
ਪਟਿਆਲਾ ਜ਼ਿਲ੍ਹੇ ਨਾਲ ਸਬੰਧਿਤ ਹੈ ਹੋਣਹਾਰ ਖਿਡਾਰੀ
ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਦਿੱਤੀ ਵਧਾਈ
ਪਟਿਆਲਾ : ਜਪਾਨ ਦੀ ਰਾਜਧਾਨੀ ਟੋਕੀਓ ਵਿਖੇ ਹੋ ਰਹੀਆਂ ਵਿਸ਼ਵ ਪੈਰਾ ਬੈਡਮਿੰਟਨ ਚੈਂਪੀਅਨਸ਼ਿਪ ਵਿਚ ਪੰਜਾਬ ਦੇ ਮੁੰਡੇ ਨੇ ਵੱਡਾ ਨਾਮਣਾ ਖੱਟਿਆ ਹੈ। ਪੰਜਾਬ ਵੱਲੋਂ ਖੇਡ ਰਹੇ ਰਾਜ ਕੁਮਾਰ ਨੇ ਇਸ ਮੁਕਾਬਲੇ ਵਿਚ ਕਾਂਸੀ ਦਾ ਤਮਗ਼ਾ ਹਾਸਲ ਕੀਤਾ ਹੈ।
ਦੱਸ ਦੇਈਏ ਕਿ ਇਹ ਹੋਣਹਾਰ ਖਿਡਾਰੀ ਪਟਿਆਲਾ ਜ਼ਿਲ੍ਹੇ ਨਾਲ ਸਬੰਧਿਤ ਹੈ। ਖਿਡਾਰੀ ਦੀ ਇਸ ਪ੍ਰਾਪਤੀ 'ਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਵੀ ਰਾਜ ਕੁਮਾਰ ਨੂੰ ਵਧਾਈ ਦਿੱਤੀ ਹੈ।
ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ 'ਤੇ ਖਿਡਾਰੀ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਅਤੇ ਕਿਹਾ ਕਿ ਰਾਜ ਕੁਮਾਰ ਦੀ ਇਸ ਪ੍ਰਾਪਤੀ ਉੱਤੇ ਸਾਨੂੰ ਸਭ ਨੂੰ ਮਾਣ ਹੈ। ਇਸ ਹੋਣਹਾਰ ਖਿਡਾਰੀ ਦੀ ਇਸ ਪ੍ਰਾਪਤੀ ਉੱਤੇ ਦਿਲੋਂ ਮੁਬਾਰਕਬਾਦ ਦਿੰਦਾ ਹਾਂ।