Women's Day 2025: ਮਹਿਲਾ ਟੈਨਿਸ ਖਿਡਾਰੀਆਂ ਨੂੰ ਮਿਲੇਗੀ ਇੱਕ ਸਾਲ ਦੀ ਜਣੇਪਾ ਛੁੱਟੀ, ਡਬਲਯੂ.ਟੀ.ਏ ਨੇ ਕੀਤਾ ਵੱਡਾ ਐਲਾਨ
Published : Mar 8, 2025, 12:16 pm IST
Updated : Mar 8, 2025, 12:16 pm IST
SHARE ARTICLE
Female tennis players will get one year of maternity leave
Female tennis players will get one year of maternity leave

Women's Day 2025: ਤਨਖ਼ਾਹ ਸਮੇਤ ਮਿਲੇਗੀ ਇਕ ਸਾਲ ਦੀ ਜਣੇਪਾ ਛੁੱਟੀ

ਮਹਿਲਾ ਟੈਨਿਸ ਸੰਘ ਨੇ ਮਹਿਲਾ ਖਿਡਾਰੀਆਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ ਅਤੇ ਇਸ ਨਾਲ ਉਨ੍ਹਾਂ ਦੇ ਕਰੀਅਰ 'ਚ ਅੱਗੇ ਵਧਣ 'ਚ ਕਾਫ਼ੀ ਮਦਦ ਮਿਲੇਗੀ। ਤੁਹਾਨੂੰ ਦੱਸ ਦੇਈਏ ਕਿ ਮਹਿਲਾ ਖਿਡਾਰੀਆਂ ਨੂੰ ਆਪਣੇ ਕਰੀਅਰ ਦੌਰਾਨ ਕਈ ਮੁਸ਼ਕਲਾਂ ਵਿੱਚੋਂ ਲੰਘਣਾ ਪੈਂਦਾ ਹੈ, ਜਿਸ ਵਿੱਚ ਸਰੀਰਕ ਅਤੇ ਪਰਿਵਾਰਕ ਸਮੱਸਿਆਵਾਂ ਸ਼ਾਮਲ ਹਨ। ਅਜਿਹੇ 'ਚ ਹੁਣ WTA ਨੇ ਇਸ ਸਬੰਧੀ ਵੱਡਾ ਫ਼ੈਸਲਾ ਲਿਆ ਹੈ ਅਤੇ ਮਹਿਲਾ ਖਿਡਾਰੀਆਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ।

ਡਬਲਯੂ.ਟੀ.ਏ ਨੇ ਮਹਿਲਾ ਖਿਡਾਰੀਆਂ ਨੂੰ ਪੈਟਰਨਿਟੀ ਲੀਵ ਦੇਣ ਦਾ ਐਲਾਨ ਕੀਤਾ ਹੈ। ਹਾਲਾਂਕਿ ਸਭ ਤੋਂ ਚੰਗੀ ਗੱਲ ਇਹ ਹੈ ਕਿ ਜਿਨ੍ਹਾਂ ਖਿਡਾਰੀਆਂ ਨੂੰ ਛੁੱਟੀ ਦਿੱਤੀ ਜਾਵੇਗੀ, ਉਨ੍ਹਾਂ ਨੂੰ ਵੀ ਡਬਲਯੂ.ਟੀ.ਏ. ਵੱਲੋਂ ਇੱਕ ਸਾਲ ਦੀ ਤਨਖ਼ਾਹ ਦਿੱਤੀ ਜਾਵੇਗੀ। ਅਜਿਹੇ 'ਚ ਮਹਿਲਾ ਖਿਡਾਰੀਆਂ ਲਈ ਇਹ ਬਹੁਤ ਚੰਗੀ ਖ਼ਬਰ ਹੈ ਕਿਉਂਕਿ ਇਸ ਐਲਾਨ ਤੋਂ ਬਾਅਦ ਖਿਡਾਰੀਆਂ ਨੂੰ ਆਪਣੀ ਪਸੰਦ ਦੇ ਸਮੇਂ 'ਤੇ ਮਾਂ ਬਣਨ ਦਾ ਮੌਕਾ ਮਿਲੇਗਾ।

ਡਬਲਯੂਟੀਏ ਦੇ ਸੀਈਓ ਪੋਰਟੀਆ ਆਰਚਰ ਨੇ ਇਸ ਘੋਸ਼ਣਾ ਦੇ ਪਿੱਛੇ ਦਾ ਕਾਰਨ ਦੱਸਦੇ ਹੋਏ ਇੱਕ ਬਿਆਨ ਦਿੱਤਾ ਅਤੇ ਕਿਹਾ ਕਿ ਟੈਨਿਸ ਖੇਡਣ ਵਾਲੇ ਸਾਰੇ ਖਿਡਾਰੀਆਂ ਦੀਆਂ ਸਰੀਰਕ, ਭਾਵਨਾਤਮਕ ਅਤੇ ਮਾਂ ਦੀਆਂ ਮੰਗਾਂ ਨੂੰ ਪੂਰਾ ਕੀਤਾ ਜਾ ਸਕਦਾ ਹੈ। ਇਸ 'ਤੇ ਲਗਾਤਾਰ ਵਿਚਾਰ ਕੀਤਾ ਜਾ ਰਿਹਾ ਸੀ ਅਤੇ ਹੁਣ ਅਸੀਂ ਖਿਡਾਰੀਆਂ ਦੇ ਸਮਰਥਨ ਲਈ ਵੱਡਾ ਫ਼ੈਸਲਾ ਲਿਆ ਹੈ।

ਇਸ ਨਾਲ ਉਨ੍ਹਾਂ ਨੂੰ ਸਮੇਂ ਸਿਰ ਮਾਪੇ ਬਣਨ ਵਿੱਚ ਮਦਦ ਮਿਲ ਸਕਦੀ ਹੈ।" ਤੁਹਾਨੂੰ ਦੱਸ ਦੇਈਏ ਕਿ WTA ਦੀ ਇਸ ਘੋਸ਼ਣਾ ਤੋਂ 320 ਤੋਂ ਜ਼ਿਆਦਾ ਖਿਡਾਰੀਆਂ ਨੂੰ ਫਾਇਦਾ ਹੋਣ ਵਾਲਾ ਹੈ। ਹਾਲਾਂਕਿ, ਇਸ ਸਬੰਧੀ ਯੋਗ ਖਿਡਾਰੀਆਂ ਲਈ ਇੱਕ ਵੱਖਰਾ ਨਿਯਮ ਬਣਾਇਆ ਜਾਵੇਗਾ ਅਤੇ ਇਹ ਇਸ ਗੱਲ 'ਤੇ ਨਿਰਭਰ ਕਰੇਗਾ ਕਿ ਉਹ ਟੂਰਨਾਮੈਂਟ ਵਿੱਚ ਕਿਵੇਂ ਹਿੱਸਾ ਲੈਂਦੇ ਹਨ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement