ਖ਼ਬਰਾਂ |

ਤਾਜ਼ਾ |

ਪ੍ਰਸਿੱਧ ਕਬੱਡੀ ਖਿਡਾਰੀ ਗੋਪੀ ਧੂੜਕੋਟ ਦਾ ਦੇਹਾਂਤ, ਪਿਛਲੇ ਸਮੇਂ ਤੋਂ ਚੱਲ ਰਹੇ ਸਨ ਬਿਮਾਰ
Published : Jul 8, 2026, 12:39 pm IST
Updated : Jul 8, 2026, 2:42 pm IST
SHARE ARTICLE
Kabaddi player Gopi Dhurkot Death News
Kabaddi player Gopi Dhurkot Death News

ਮੋਗਾ ਜ਼ਿਲ੍ਹੇ ਦੇ ਪਿੰਡ ਧੂੜਕੋਟ ਰਣਸੀਂਹ ਨਾਲ ਸਨ ਸਬੰਧਿਤ

ਖੇਡ ਜਗਤ ਤੋਂ ਇਸ ਵੇਲੇ ਦੀ ਦੁਖਦਾਈ ਖਬਰ ਸਾਹਮਣੇ ਆ ਰਹੀ ਹੈ। ਪ੍ਰਸਿੱਧ ਕਬੱਡੀ ਖਿਡਾਰੀ ਗੋਪੀ ਧੂੜਕੋਟ ਦਾ ਦੇਹਾਂਤ ਹੋ ਗਿਆ ਹੈ। ਗੋਪੀ ਮੋਗਾ ਜ਼ਿਲ੍ਹੇ ਦੇ ਪਿੰਡ ਧੂੜਕੋਟ ਰਣਸੀਂਹ ਨਾਲ ਸਬੰਧਿਤ ਸੀ।

ਜਾਣਕਾਰੀ ਅਨੁਸਾਰ ਕਬੱਡੀ ਦੇ ਧਾਕੜ ਖਿਡਾਰੀ ਗੋਪੀ ਧੂੜਕੋਟ ਪਿਛਲੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਹ ਲੁਧਿਆਣਾ ਦੇ ਇਕ ਨਿੱਜੀ ਹਸਪਤਾਲ ਵਿਚ ਜ਼ਿੰਦਗੀ ਅਤੇ ਮੌਤ ਨਾਲ ਲੜਦੇ ਹੋਏ ਅੱਜ ਦਮ ਤੋੜ ਗਏ। ਗੋਪੀ ਧੂੜਕੋਟ ਦੀ ਮੌਤ ਦਾ ਜਿਉਂ ਹੀ ਪਤਾ ਲੱਗਾ ਤਾਂ ਇਲਾਕੇ ਅਤੇ ਖੇਡ ਜਗਤ ਵਿਚ ਸੋਗ ਦੀ ਲਹਿਰ ਪਸਰ ਗਈ।

ਗੋਪੀ ਧੂੜਕੋਟ ਨੇ ਕੈਨੇਡਾ, ਇੰਗਲੈਂਡ ਅਤੇ ਅਮਰੀਕਾ ਸਮੇਤ ਕਈ ਦੇਸ਼ਾਂ ਵਿੱਚ ਆਪਣੀ ਖੇਡ ਦਾ ਲੋਹਾ ਮਨਵਾਇਆ। ਉਨ੍ਹਾਂ ਦੇ ਦੇਹਾਂਤ 'ਤੇ ਖੇਡ ਪ੍ਰੇਮੀਆਂ ਅਤੇ ਕਬੱਡੀ ਜਗਤ ਵੱਲੋਂ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਜਾ ਰਿਹਾ ਹੈ। ਉਨ੍ਹਾਂ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਜੱਦੀ ਪਿੰਡ ਧੂੜਕੋਟ ਰਣਸੀਂਹ ਵਿਖੇ ਕੀਤਾ ਜਾਵੇਗਾ।
 

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬੇਅੰਤ ਸਿੰਘ ਦੇ ਕਤਲ ਮਾਮਲੇ 'ਚ MHA ਦੇ Ex. ਅਧਿਕਾਰੀ ਦਾ ਵੱਡਾ ਖੁਲਾਸਾ

15 Jul 2026 2:55 PM

'ਸਤਲੁਜ' ਫਿਲਮ 'ਤੇ Ravneet Bittu LIVE | "ਖਾਲੜਾ ਸਾਬ੍ਹ ਨਾਲ ਕੋਈ ਦਿੱਕਤ ਨਹੀਂ, ਪਰ..." | Press Conference

13 Jul 2026 2:55 PM

ਕੈਬ ਐਸੋਸੀਏਸ਼ਨ ਵਾਲਿਆਂ ਦਾ ਗੁੱਸਾ ਸੱਤਵੇਂ ਅਸਮਾਨ 'ਤੇ, ਭਾਰੀ ਪੁਲਿਸ ਫੋਰਸ ਤਾਇਨਾਤ

13 Jul 2026 2:56 PM

ਫਿਲਮ 'ਸਤਲੁਜ' ਵਿਵਾਦ ਮਾਮਲੇ 'ਤੇ ਰਵਨੀਤ ਬਿੱਟੂ ਦਾ ਵੱਡਾ ਬਿਆਨ

12 Jul 2026 2:49 PM

PM Modi ਦਾ New Zealand ਚ ਸਿੱਖ ਵਿਰੋਧੀ ਤੱਤਾ ਨੂੰ ਕਰਾਰਾ ਜਵਾਬ,ਸਿੱਖਾਂ ਦੀ ਸੇਵਾ ਅਤੇ ਸਾਹਸ ਪੂਰੀ ਦੁਨੀਆ ਲਈ ਮਿਸਾਲ

12 Jul 2026 2:48 PM
Advertisement