ਦਿੱਲੀ ਕੈਪੀਟਲਜ਼ ਦੀ ਲਗਾਤਾਰ ਤੀਜੀ ਹਾਰ
ਗੁਹਾਟੀ : IPL 2023 ਦੇ 11ਵੇਂ ਮੈਚ ਵਿੱਚ, ਰਾਜਸਥਾਨ ਰਾਇਲਜ਼ ਨੇ ਦਿੱਲੀ ਕੈਪੀਟਲਜ਼ ਨੂੰ 57 ਦੌੜਾਂ ਨਾਲ ਹਰਾਇਆ। ਇਸ ਜਿੱਤ ਨਾਲ ਰਾਜਸਥਾਨ ਦਾ ਟੀਮ ਅੰਕ ਸੂਚੀ ਵਿੱਚ ਸਿਖਰ ’ਤੇ ਪਹੁੰਚ ਗਈ ਹੈ। ਇਸ ਦੇ ਨਾਲ ਹੀ ਦਿੱਲੀ ਨੂੰ ਲਗਾਤਾਰ ਤੀਜੇ ਮੈਚ ਵਿੱਚ ਹਾਰ ਦਾ ਸਾਹਮਣਾ ਕਰਨਾ ਪਿਆ ਹੈ।
ਗੁਹਾਟੀ ਦੇ ਬਰਾਸਪਾਰਾ ਕ੍ਰਿਕਟ ਸਟੇਡੀਅਮ 'ਚ ਦਿੱਲੀ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਕੀਤਾ ਹੈ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਰਾਜਸਥਾਨ ਰਾਇਲਜ਼ ਨੇ 20 ਓਵਰਾਂ 'ਚ 4 ਵਿਕਟਾਂ 'ਤੇ 199 ਦੌੜਾਂ ਬਣਾਈਆਂ। ਜਵਾਬ 'ਚ ਦਿੱਲੀ ਕੈਪੀਟਲਜ਼ ਦੇ ਬੱਲੇਬਾਜ਼ 20 ਓਵਰਾਂ 'ਚ 9 ਵਿਕਟਾਂ 'ਤੇ 142 ਦੌੜਾਂ ਹੀ ਬਣਾ ਸਕੇ।
ਇਹ ਵੀ ਪੜ੍ਹੋ: ਕੇਂਦਰੀ ਸਿੱਖ ਅਜਾਇਬ ਘਰ ’ਚ ਲਗਾਈ ਗਈ ਮਹਾਰਾਜਾ ਰਿਪੁਦਮਨ ਸਿੰਘ ਨਾਭਾ ਦੀ ਤਸਵੀਰ
ਅੱਜ ਡਬਲ ਹੈਡਰ-ਡੇਅ ਹੈ, ਦਿਨ ਦਾ ਦੂਜਾ ਮੈਚ ਚੇਨਈ ਸੁਪਰ ਕਿੰਗਜ਼ ਅਤੇ ਮੁੰਬਈ ਇੰਡੀਅਨਜ਼ ਵਿਚਾਲੇ ਮੁੰਬਈ 'ਚ ਖੇਡਿਆ ਜਾ ਰਿਹਾ ਹੈ। ਮੈਚ ਦੀ ਦੂਜੀ ਪਾਰੀ ਦਾ ਪਾਵਰਪਲੇਅ ਰਾਜਸਥਾਨੀ ਗੇਂਦਬਾਜ਼ਾਂ ਦੇ ਨਾਂ ਰਿਹਾ। ਟ੍ਰੇਂਟ ਬੋਲਡ ਨੇ ਪਹਿਲੇ ਹੀ ਓਵਰ ਵਿੱਚ ਸਲਾਮੀ ਬੱਲੇਬਾਜ਼ ਪ੍ਰਿਥਵੀ ਸ਼ਾਅ ਅਤੇ ਮਨੀਸ਼ ਪਾਂਡੇ ਨੂੰ ਪੈਵੇਲੀਅਨ ਵਾਪਸ ਕਰ ਦਿੱਤਾ। ਉਦੋਂ ਟੀਮ ਦਾ ਖਾਤਾ ਵੀ ਨਹੀਂ ਖੁੱਲ੍ਹਿਆ ਸੀ। ਇਸ ਤੋਂ ਬਾਅਦ ਰਵੀਚੰਦਰਨ ਅਸ਼ਵਿਨ ਨੇ ਰਿਲੇ ਰੂਸੋ ਨੂੰ ਪੈਵੇਲੀਅਨ ਦਾ ਰਸਤਾ ਦਿਖਾਇਆ। ਦਿੱਲੀ ਨੇ 6 ਓਵਰਾਂ ਵਿੱਚ 38 ਦੌੜਾਂ ਬਣਾ ਕੇ ਤਿੰਨ ਵਿਕਟਾਂ ਗੁਆ ਦਿੱਤੀਆਂ ਸਨ।