਲਾਂ ਦੌਰਾਨ ਅਰਜੁਨ ਐਵਾਰਡ ਹਾਸਲ ਕਰਨ ਵਾਲੇ ਪੰਜਾਬ ਦੇ ਖਿਡਾਰੀ ਵੀ ਸ਼ਾਮਲ ਹਨ। ਐਵਾਰਡ ਹਾਸਲ ਕਰਨ ਵਾਲੇ ਖਿਡਾਰੀਆਂ ਵਿੱਚ ਸਾਲ 2011 ਲਈ 15 ਖਿਡਾਰੀਆਂ ਰਾਜਪਾਲ ਸਿੰਘ, ਰਾਜਿੰਦਰ ਸਿੰਘ ਰਹੇਲੂ, ਹਿਨਾ ਸਿੱਧੂ, ਮਨਦੀਪ ਕੌਰ,
Rajinder Singh Rahelu
ਗਗਨਦੀਪ ਕੌਰ, ਦਿਲਾਵਰ ਸਿੰਘ, ਕੁਲਜੀਤ ਸਿੰਘ, ਜਗਦੀਪ ਸਿੰਘ, ਕੋਮਲਪ੍ਰੀਤ ਸ਼ੁਕਲਾ, ਰਵੀਪਾਲ, ਰਣਜੀਤ ਕੌਰ, ਮਨਕਿਰਨ ਕੌਰ, ਗੁਰਚੰਦ ਸਿੰਘ, ਹਰਦੀਪ ਸਿੰਘ ਮਨਜੀਤ ਸਿੰਘ, ਸਾਲ 2012 ਲਈ 14 ਖਿਡਾਰੀਆਂ ਨਵਪ੍ਰੀਤ ਕੌਰ, ਸੁਨੀਤਾ ਰਾਣੀ, ਗੁਰਿੰਦਰ ਸਿੰਘ, ਅੰਮ੍ਰਿਤ ਸਿੰਘ, ਸ਼ੰਮੀਪ੍ਰੀਤ ਕੌਰ, ਕਿਰਨਜੀਤ ਕੌਰ, ਰਾਜਵੰਤ ਕੌਰ, ਸਰਵਨਜੀਤ ਸਿੰਘ, ਸਾਹਿਲ ਪਠਾਣੀਆ, ਜਸ਼ਨਦੀਪ ਸਿੰਘ, ਲਖਬੀਰ ਕੌਰ, ਨਵਜੋਤ ਕੌਰ, ਰਣਜੀਤ ਸਿੰਘ ਤੇ ਮਹਾਂਬੀਰ ਸਿੰਘ, ਸਾਲ 2013 ਲਈ 5 ਖਿਡਾਰੀਆਂ ਮਨਦੀਪ ਕੌਰ,
Players Swaran Singh Virk
ਅਮਨਦੀਪ ਕੌਰ, ਸਪਨਾ ਦੱਤਾ, ਸਮਿਤ ਸਿੰਘ ਤੇ ਤ੍ਰਿਪਤਪਾਲ ਸਿੰਘ, ਸਾਲ 2014 ਲਈ 5 ਖਿਡਾਰੀਆਂ ਦਵਿੰਦਰ ਸਿੰਘ, ਗੁਰਬਾਜ਼ ਸਿੰਘ, ਜਾਸਮੀਨ, ਮਨਦੀਪ ਸਿੰਘ ਤੇ ਬਲਜੀਤ ਸਿੰਘ ਸ਼ਾਮਲ ਹਨ। ਇਸੇ ਤਰ੍ਹਾਂ ਸਾਲ 2015 ਲਈ 10 ਖਿਡਾਰੀਆਂ ਅਰਪਿੰਦਰ ਸਿੰਘ, ਤ੍ਰਿਸ਼ਾ ਦੇਬ, ਸ਼ਾਹਬਾਜ਼ ਸਿੰਘ ਭੰਗੂ, ਧਰਮਵੀਰ ਸਿੰਘ, ਅਮਨ ਕੁਮਾਰ, ਰੂਬੀ ਤੋਮਰ, ਸ਼ਿਵ ਕੁਮਾਰ, ਵਿਕਾਸ ਠਾਕੁਰ, ਦਵਿੰਦਰ ਸਿੰਘ ਤੇ ਅਮਨਦੀਪ ਸ਼ਰਮਾ, ਸਾਲ 2016 ਲਈ 15 ਖਿਡਾਰੀ ਸਵਰਨ ਸਿੰਘ ਵਿਰਕ, ਖੁਸ਼ਬੀਰ ਕੌਰ, ਕੰਵਲਪ੍ਰੀਤ ਸਿੰਘ, ਅਮਜੋਤ ਸਿੰਘ, ਰੇਖਾ ਰਾਣੀ, ਨੀਲਮ ਰਾਣੀ,
Heena Sidhu
ਪ੍ਰਭਜੋਤ ਕੌਰ ਬਾਜਵਾ, ਮਨਿੰਦਰ ਕੌਰ, ਗੁਰਵਿੰਦਰ ਸਿੰਘ, ਰਾਜਵਿੰਦਰ ਕੌਰ, ਗੁਰਿੰਦਰ ਸਿੰਘ, ਮਲਾਇਕਾ ਗੋਇਲ, ਗੁਰਪ੍ਰੀਤ ਸਿੰਘ, ਜਸਵੀਰ ਕੌਰ ਤੇ ਪਾਰੁਲ ਗੁਪਤਾ, ਸਾਲ 2017 ਲਈ 7 ਖਿਡਾਰੀ ਰਾਜ ਰਾਣੀ, ਅਮਨਦੀਪ ਕੌਰ (ਹੈਂਡਬਾਲ), ਅਮਨਦੀਪ ਕੌਰ (ਹਾਕੀ), ਵਰਿੰਦਰ ਕੁਮਾਰ, ਅਜੀਤੇਸ਼ ਕੌਸ਼ਲ, ਦਵਿੰਦਰ ਸਿੰਘ ਤੇ ਸੰਜੀਵ ਕੁਮਾਰ ਅਤੇ ਸਾਲ 2018 ਲਈ 10 ਖਿਡਾਰੀ ਮਨਪ੍ਰੀਤ ਸਿੰਘ, ਨਵਜੀਤ ਕੌਰ ਢਿੱਲੋਂ, ਰਮਨਦੀਪ ਕੌਰ, ਗੁਰਜੀਤ ਕੌਰ, ਰਣਦੀਪ ਕੌਰ, ਵੀਰਪਾਲ ਕੌਰ, ਨਵਨੀਤ ਕੌਰ, ਸਾਹਿਲ ਚੋਪੜਾ, ਹਰਸ਼ਦੀਪ ਕੌਰ ਤੇ ਵੀਨਾ ਅਰੋੜਾ ਨੂੰ ਐਵਾਰਡ ਨਾਲ ਸਨਮਾਨਿਆ ਜਾਵੇਗਾ।