
ਭਾਰਤੀ ਕ੍ਰਿਕਟ ਟੀਮ ਨੇ ਇਤਿਹਾਸ ਰਚਿਆ ਤੇ ਪਹਿਲੀ ਵਾਰ ਆਸਟ੍ਰੇਲੀਆ ਦੀ ਧਰਤੀ 'ਤੇ ਟੈਸਟ ਸੀਰੀਜ਼ ਆਪਣੇ ਨਾਂ ਕੀਤੀ। ਇਸ ਜਿੱਤ ਦਾ ਜਸ਼ਨ ਮਨਾਉਣਾ ਵੀ ਸੁਭਾਵਿਕ ਸੀ...
ਨਵੀਂ ਦਿੱਲੀ : ਭਾਰਤੀ ਕ੍ਰਿਕਟ ਟੀਮ ਨੇ ਇਤਿਹਾਸ ਰਚਿਆ ਤੇ ਪਹਿਲੀ ਵਾਰ ਆਸਟ੍ਰੇਲੀਆ ਦੀ ਧਰਤੀ 'ਤੇ ਟੈਸਟ ਸੀਰੀਜ਼ ਆਪਣੇ ਨਾਂ ਕੀਤੀ। ਇਸ ਜਿੱਤ ਦਾ ਜਸ਼ਨ ਮਨਾਉਣਾ ਵੀ ਸੁਭਾਵਿਕ ਸੀ ਤੇ ਜਸ਼ਨ ਮਨਾਉਣ ਦਾ ਮੌਕਾ ਭਾਰਤੀ ਟੀਮ ਖੁੰਝ ਦੇਵੇ ਇੱਦਾ ਹੋ ਹੀ ਨਹੀਂ ਸਕਦਾ। ਟੀਮ ਦੀ ਇੱਕ ਵੀਡੀਓ ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਹੈ ਜਿਸ 'ਚ ਟੀਮ ਦੇ ਕਪਤਾਨ ਵਿਰਾਟ ਕੋਹਲੀ ਅਤੇ ਬਾਕੀ ਖਿਡਾਰੀਆਂ ਨੇ ਪੂਰਾ ਜਸ਼ਨ ਮਨਾਇਆ। ਇਸ ਮੌਕੇ ਕੋਹਲੀ ਅਤੇ ਹਾਰਦਿਕ ਪਾਂਡਿਆ ਨੇ ਰੱਜ ਕੇ ਭੰਗੜਾ ਪਾਇਆ।
ਭਾਰਤ ਨੇ ਪਹਿਲੀ ਵਾਰ ਆਸਟ੍ਰੇਲੀਆ ਦੀ ਧਰਤੀ 'ਤੇ 4 ਮੈਚਾਂ ਦੀ ਸੀਰੀਜ਼ ਜਿੱਤੀ ਹੈ। ਸੀਰੀਜ਼ ਦਾ ਆਖਰੀ ਮੈਚ ਮੀਂਹ ਕਾਰਨ ਡਰਾਅ ਹੋ ਗਿਆ ਸੀ ਜਿਸ ਕਰਕੇ ਭਾਰਤ ਟੈਸਟ ਸੀਰੀਜ਼ ਨੂੰ 2-1 ਨਾਲ ਆਪਣੇ ਨਾਂ ਕਰਨ 'ਚ ਕਾਮਯਾਬ ਰਿਹਾ ਹੈ।