ਖ਼ਬਰਾਂ |

ਤਾਜ਼ਾ |

ਅੰਤਰਰਾਸ਼ਟਰੀ ਕਬੱਡੀ ਖਿਡਾਰੀ ਜੋਬਨ ਦੁੱਬਲੀ ਦਾ ਦਿਹਾਂਤ

By : GAGANDEEP

Published : Jun 8, 2026, 6:35 am IST
Updated : Jun 8, 2026, 7:40 am IST
SHARE ARTICLE
International kabaddi player Joban Dubli passes away
International kabaddi player Joban Dubli passes away

ਦਿਲ ਦਾ ਦੌਰਾ ਪੈਣ ਨਾਲ ਗਈ ਜਾਨ

ਚੰਡੀਗੜ੍ਹ (ਸਸਸ): ਕਬੱਡੀ ਜਗਤ ਲਈ ਬੇਹੱਦ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਪ੍ਰਸਿੱਧ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਜੋਬਨ ਦੁੱਬਲੀ ਦਾ ਅਚਾਨਕ ਦੇਹਾਂਤ ਹੋ ਗਿਆ। ਉਨ੍ਹਾਂ ਦੇ ਦੇਹਾਂਤ ਦੀ ਖ਼ਬਰ ਨਾਲ ਖੇਡ ਜਗਤ ਅਤੇ ਪ੍ਰਸ਼ੰਸਕਾਂ ਵਿਚ ਸੋਗ ਦੀ ਲਹਿਰ ਦੌੜ ਗਈ ਹੈ।

ਜਾਣਕਾਰੀ ਅਨੁਸਾਰ ਜੋਬਨ ਦੁੱਬਲੀ ਪੰਜਾਬ ਤੋਂ ਬਾਹਰ ਅਪਣੇ ਸਾਥੀਆਂ ਨਾਲ ਘੁੰਮਣ ਲਈ ਗਏ ਹੋਏ ਸਨ। ਇਸ ਦੌਰਾਨ ਉਨ੍ਹਾਂ ਨੂੰ ਅਚਾਨਕ ਦਿਲ ਦਾ ਦੌਰਾ ਪਿਆ ਜਿਸ ਕਾਰਨ ਉਨ੍ਹਾਂ ਦੀ ਮੌਤ ਹੋ ਗਈ। ਇਸ ਅਚਾਨਕ ਵਾਪਰੀ ਘਟਨਾ ਨੇ ਪ੍ਰਵਾਰ, ਦੋਸਤਾਂ ਅਤੇ ਕਬੱਡੀ ਪ੍ਰੇਮੀਆਂ ਨੂੰ ਡੂੰਘੇ ਸਦਮੇ ਵਿਚ ਪਾ ਦਿਤਾ ਹੈ।

ਜੋਬਨ ਦੁੱਬਲੀ ਨੇ ਅਪਣੀ ਸ਼ਾਨਦਾਰ ਖੇਡ ਦੇ ਸਦਕਾ ਕਬੱਡੀ ਜਗਤ ਵਿਚ ਵਿਸ਼ੇਸ਼ ਪਛਾਣ ਬਣਾਈ ਸੀ ਅਤੇ ਦੇਸ਼-ਵਿਦੇਸ਼ ਦੇ ਕਈ ਟੂਰਨਾਮੈਂਟਾਂ ਵਿਚ ਅਪਣੀ ਕਾਬਲੀਅਤ ਦਾ ਲੋਹਾ ਮਨਵਾਇਆ ਸੀ। ਉਨ੍ਹਾਂ ਦੇ ਅਕਾਲ ਚਲਾਣੇ ’ਤੇ ਕਬੱਡੀ ਨਾਲ ਜੁੜੀਆਂ ਵੱਖ-ਵੱਖ ਸੰਸਥਾਵਾਂ, ਖਿਡਾਰੀਆਂ ਅਤੇ ਸਮਾਜਕ ਸ਼ਖ਼ਸੀਅਤਾਂ ਵਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ।

Location: India, Chandigarh

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੰਗਨਾ ਰਣੌਤ ਨੇ CJP ਪ੍ਰਦਰਸ਼ਨਕਾਰੀਆਂ 'ਤੇ ਕੀਤੀ ਵੱਡੀ ਟਿੱਪਣੀ

20 Jul 2026 3:07 PM

RSS ਇਕੱਠ ਦੌਰਾਨ ਪੰਜਾਬ ਯੂਨੀਵਰਸਿਟੀ 'ਚ ਹੰਗਾਮਾ!

20 Jul 2026 3:06 PM

ਮੋਹਾਲੀ ਦੀ ਧੀ ਨੇ ਰਚਿਆ ਇਤਿਹਾਸ, ਤਲਵਾਰਬਾਜ਼ੀ ‘ਚ ਜਿੱਤ ਰਹੀ ਗੋਲਡ ਮੈਡਲ

19 Jul 2026 2:53 PM

'ਗਾਵਾਂ ਤਾਂ ਰੱਖ ਲਈਆਂ, ਸਾਂਭਣੀਆਂ ਨਹੀਂ ਆਉਂਦੀਆਂ ਸੀ' | ਤਾਈ ਅਤੇ ਭਤੀਜਾ ਨੇ ਬਣਾਇਆ Smart Dairy Farm | Success

18 Jul 2026 2:58 PM

FBI ਇਲਜ਼ਾਮਾਂ ਮਗਰੋਂ Gurinderjit Singh Nagra ਗ੍ਰਿਫ਼ਤਾਰ | 4 ਲੱਖ Dollar Extortion Case | Punjab News

18 Jul 2026 2:57 PM
Advertisement