IPL 2024: ਮੁੱਲਾਂਪੁਰ ਸਟੇਡੀਅਮ ’ਚ ਪੰਜਾਬ ਕਿੰਗਜ਼ ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਾਲੇ ਭਲਕੇ ਹੋਵੇਗਾ ਮੁਕਾਬਲਾ
Published : Apr 8, 2024, 3:16 pm IST
Updated : Apr 8, 2024, 3:16 pm IST
SHARE ARTICLE
Punjab Kings Vs Sunrisers Hyderabad
Punjab Kings Vs Sunrisers Hyderabad

ਸ਼ਾਮ 7:30 ਵਜੇ ਖੇਡਿਆ ਜਾਵੇਗਾ ਮੈਚ

IPL 2024: ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਨਿਊ ਚੰਡੀਗੜ੍ਹ ਸਥਿਤ ਮੁੱਲਾਂਪੁਰ ਸਟੇਡੀਅਮ ਵਿਚ ਪੰਜਾਬ ਕਿੰਗਜ਼ ਅਤੇ ਸਨਰਾਈਜ਼ਰਜ਼ ਹੈਦਰਾਬਾਦ ਵਿਚਾਲੇ ਕੱਲ੍ਹ ਸ਼ਾਮ 7:30 ਵਜੇ ਮੈਚ ਖੇਡਿਆ ਜਾਣਾ ਹੈ। ਇਸ ਲਈ ਟਿਕਟਾਂ ਆਨਲਾਈਨ ਮਿਲ ਰਹੀਆਂ ਹਨ। ਪਿਛਲੀ ਵਾਰ ਗੁਜਰਾਤ ਨਾਲ ਹੋਏ ਮੈਚ ਵਿਚ ਸਾਰੀਆਂ ਟਿਕਟਾਂ ਵਿਕ ਗਈਆਂ ਸਨ। ਹੁਣ ਤਕ 70% ਤੋਂ ਵੱਧ ਟਿਕਟਾਂ ਆਨਲਾਈਨ ਪਲੇਟਫਾਰਮ ਰਾਹੀਂ ਵੇਚੀਆਂ ਜਾ ਚੁੱਕੀਆਂ ਹਨ। ਗੁਜਰਾਤ ਖਿਲਾਫ ਜਿੱਤ ਤੋਂ ਬਾਅਦ ਪੰਜਾਬ ਦੀ ਟੀਮ ਇਹ ਦੂਜਾ ਮੈਚ ਅਪਣੇ ਹੀ ਮੈਦਾਨ 'ਤੇ ਖੇਡਣ ਜਾ ਰਹੀ ਹੈ।

ਪਿਛਲੀ ਵਾਰ ਦਾਖਲੇ ਲਈ ਦਰਸ਼ਕਾਂ ਦੀਆਂ ਲੰਬੀਆਂ ਕਤਾਰਾਂ ਦੇਖੀਆਂ ਗਈਆਂ ਸਨ। ਮੈਚ ਸ਼ੁਰੂ ਹੋਣ ਦੇ ਕਰੀਬ ਡੇਢ ਘੰਟੇ ਤਕ ਵੀ ਦਰਸ਼ਨ ਬਾਹਰ ਕਤਾਰ ਵਿਚ ਖੜ੍ਹੇ ਰਹੇ। ਇਸ ਦੇ ਮੱਦੇਨਜ਼ਰ ਪੰਜਾਬ ਕ੍ਰਿਕਟ ਐਸੋਸੀਏਸ਼ਨ ਨੇ ਇਸ ਵਾਰ ਜਲਦੀ ਐਂਟਰੀ ਸ਼ੁਰੂ ਕਰਨ ਦਾ ਫੈਸਲਾ ਕੀਤਾ ਹੈ। ਇਸ ਮੈਚ ਨੂੰ ਲੈ ਕੇ ਪੁਲਿਸ ਪ੍ਰਸ਼ਾਸਨ ਵੀ ਤਿਆਰ ਹੈ। ਪੁਲਿਸ ਵਲੋਂ ਵੱਖ-ਵੱਖ ਟੀਮਾਂ ਬਣਾਈਆਂ ਗਈਆਂ ਹਨ। ਇਸ ਵਾਰ ਐਂਟਰੀ ਗੇਟਾਂ ਦੀ ਗਿਣਤੀ ਵੀ ਵਧਾਈ ਗਈ ਹੈ ਤਾਂ ਜੋ ਲੋਕ ਸਹੀ ਸਮੇਂ 'ਤੇ ਦਾਖਲ ਹੋ ਸਕਣ।

ਮੈਚ ਤੋਂ ਪਹਿਲਾਂ ਪੰਜਾਬ ਕਿੰਗਜ਼ ਇਲੈਵਨ ਅਤੇ ਸਨਰਾਈਜ਼ਰਸ ਹੈਦਰਾਬਾਦ ਦੋਵੇਂ ਮੈਦਾਨ 'ਤੇ ਪਹੁੰਚ ਕੇ ਅਭਿਆਸ ਕਰਨਗੇ। ਇਸ ਦੇ ਲਈ ਪੰਜਾਬ ਦੀ ਟੀਮ ਸ਼ਾਮ 6:00 ਵਜੇ ਤੋਂ ਰਾਤ 9:00 ਵਜੇ ਤਕ ਅਭਿਆਸ ਕਰੇਗੀ। ਜਦਕਿ ਸਨਰਾਈਜ਼ਰਸ ਹੈਦਰਾਬਾਦ ਦੀ ਟੀਮ ਸ਼ਾਮ 5 ਵਜੇ ਤੋਂ ਰਾਤ 8 ਵਜੇ ਤਕ ਸਟੇਡੀਅਮ 'ਚ ਅਭਿਆਸ ਕਰੇਗੀ। ਇਸ ਤੋਂ ਬਾਅਦ ਭਲਕੇ ਸ਼ਾਮ ਨੂੰ ਦੋਵਾਂ ਟੀਮਾਂ ਵਿਚਾਲੇ ਮੈਚ ਹੋਵੇਗਾ।

Location: India, Punjab

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM

ਵਿਆਹ ਤੋਂ 3 ਦਿਨ ਬਾਅਦ ਲਾੜੀ ਦੀ ਮੌਤ ਤੇ ਲਾੜਾ ਗੰਭੀਰ ਜ਼ਖ਼ਮੀ

26 Nov 2025 1:58 PM
Advertisement