ਵਿਰਾਟ ਕੋਹਲੀ ਬਣੇ Instagram 'ਤੇ ਸਭ ਤੋਂ ਜ਼ਿਆਦਾ ਫਾਲੋਰਜ਼ ਵਾਲੇ ਪਹਿਲੇ ਭਾਰਤੀ ਕ੍ਰਿਕਟਰ 
Published : Jun 8, 2022, 2:42 pm IST
Updated : Jun 8, 2022, 2:42 pm IST
SHARE ARTICLE
Virat Kohli
Virat Kohli

ਪਾਰ ਕੀਤਾ 200 ਮਿਲੀਅਨ ਫਾਲੋਰਜ਼ ਦਾ ਅੰਕੜਾ, ਹਰ ਪੋਸਟ ਤੋਂ ਕਮਾਉਂਦੇ ਹਨ 5 ਕਰੋੜ ਰੁਪਏ

ਨਵੀਂ ਦਿੱਲੀ : ਸਾਬਕਾ ਭਾਰਤੀ ਕਪਤਾਨ ਵਿਰਾਟ ਕੋਹਲੀ ਦਾ ਬੱਲਾ ਮੈਦਾਨ 'ਤੇ ਭਾਵੇਂ ਹੀ ਸ਼ਾਂਤ ਹੋਵੇ ਪਰ ਸੋਸ਼ਲ ਮੀਡੀਆ 'ਤੇ ਉਹ ਕਾਫੀ ਚੌਕੇ-ਛੱਕੇ ਮਾਰ ਰਹੇ ਹਨ। ਪਿਛਲੇ ਦੋ ਸਾਲਾਂ ਵਿੱਚ ਉਨ੍ਹਾਂ ਦੇ ਬੱਲੇ ਨੇ ਕਿਸੇ ਵੀ ਫਾਰਮੈਟ ਵਿੱਚ ਸੈਂਕੜਾ ਨਹੀਂ ਲਗਾਇਆ। ਹਾਲਾਂਕਿ ਇਸ ਦੌਰਾਨ ਉਨ੍ਹਾਂ ਨੇ ਸੋਸ਼ਲ ਪਲੇਟਫਾਰਮ ਇੰਸਟਾਗ੍ਰਾਮ 'ਤੇ ਵੱਡੀ ਪਾਰੀ ਖੇਡੀ ਹੈ।

Virat KohliVirat Kohli

ਵਿਰਾਟ ਕੋਹਲੀ ਇੰਸਟਾਗ੍ਰਾਮ 'ਤੇ 200 ਮਿਲੀਅਨ ਫਾਲੋਰਜ਼ ਦਾ ਅੰਕੜਾ ਪਾਰ ਕਰਨ ਵਾਲੇ ਪਹਿਲੇ ਭਾਰਤੀ ਕ੍ਰਿਕਟਰ ਬਣ ਗਏ ਹਨ।   ਕੋਹਲੀ ਆਪਣੀ ਇਕ ਇੰਸਟਾ ਪੋਸਟ (ਪੇਡ) ਤੋਂ 5 ਕਰੋੜ ਰੁਪਏ ਕਮਾਉਂਦੇ ਹਨ। ਉਹ ਦੁਨੀਆ ਦੇ ਪਹਿਲੇ ਅਜਿਹੇ ਕ੍ਰਿਕਟਰ ਬਣ ਗਏ ਹਨ ਜਿਸ ਦੇ 20 ਕਰੋੜ ਫਾਲੋਅਰਜ਼ ਹਨ। ਇਸ ਤੋਂ ਇਲਾਵਾ ਹੋਰਨਾਂ ਐਥਲੀਟਾਂ 'ਚ ਸਿਰਫ਼ ਕ੍ਰਿਸਟੀਆਨੋ ਰੋਨਾਲਡੋ ਜਿਨ੍ਹਾਂ ਦੇ 451 ਮਿਲੀਅਨ ਤੇ ਲਿਓਨਿਲ ਮੇਸੀ ਜਿਨ੍ਹਾਂ ਦੇ 334 ਮਿਲੀਅਨ ਫਾਲੋਰਜ਼ ਹਨ ਜੋ ਕਿ ਭਾਰਤੀ ਬੱਲੇਬਾਜ਼ ਵਿਰਾਟ ਕੋਹਲੀ ਦੇ ਫਾਲੋਰਜ਼ ਦੀ ਗਿਣਤੀ ਤੋਂ ਜ਼ਿਆਦਾ ਹਨ।

InstagramInstagram

ਕੋਹਲੀ ਦੱਖਣੀ ਅਫਰੀਕਾ ਖਿਲਾਫ 9 ਜੂਨ ਤੋਂ ਸ਼ੁਰੂ ਹੋ ਰਹੀ ਟੀ-20 ਸੀਰੀਜ਼ 'ਚ ਟੀਮ ਇੰਡੀਆ ਦਾ ਹਿੱਸਾ ਨਹੀਂ ਹਨ ਪਰ ਪ੍ਰਸ਼ੰਸਕਾਂ 'ਚ ਉਨ੍ਹਾਂ ਦਾ ਕ੍ਰੇਜ਼ ਬਰਕਰਾਰ ਹੈ। ਇਸ ਦਾ ਅੰਦਾਜ਼ਾ ਉਸ ਦੇ ਫਾਲੋਰਜ਼ ਦੀ ਗਿਣਤੀ ਤੋਂ ਲਗਾਇਆ ਜਾ ਸਕਦਾ ਹੈ। ਵਿਰਾਟ ਕੋਹਲੀ ਇਸ ਸੋਸ਼ਲ ਪਲੇਟਫਾਰਮ ਤੋਂ ਇੱਕ ਪੋਸਟ ਤੋਂ ਪੰਜ ਕਰੋੜ ਰੁਪਏ ਕਮਾ ਲੈਂਦੇ ਹਨ।

virat kohlivirat kohli

ਆਪਣੇ ਪ੍ਰਸ਼ੰਸਕਾਂ ਵਲੋਂ ਮਿਲ ਰਹੇ ਪਿਆਰ ਤੇ ਸਮਰਥਨ ਲਈ ਵਿਰਾਟ ਕੋਹਲੀ ਨੇ ਉਨ੍ਹਾਂ ਦਾ ਧੰਨਵਾਦ ਕਰਦਿਆਂ ਇੱਕ ਵੀਡੀਓ ਵੀ ਸਾਂਝੀ ਕੀਤੀ। ਇਸ ਵੀਡੀਓ ਵਿਚ ਉਨ੍ਹਾਂ ਦੀਆਂ ਕਈ ਇੰਸਟਾਗ੍ਰਾਮ ਤਸਵੀਰਾਂ ਨੂੰ ਕੋਲਾਜ ਦਾ ਰੂਪ ਦਿੱਤਾ ਗਿਆ ਸੀ ਨਾਲ ਹੀ 200 ਮਿਲੀਅਨ ਲਿਖਿਆ ਹੋਇਆ ਸੀ। ਇਸ ਨੂੰ ਸ਼ੇਅਰ ਕਰਦੇ ਹੋਏ ਕੋਹਲੀ ਨੇ ਕੈਪਸ਼ਨ 'ਚ ਲਿਖਿਆ, 200 ਮਿਲੀਅਨ ਸਟ੍ਰਾਂਗ, ਤੁਹਾਡੇ ਸਾਰਿਆਂ ਦੇ ਸਮਰਥਨ ਲਈ ਧੰਨਵਾਦ।

SHARE ARTICLE

ਏਜੰਸੀ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement