
ਮੰਤਰੀ ਬਲਕਾਰ ਸਿੰਘ ਨੇ ਦਿਤੀ ਵਧਾਈ
ਚੰਡੀਗੜ੍ਹ: ਕੈਨੇਡਾ ਵਿਚ ਜਾਰੀ ਵਿਸ਼ਵ ਪੁਲਿਸ ਖੇਡਾਂ 2023 ਵਿਚ ਪੰਜਾਬ ਦੇ ਸੰਦੀਪ ਸਿੰਘ ਨੇ ਦੇਸ਼ ਦਾ ਨਾਂਅ ਰੌਸ਼ਨ ਕੀਤਾ ਹੈ। ਇਸ ਦੌਰਾਨ ਸੰਦੀਪ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਪਿੰਡ ਚਮਿਆਰਾ (ਕਰਤਾਰਪੁਰ) ਨੇ 400 ਮੀਟਰ ਅੜਿੱਕਾ ਦੌੜ ਵਿਚ ਸੋਨ ਤਮਗ਼ਾ ਜਿੱਤਿਆ ਹੈ।
ਇਹ ਵੀ ਪੜ੍ਹੋ: ਅਸ਼ੀਰਵਾਦ ਸਕੀਮ ਤਹਿਤ ਪਿਛਲੇ 10 ਸਾਲਾਂ ਤੋਂ ਪੈਡਿੰਗ 372 ਕੇਸਾਂ ਲਈ 75.48 ਲੱਖ ਰੁ: ਦੀ ਰਾਸ਼ੀ ਜਾਰੀ: ਡਾ. ਬਲਜੀਤ ਕੌਰ
ਸੰਦੀਪ ਸਿੰਘ ਦੀ ਇਸ ਪ੍ਰਾਪਤੀ ’ਤੇ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਬਲਕਾਰ ਸਿੰਘ ਨੇ ਕਿਹਾ ਕਿ ਉਸ ਨੇ ਕਰਤਾਰਪੁਰ ਦਾ ਨਾਂਅ ਦੁਨੀਆਂ ਭਰ ਵਿਚ ਰੌਸ਼ਨ ਕੀਤਾ ਹੈ। ਪੰਜਾਬੀਆਂ ਨੂੰ ਸੰਦੀਪ ਦੀ ਇਸ ਪ੍ਰਾਪਤੀ ’ਤੇ ਮਾਣ ਹੈ। ਉਨ੍ਹਾਂ ਕਿਹਾ ਕਿ ਸੰਦੀਪ ਸਿੰਘ ਦੇ ਵਾਪਸ ਆਉਣ ’ਤੇ ਉਸ ਦਾ ਭਰਵਾਂ ਸਵਾਗਤ ਕੀਤਾ ਜਾਵੇਗਾ।