ਬੈਡਮਿੰਟਨ ਖਿਡਾਰਨ ਪੀ.ਵੀ.ਸਿੰਧੂ ਸਮੇਤ ਕਈ ਹਸਤੀਆਂ ਪਦਮ ਵਿਭੂਸ਼ਣ ਨਾਲ ਸਨਮਾਨਿਤ 
Published : Nov 8, 2021, 3:02 pm IST
Updated : Nov 8, 2021, 3:02 pm IST
SHARE ARTICLE
pv sindhu while receiving Padamshri from President Ramnath Kovind
pv sindhu while receiving Padamshri from President Ramnath Kovind

ਪਹਿਲੀ ਮਹਿਲਾ ਏਅਰ ਮਾਰਸ਼ਲ ਨੂੰ ਮਿਲਿਆ ਪਦਮ ਸ਼੍ਰੀ ਪੁਰਸਕਾਰ 

ਨਵੀਂ ਦਿੱਲੀ : ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਸੋਮਵਾਰ ਨੂੰ ਵੱਖ-ਵੱਖ ਸੂਬਿਆਂ ਦੇ ਪਦਮ ਪੁਰਸਕਾਰ ਜੇਤੂਆਂ ਨੂੰ ਸਨਮਾਨਿਤ ਕੀਤਾ। ਇਸ ਦੌਰਾਨ ਸਾਬਕਾ ਕੇਂਦਰੀ ਮੰਤਰੀ ਅਰੁਣ ਜੇਤਲੀ ਅਤੇ ਸੁਸ਼ਮਾ ਸਵਰਾਜ ਨੂੰ ਮਰਨ ਉਪਰੰਤ ਪਦਮ ਵਿਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ। ਬੈਡਮਿੰਟਨ ਖਿਡਾਰਨ ਪੀ.ਵੀ.ਸਿੰਧੂ ਨੂੰ ਖੇਡ ਜਗਤ ਵਲੋਂ ਪਦਮ ਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ ਅਤੇ ਫਿਲਮ ਜਗਤ ਵਿਚ ਅਦਾਕਾਰਾ ਕੰਗਨਾ ਰਣੌਤ ਅਤੇ ਗਾਇਕ ਅਦਨਾਨ ਸਾਮੀ ਨੂੰ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ।

President Kovind presents Padma Shri to Ms Rani for SportsPresident Kovind presents Padma Shri to Ms Rani for Sports

ਸਾਬਕਾ ਕੇਂਦਰੀ ਵਿੱਤ ਮੰਤਰੀ ਅਰੁਣ ਜੇਤਲੀ, ਸਾਬਕਾ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਅਤੇ ਸਾਬਕਾ ਰੱਖਿਆ ਮੰਤਰੀ ਜਾਰਜ ਫਰਨਾਂਡੀਜ਼ ਨੂੰ ਮਰਨ ਉਪਰੰਤ ਪਦਮ ਵਿਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ। ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਅਰੁਣ ਜੇਤਲੀ ਦੀ ਪਤਨੀ ਸੰਗੀਤਾ ਜੇਤਲੀ ਅਤੇ ਸੁਸ਼ਮਾ ਸਵਰਾਜ ਦੀ ਧੀ ਬੰਸੁਰੀ ਸਵਰਾਜ ਨੂੰ ਇਹ ਪੁਰਸਕਾਰ ਦਿਤਾ। ਖੇਡ ਜਗਤ ਤੋਂ  ਬੈਡਮਿੰਟਨ ਖਿਡਾਰਨ ਪੀਵੀ ਸਿੰਧੂ ਨੂੰ ਪਦਮ ਭੂਸ਼ਣ ਨਾਲ ਸਨਮਾਨਿਤ ਕੀਤਾ ਗਿਆ। ਇਸ ਦੇ ਨਾਲ ਹੀ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਨੇ ਹਾਕੀ ਖਿਡਾਰਨ ਰਾਣੀ ਰਾਮਪਾਲ ਨੂੰ ਖੇਡਾਂ ਦੇ ਖੇਤਰ ਵਿਚ ਪਾਏ ਯੋਗਦਾਨ ਲਈ ਪਦਮ ਸ਼੍ਰੀ ਪੁਰਸਕਾਰ 2020 ਨਾਲ ਸਨਮਾਨਿਤ ਕੀਤਾ।

President Kovind presents Padma Shri to Shri Adnan Sami Khan for ArtPresident Kovind presents Padma Shri to Shri Adnan Sami Khan for Art

ਬਾਲੀਵੁੱਡ ਅਦਾਕਾਰਾ ਕੰਗਨਾ ਰਣੌਤ ਅਤੇ ਗਾਇਕ ਅਦਨਾਨ ਸਾਮੀ ਨੂੰ 2020 ਲਈ ਪਦਮ ਸ਼੍ਰੀ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਇਨ੍ਹਾਂ ਤੋਂ ਇਲਾਵਾ ਉੱਘੇ ਸ਼ਾਸਤਰੀ ਗਾਇਕ ਪੰਡਿਤ ਚੰਨੁਲਾਲ ਮਿਸ਼ਰਾ ਨੂੰ ਪਦਮ ਵਿਭੂਸ਼ਣ ਪੁਰਸਕਾਰ 2020 ਨਾਲ ਸਨਮਾਨਿਤ ਕੀਤਾ ਗਿਆ।

President Kovind Padma Shri to Air Marshal Dr Padma BandopadhyayPresident Kovind Padma Shri to Air Marshal Dr Padma Bandopadhyay

ਏਅਰ ਮਾਰਸ਼ਲ ਡਾ. ਪਦਮ ਬੰਦੋਪਾਧਿਆਏ (ਸੇਵਾਮੁਕਤ) ਨੇ ਅੱਜ ਮੈਡੀਕਲ ਦੇ ਖੇਤਰ ਵਿਚ ਪਦਮ ਸ਼੍ਰੀ ਪੁਰਸਕਾਰ ਪ੍ਰਾਪਤ ਕੀਤਾ। ਉਹ ਭਾਰਤ ਦੀ ਪਹਿਲੀ ਮਹਿਲਾ ਏਅਰ ਮਾਰਸ਼ਲ ਹੈ। ਉਨ੍ਹਾਂ ਤੋਂ ਇਲਾਵਾ ICMR ਦੇ ਸਾਬਕਾ ਮੁੱਖ ਵਿਗਿਆਨੀ, ਡਾਕਟਰ ਰਮਨ ਗੰਗਾਖੇਡਕਰ ਨੂੰ ਵੀ ਪਦਮ ਸ਼੍ਰੀ ਨਾਲ ਸਨਮਾਨਿਤ ਕੀਤਾ ਗਿਆ।

ਰਾਸ਼ਟਰਪਤੀ ਭਵਨ ਦੇ ਇਤਿਹਾਸਕ ਦਰਬਾਰ ਹਾਲ ਵਿਚ ਆਯੋਜਿਤ ਇੱਕ ਸ਼ਾਨਦਾਰ ਸਮਾਗਮ ਵਿਚ ਵੱਖ-ਵੱਖ ਖੇਤਰਾਂ ਵਿਚ ਸ਼ਾਨਦਾਰ ਕੰਮ ਕਰਨ ਵਾਲੇ 141 ਲੋਕਾਂ ਨੂੰ ਸਾਲ 2020 ਲਈ ਅੱਜ ਸਨਮਾਨਿਤ ਕੀਤਾ ਗਿਆ। ਮੰਗਲਵਾਰ ਯਾਨੀ ਕੱਲ੍ਹ 2021 ਲਈ 119 ਲੋਕਾਂ ਨੂੰ ਪਦਮ ਪੁਰਸਕਾਰਾਂ ਨਾਲ ਸਨਮਾਨਿਤ ਕੀਤਾ ਜਾਵੇਗਾ। ਦੱਸਣਯੋਗ ਹੈ ਕਿ ਹਰ ਸਾਲ ਗਣਤੰਤਰ ਦਿਵਸ ਮੌਕੇ ਪਦਮ ਪੁਰਸਕਾਰਾਂ ਦਾ ਐਲਾਨ ਕੀਤਾ ਜਾਂਦਾ ਹੈ। ਰਾਸ਼ਟਰਪਤੀ ਮਾਰਚ-ਅਪ੍ਰੈਲ ਵਿਚ ਇਹ ਐਵਾਰਡ ਦਿੰਦੇ ਹਨ ਪਰ ਇਸ ਵਾਰ ਕੋਰੋਨਾ ਕਾਰਨ ਇਹ ਐਵਾਰਡ ਨਹੀਂ ਦਿਤੇ ਜਾ ਸਕੇ ਸਨ।

SHARE ARTICLE

ਏਜੰਸੀ

Advertisement

2 ਭੈਣਾਂ ਨੂੰ ਕੁਚਲਿਆ Thar ਨੇ, ਇਕ ਦੀ ਹੋਈ ਮੌਤ | Chd Thar News

16 Oct 2025 3:10 PM

DIG ਰੋਪੜ ਰੇਂਜ ਹਰਚਰਨ ਸਿੰਘ ਭੁੱਲਰ ਗ੍ਰਿਫ਼ਤਾਰ, CBI ਨੇ ਕੱਸਿਆ ਸ਼ਿਕੰਜਾ, DIG 'ਤੇ ਲੱਗੇ ਰਿਸ਼ਵਤ ਲੈਣ ਦੇ ਇਲਜ਼ਾਮ...

16 Oct 2025 3:09 PM

Raja Warring on Khalistan: 'ਸਾਨੂੰ ਹਿੰਦੁਸਤਾਨ ਚਾਹੀਦਾ, ਖ਼ਾਲਿਸਤਾਨ ਨਹੀਂ',ਸੁਣੋ ਗੁੱਸੇ 'ਚ ਕੀ-ਕੁਝ ਸੁਣਾ ਗਏ?

14 Oct 2025 3:01 PM

Khan Saab brother crying after the death of Khan Saab father : ਖਾਨ ਸਾਬ੍ਹ ਦੇ ਭਰਾ ਦੇ ਨਹੀਂ ਰੁਕੇ ਹੰਝੂਆਂ

14 Oct 2025 2:59 PM

Pakistan vs Afghanistan War : Afghan Taliban Strikes Pakistan; Heavy Fighting On 7 Border Points....

12 Oct 2025 3:04 PM
Advertisement