Asia Cup Hockey News: 'ਮਾਣ ਦਾ ਪਲ'... PM ਮੋਦੀ ਨੇ ਭਾਰਤੀ ਹਾਕੀ ਟੀਮ ਨੂੰ ਏਸ਼ੀਆ ਕੱਪ ਜਿੱਤਣ 'ਤੇ ਦਿੱਤੀ ਵਧਾਈ
Published : Sep 8, 2025, 7:36 am IST
Updated : Sep 8, 2025, 7:46 am IST
SHARE ARTICLE
PM Modi congratulates Indian hockey team on winning Asia Cup
PM Modi congratulates Indian hockey team on winning Asia Cup

Asia Cup Hockey News:''ਸਾਡੇ ਖਿਡਾਰੀ ਹੋਰ ਵੀ ਉੱਚਾਈਆਂ ਛੂੰਹਣ ਅਤੇ ਦੇਸ਼ ਦਾ ਨਾਂ ਰੋਸ਼ਨ ਕਰਨ''

PM Modi congratulates Indian hockey team on winning Asia Cup: ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਐਤਵਾਰ ਨੂੰ ਬਿਹਾਰ ਦੇ ਰਾਜਗੀਰ ਵਿੱਚ ਆਯੋਜਿਤ ਪੁਰਸ਼ ਹਾਕੀ ਏਸ਼ੀਆ ਕੱਪ 2025 ਜਿੱਤਣ ਲਈ ਭਾਰਤੀ ਟੀਮ ਨੂੰ ਵਧਾਈ ਦਿੱਤੀ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸੋਸ਼ਲ ਮੀਡੀਆ 'ਤੇ ਪੋਸਟ ਕਰਦਿਆਂ ਕਿਹਾ ਕਿ ਇਹ ਭਾਰਤੀ ਹਾਕੀ ਅਤੇ ਭਾਰਤੀ ਖੇਡਾਂ ਲਈ ਮਾਣ ਵਾਲਾ ਪਲ ਹੈ।

ਪ੍ਰਧਾਨ ਮੰਤਰੀ ਮੋਦੀ ਨੇ 'X' 'ਤੇ ਲਿਖਿਆ, "ਬਿਹਾਰ ਦੇ ਰਾਜਗੀਰ ਵਿਚ ਹੋਏ ਏਸ਼ੀਆ ਕੱਪ 2025 ਵਿਚ ਸ਼ਾਨਦਾਰ ਜਿੱਤ ਲਈ ਸਾਡੀ ਪੁਰਸ਼ ਹਾਕੀ ਟੀਮ ਨੂੰ ਵਧਾਈਆਂ। ਇਹ ਜਿੱਤ ਹੋਰ ਵੀ ਖਾਸ ਹੈ ਕਿਉਂਕਿ ਉਨ੍ਹਾਂ ਨੇ ਮੌਜੂਦਾ ਚੈਂਪੀਅਨ ਦੱਖਣੀ ਕੋਰੀਆ ਨੂੰ ਹਰਾਇਆ!"

ਮੋਦੀ ਨੇ ਰਾਜ ਸਰਕਾਰ ਅਤੇ ਬਿਹਾਰ ਦੇ ਲੋਕਾਂ ਦੀ ਵੀ ਪ੍ਰਸ਼ੰਸਾ ਕੀਤੀ ਅਤੇ ਕਿਹਾ ਕਿ ਉਨ੍ਹਾਂ ਦੇ ਯਤਨਾਂ ਨੇ ਇਹ ਯਕੀਨੀ ਬਣਾਇਆ ਕਿ ਰਾਜਗੀਰ ਵਿੱਚ ਇੱਕ ਮਹਾਨ ਟੂਰਨਾਮੈਂਟ ਦਾ ਆਯੋਜਨ ਕੀਤਾ ਗਿਆ। ਪ੍ਰਧਾਨ ਮੰਤਰੀ ਨੇ ਕਿਹਾ, “ਇਹ ਭਾਰਤੀ ਹਾਕੀ ਅਤੇ ਭਾਰਤੀ ਖੇਡਾਂ ਲਈ ਮਾਣ ਵਾਲਾ ਪਲ ਹੈ। ਸਾਡੇ ਖਿਡਾਰੀ ਨਵੀਆਂ ਉਚਾਈਆਂ ਨੂੰ ਛੂਹਦੇ ਰਹਿਣ ਅਤੇ ਦੇਸ਼ ਦਾ ਨਾਂ ਰੋਸ਼ਨ ਕਰਨ।

ਕੇਂਦਰੀ ਖੇਡ ਮੰਤਰੀ ਮਨਸੁਖ ਮਾਂਡਵੀਆ ਨੇ ਵੀ ਜੇਤੂ ਟੀਮ ਨੂੰ ਵਧਾਈ ਦਿੱਤੀ। ਉਨ੍ਹਾਂ ਨੇ 'X' 'ਤੇ ਲਿਖਿਆ, "ਸ਼ਾਨਦਾਰ ਪ੍ਰਦਰਸ਼ਨ! ਬਿਹਾਰ ਦੇ ਰਾਜਗੀਰ ਵਿੱਚ ਹੋਏ ਏਸ਼ੀਆ ਕੱਪ ਹਾਕੀ ਦੇ ਫ਼ਾਈਨਲ ਵਿੱਚ ਕੋਰੀਆ ਨੂੰ 4-1 ਨਾਲ ਹਰਾ ਕੇ ਚੈਂਪੀਅਨ ਦਾ ਖ਼ਿਤਾਬ ਜਿੱਤਣ ਲਈ ਭਾਰਤੀ ਹਾਕੀ ਟੀਮ ਨੂੰ ਹਾਰਦਿਕ ਵਧਾਈਆਂ।"
ਤੁਸੀਂ ਸਾਰਿਆਂ ਨੇ ਏਸ਼ੀਆ ਕੱਪ ਦੌਰਾਨ ਸ਼ਾਨਦਾਰ ਖੇਡ ਭਾਵਨਾ ਦੀ ਇੱਕ ਮਿਸਾਲ ਕਾਇਮ ਕੀਤੀ ਹੈ; ਸਾਰਿਆਂ ਨੂੰ ਹਾਰਦਿਕ ਵਧਾਈਆਂ।"

(For more news apart from “Hate against Sikh truck drivers grows in America after Florida accident,” stay tuned to Rozana Spokesman.)
 

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM

ਹਰਜੀਤ ਸਿੰਘ ਰਸੂਲਪੁਰ ਦਾ ਬਾਬਾ ਬਲਬੀਰ ਸਿੰਘ 96 ਕਰੋੜੀ ਖ਼ਿਲਾਫ਼ ਵੱਡਾ ਬਿਆਨ

25 Jan 2026 2:09 PM
Advertisement