
ਹਾਕੀ ਟੀਮ ਨੇ ਸਪੇਨ ਨੂੰ 2-1 ਨਾਲ ਹਰਾਇਆ , ਕਪਤਾਨ ਹਰਮਨਪ੍ਰੀਤ ਨੇ ਕੀਤੇ 2 ਗੋਲ
Paris Olympics 2024 : ਪੈਰਿਸ ਓਲੰਪਿਕ 2024 'ਚ ਭਾਰਤੀ ਹਾਕੀ ਟੀਮ ਨੇ ਸਪੇਨ ਨੂੰ ਹਰਾ ਕੇ ਕਾਂਸੀ ਦਾ ਤਮਗਾ ਜਿੱਤਿਆ ਹੈ। ਟੀਮ ਇੰਡੀਆ ਨੇ ਕਾਂਸੀ ਦੇ ਤਗਮੇ ਦੇ ਮੁਕਾਬਲੇ ਵਿੱਚ ਸਪੇਨ ਨੂੰ 2-1 ਨਾਲ ਹਰਾਇਆ। ਦੋਵੇਂ ਗੋਲ ਭਾਰਤੀ ਕਪਤਾਨ ਹਰਮਨਪ੍ਰੀਤ ਸਿੰਘ ਨੇ ਕੀਤੇ। ਉਹ 10 ਗੋਲਾਂ ਦੇ ਨਾਲ ਟੂਰਨਾਮੈਂਟ ਦਾ ਚੋਟੀ ਦਾ ਸਕੋਰਰ ਵੀ ਹੈ। ਇਹ ਭਾਰਤ ਲਈ ਵੱਡੀ ਪ੍ਰਾਪਤੀ ਹੈ।
ਦਰਅਸਲ 'ਚ ਅੱਜ ਭਾਰਤੀ ਹਾਕੀ ਟੀਮ ਨੇ ਪੈਰਿਸ ਓਲੰਪਿਕ 2024 ਵਿੱਚ ਕਾਂਸੀ ਦੇ ਤਗਮੇ ਲਈ ਸਪੇਨ ਵਿਰੁੱਧ ਆਪਣਾ ਮੈਚ ਖੇਡਿਆ ਸੀ। ਇਸ ਮੈਚ 'ਚ ਟੀਮ ਇੰਡੀਆ ਨੇ ਸਪੇਨ ਨੂੰ 2-1 ਨਾਲ ਹਰਾਇਆ ਹੈ। ਇਸ ਦੇ ਨਾਲ ਹੀ ਟੀਮ ਇੰਡੀਆ ਨੇ ਕਾਂਸੀ ਦੇ ਤਗਮੇ 'ਤੇ ਕਬਜ਼ਾ ਕਰ ਲਿਆ ਹੈ। ਟੀਮ ਇੰਡੀਆ ਨੇ ਸਪੇਨ ਨੂੰ 2-1 ਨਾਲ ਹਰਾ ਕੇ ਇਤਿਹਾਸ ਰਚ ਦਿੱਤਾ ਹੈ।
ਟੋਕੀਓ ਓਲੰਪਿਕ ਵਿੱਚ ਵੀ ਭਾਰਤ ਨੇ ਕਾਂਸੀ ਦਾ ਤਗ਼ਮਾ ਜਿੱਤਿਆ ਸੀ। ਟੀਮ ਇੰਡੀਆ ਲਈ ਹਰਮਨਪ੍ਰੀਤ ਸਿੰਘ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਪਹਿਲਾ ਗੋਲ ਕੀਤਾ। ਇਸ ਨਾਲ ਟੀਮ ਇੰਡੀਆ ਕਾਂਸੀ ਦੇ ਤਗਮੇ ਦੇ ਮੈਚ ਵਿੱਚ 1-1 ਦੀ ਬਰਾਬਰੀ 'ਤੇ ਪਹੁੰਚ ਗਈ ਸੀ। ਇਸ ਮੈਚ ਵਿੱਚ ਭਾਰਤ ਲਈ ਦੋਵੇਂ ਗੋਲ ਹਰਮਨਪ੍ਰੀਤ ਸਿੰਘ ਨੇ ਕੀਤੇ।
ਪੈਰਿਸ ਓਲੰਪਿਕ 'ਚ ਕਾਂਸੀ ਦਾ ਤਮਗਾ ਜਿੱਤਣ 'ਤੇ CM ਭਗਵੰਤ ਮਾਨ ਨੇ ਭਾਰਤੀ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ। CM ਭਗਵੰਤ ਮਾਨ ਨੇ ਟਵੀਟ ਕਰਦਿਆਂ ਲਿਖਿਆ; ਭਾਰਤੀ ਹਾਕੀ ਟੀਮ ਨੇ ਪੈਰਿਸ ਓਲੰਪਿਕਸ ਵਿੱਚ ਇਤਿਹਾਸ ਰਚਦਿਆਂ ਸਪੇਨ ਨੂੰ 2-1 ਨਾਲ ਹਰਾ ਕੇ ਕਾਂਸੀ ਦਾ ਮੈਡਲ ਜਿੱਤਿਆ...ਪੈਰਿਸ ਵਿਖੇ ਭਾਰਤ ਨੇ ਚੌਥਾ ਓਲੰਪਿਕਸ ਮੈਡਲ ਜਿੱਤਿਆ ਹੈ...ਸਾਰੀ ਹਾਕੀ ਟੀਮ ਨੂੰ ਮੁਬਾਰਕਾਂ...
ਸਾਡੇ ਲਈ ਹੋਰ ਵੀ ਮਾਣ ਵਾਲੀ ਗੱਲ ਹੈ ਕਿ ਕਪਤਾਨ ਹਰਮਨਪ੍ਰੀਤ ਸਿੰਘ ਤੇ ਵਾਈਸ ਕਪਤਾਨ ਹਾਰਦਿਕ ਸਿੰਘ ਸਮੇਤ 10 ਪੰਜਾਬੀ ਖਿਡਾਰੀ ਸਨ... ਟੀਮ ਦਾ ਹਰ ਖਿਡਾਰੀ ਜੀਅ ਜਾਨ ਨਾਲ ਖੇਡਿਆ...ਚੱਕ ਦੇ ਇੰਡੀਆ
c
ਇੱਕ ਹੋਰ ਟਵੀਟ 'ਚ CM ਭਗਵੰਤ ਮਾਨ ਨੇ ਕਿਹਾ ਕਿ ਸਾਡੀ ਖੇਡ ਨੀਤੀ ਅਨੁਸਾਰ ਅਸੀਂ ਪੰਜਾਬ ਦੇ ਹਰੇਕ ਕਾਂਸੀ ਤਮਗਾ ਖਿਡਾਰੀ ਨੂੰ 1-1 ਕਰੋੜ ਰੁਪਏ ਦੇਵਾਂਗੇ।
ਪ੍ਰਧਾਨ ਮੰਤਰੀ ਮੋਦੀ ਨੇ ਭਾਰਤੀ ਹਾਕੀ ਟੀਮ ਨੂੰ ਸ਼ਾਨਦਾਰ ਜਿੱਤ ਲਈ ਵਧਾਈ ਦਿੱਤੀ ਹੈ। ਉਨ੍ਹਾਂ ਨੇ ਕਿਹਾ, “ਇੱਕ ਅਜਿਹੀ ਪ੍ਰਾਪਤੀ ਜਿਸ ਨੂੰ ਆਉਣ ਵਾਲੀਆਂ ਪੀੜ੍ਹੀਆਂ ਯਾਦ ਰੱਖਣਗੀਆਂ! ਭਾਰਤੀ ਹਾਕੀ ਟੀਮ ਓਲੰਪਿਕ 'ਚ ਚਮਕੀ ਤੇ ਕਾਂਸੀ ਦਾ ਤਗਮਾ ਘਰ ਲੈ ਕੇ ਆਈ ਹੈ। ਇਹ ਹੋਰ ਵੀ ਖਾਸ ਹੈ ਕਿਉਂਕਿ ਇਹ ਉਲੰਪਿਕ ਵਿਚ ਉਨ੍ਹਾਂ ਦਾ ਲਗਾਤਾਰ ਦੂਜਾ ਤਮਗਾ ਹੈ। ਸਫ਼ਲਤਾ ਹੁਨਰ, ਲਗਨ ਅਤੇ ਟੀਮ ਭਾਵਨਾ ਦੀ ਜਿੱਤ ਹੈ।
ਪੈਰਿਸ ਓਲੰਪਿਕ 'ਚ ਕਾਂਸੀ ਦਾ ਤਮਗਾ ਜਿੱਤਣ 'ਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਵੀ ਭਾਰਤੀ ਹਾਕੀ ਟੀਮ ਨੂੰ ਵਧਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਤੁਹਾਡਾ ਦਮਦਾਰ ਪ੍ਰਦਰਸ਼ਨ ਅਤੇ ਬੇਦਾਗ ਖੇਡ ਭਾਵਨਾ ਇਸ ਖੇਡ ਲਈ ਇੱਕ ਨਵਾਂ ਉਤਸ਼ਾਹ ਪੈਦਾ ਕਰੇਗੀ। ਤੁਹਾਡੀ ਪ੍ਰਾਪਤੀ ਨੇ ਤਿਰੰਗੇ ਦਾ ਮਾਣ ਵਧਾਇਆ ਹੈ।