ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾਵਾਂ ਵਿੱਚ 71 ਲੈਕਚਰਾਰਾਂ ਦਾ ਤਬਾਦਲਾ
Published : Jul 8, 2020, 4:35 pm IST
Updated : Jul 8, 2020, 4:35 pm IST
SHARE ARTICLE
Students
Students

ਜਾਬ ਸਰਕਾਰ ਨੇ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾਵਾਂ (ਡਾਇਟਸ) ਵਿੱਚ ਵਿਦਿਆਰਥੀਆਂ ਦੀ...........

ਚੰਡੀਗੜ੍ਹ: ਪੰਜਾਬ ਸਰਕਾਰ ਨੇ ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾਵਾਂ (ਡਾਇਟਸ) ਵਿੱਚ ਵਿਦਿਆਰਥੀਆਂ ਦੀ ਪੜ੍ਹਾਈ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ 71 ਲੈਕਚਰਾਰਾਂ ਦਾ ਤਬਾਦਲਾ ਕਰ ਦਿੱਤਾ ਹੈ।

Students Students

ਇਸ ਦੀ ਜਾਣਕਾਰੀ ਦਿੰਦੇ ਹੋਏ ਅੱਜ ਏਥੇ ਸਕੂਲ ਸਿੱਖਿਆ ਵਿਭਾਗ ਦੇ ਇੱਕ ਬੁਲਾਰੇ ਨੇ ਦੱਸਿਆ ਕਿ ਸਕੂਲ ਸਿੱਖਿਆ ਮੰਤਰੀ ਸ੍ਰੀ ਵਿਜੈ ਇੰਦਰ ਸਿੰਗਲਾ ਦੀ ਪ੍ਰਵਾਨਗੀ ਤੋਂ ਬਾਅਦ ਸਕੂਲ ਸਿੱਖਿਆ ਸਕੱਤਰ ਸ੍ਰੀ ਕਿਸ਼ਨ ਕੁਮਾਰ ਨੇ ਇਨ੍ਹਾਂ ਹੁਕਮਾਂ 'ਤੇ ਹਸਤਾਖਰ ਕਰ ਦਿੱਤੇ ਹਨ।

Vijay Inder SinglaVijay Inder Singla

ਬੁਲਾਰੇ ਅਨੁਸਾਰ ਇਹ ਫੈਸਲਾ ਸਟਾਫ ਦੀ ਤਾਇਨਾਤੀ ਨੂੰ ਤਰਕਸੰਗਤ ਬਨਾਉਣ ਅਤੇ ਲੋਕ ਹਿੱਤਾਂ ਦੇ ਮੱਦੇਨਜ਼ਰ ਲਿਆ ਗਿਆ ਹੈ। ਇਸ ਤੋਂ ਪਹਿਲਾਂ ਕਈ ਜ਼ਿਲ੍ਹਾਂ ਸਿੱਖਿਆ ਅਤੇ ਸਿਖਲਾਈ ਸੰਸਥਾਵਾਂ ਵਿੱਚ ਇੱਕ ਵਿਸ਼ੇ ਦੇ ਵੱਧ ਲੈਕਚਰਾਰ ਸਨ ਅਤੇ ਕਈ ਹੋਰਾਂ ਵਿੱਚ ਉਸ ਵਿਸ਼ੇ ਦੇ ਲੈਕਚਰਾਰ ਨਹੀਂ ਸਨ।

Captain Amarinder Singh Punjab Vijay Inder Singla Vijay Inder Singla

ਇਸ ਕਰਕੇ ਸਕੂਲ ਸਿੱਖਿਆ ਵਿਭਾਗ ਨੇ ਨਵੰਬਰ 2019 ਵਿੱਚ ਇੱਕ ਜਨਤਿਕ ਨੋਟਿਸ ਰਾਹੀਂ ਡਾਇਟਾਂ ਵਿੱਚ ਤਾਇਨਾਤ ਹੋਣ ਦੇ ਚਾਹਵਾਨਾਂ ਤੋਂ ਅਰਜ਼ੀਆਂ ਦੀ ਮੰਗ ਕੀਤੀ ਸੀ।

StudentsStudents

ਇਸ ਦੇ ਆਧਾਰ 'ਤੇ ਯੋਗ ਉਮੀਦਵਾਰਾਂ ਦੀ ਚੋਣ ਕਰਨ ਉਪਰੰਤ 43 ਲੈਕਚਰਾਰਾਂ ਨੂੰ ਸਕੂਲਾਂ ਤੋਂ ਜ਼ਿਲਾਂ ਸਿੱਖਿਆ ਅਤੇ ਸਿਖਲਾਈ ਸੰਸਥਾਵਾਂ ਵਿੱਚ ਤਾਇਨਾਤ ਕੀਤਾ ਗਿਆ ਹੈ ਜਦਕਿ 28 ਲੈਕਚਰਾਰਾਂ ਨੂੰ ਡਾਇਟਾਂ ਤੋਂ ਬਦਲ ਕੇ ਸਕੂਲਾਂ ਵਿੱਚ ਭੇਜਿਆ ਗਿਆ ਹੈ।

Location: India, Punjab

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement