ਚੈਂਪੀਅਨਸ ਟਰਾਫੀ ਖੇਡਣ ਪਾਕਿਸਤਾਨ ਨਹੀਂ ਜਾਵੇਗੀ ਟੀਮ ਇੰਡੀਆ, BCCI ਨੇ ਸੁਰੱਖਿਆ ਨੂੰ ਲੈ ਕੇ ਪ੍ਰਗਟਾਈ ਚਿੰਤਾ
Published : Nov 8, 2024, 5:42 pm IST
Updated : Nov 8, 2024, 5:42 pm IST
SHARE ARTICLE
Team India will not go to Pakistan to play Champions Trophy News
Team India will not go to Pakistan to play Champions Trophy News

ਟੀਮ ਦੁਬਈ 'ਚ ਖੇਡਣਾ ਚਾਹੁੰਦੀ ਆਪਣੇ ਮੈਚ

Team India will not go to Pakistan to play Champions Trophy News: ਭਾਰਤੀ ਟੀਮ ਅਗਲੇ ਸਾਲ ਹੋਣ ਵਾਲੇ ਚੈਂਪੀਅਨਸ ਟਰਾਫੀ ਕ੍ਰਿਕਟ ਟੂਰਨਾਮੈਂਟ ਲਈ ਪਾਕਿਸਤਾਨ ਨਹੀਂ ਜਾਵੇਗੀ। ਭਾਰਤੀ ਕ੍ਰਿਕਟ ਕੰਟਰੋਲ ਬੋਰਡ (ਬੀ.ਸੀ.ਸੀ.ਆਈ.) ਨੇ ਹਾਲ ਹੀ ਵਿੱਚ ਪਾਕਿਸਤਾਨ ਕ੍ਰਿਕਟ ਬੋਰਡ (ਪੀ.ਸੀ.ਬੀ.) ਨੂੰ ਇੱਕ ਪੱਤਰ ਭੇਜ ਕੇ ਆਪਣੇ ਫੈਸਲੇ ਪਿੱਛੇ ਸੁਰੱਖਿਆ ਚਿੰਤਾਵਾਂ ਦਾ ਹਵਾਲਾ ਦਿੱਤਾ ਹੈ। ਬੋਰਡ ਨੇ ਆਪਣੇ ਸਾਰੇ ਮੈਚ ਦੁਬਈ 'ਚ ਖੇਡਣ ਦੀ ਇੱਛਾ ਪ੍ਰਗਟਾਈ ਹੈ।

ਇਕ ਰਿਪੋਰਟ ਮੁਤਾਬਕ ਮਾਮਲੇ ਨਾਲ ਜੁੜੇ ਇੱਕ ਸੂਤਰ ਨੇ ਕਿਹਾ, ਇਹ ਸਾਡਾ ਫੈਸਲਾ ਹੈ। ਅਸੀਂ ਪੀਸੀਬੀ ਨੂੰ ਪੱਤਰ ਲਿਖ ਕੇ ਦੁਬਈ ਵਿੱਚ ਸਾਡੇ ਮੈਚ ਕਰਵਾਉਣ ਲਈ ਕਿਹਾ ਹੈ। ਡਰਾਫਟ ਸ਼ਡਿਊਲ ਮੁਤਾਬਕ ਚੈਂਪੀਅਨਸ ਟਰਾਫੀ ਅਗਲੇ ਸਾਲ 19 ਫਰਵਰੀ ਤੋਂ 9 ਮਾਰਚ ਤੱਕ ਖੇਡੀ ਜਾਵੇਗੀ। ਇਸ ਈਵੈਂਟ ਦੇ ਮੈਚ ਕਰਾਚੀ, ਲਾਹੌਰ ਅਤੇ ਰਾਵਲਪਿੰਡੀ ਵਿੱਚ ਕਰਵਾਏ ਜਾ ਸਕਦੇ ਹਨ।

ਭਾਰਤੀ ਟੀਮ ਨੇ 2007-08 ਤੋਂ ਬਾਅਦ ਪਾਕਿਸਤਾਨ ਦਾ ਦੌਰਾ ਨਹੀਂ ਕੀਤਾ ਹੈ। 2008 'ਚ ਮੁੰਬਈ 'ਤੇ ਹੋਏ ਅਤਿਵਾਦੀ ਹਮਲੇ ਤੋਂ ਬਾਅਦ ਭਾਰਤ ਸਰਕਾਰ ਨੇ ਪਾਕਿਸਤਾਨ 'ਚ ਕ੍ਰਿਕਟ ਖੇਡਣ ਤੋਂ ਇਨਕਾਰ ਕਰ ਦਿੱਤਾ ਸੀ। ਉਦੋਂ ਤੋਂ ਦੋਵੇਂ ਟੀਮਾਂ ਸਿਰਫ਼ ਆਈਸੀਸੀ ਅਤੇ ਏਸੀਸੀ ਟੂਰਨਾਮੈਂਟਾਂ ਵਿੱਚ ਹੀ ਖੇਡਦੀਆਂ ਹਨ। 2013 ਤੋਂ ਲੈ ਕੇ, ਦੋਵਾਂ ਟੀਮਾਂ ਨੇ ਨਿਰਪੱਖ ਸਥਾਨਾਂ 'ਤੇ 13 ਵਨਡੇ ਅਤੇ 8 ਟੀ-20 ਮੈਚ ਖੇਡੇ ਹਨ।

Location: India, Delhi

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM

ਦਿਲਰੋਜ਼ ਦੇ ਪਾਪਾ ਪਹੁੰਚੇ 13 ਸਾਲਾ ਕੁੜੀ ਦੀ ਅੰਤਮ ਅਰਦਾਸ 'ਚ

28 Nov 2025 3:01 PM

13 ਸਾਲਾ ਬੱਚੀ ਦੇ ਕਤਲ ਮਾਮਲੇ 'ਚ ਬੋਲੇ Jathedar Gargaj | Jalandhar Murder Case

27 Nov 2025 3:11 PM

13 ਸਾਲਾ ਕੁੜੀ ਦੇ ਕਾਤਲ ਕੋਲੋਂ ਹੁਣ ਤੁਰਿਆ ਵੀ ਨਹੀਂ ਜਾਂਦਾ, ਦੇਖੋ...

26 Nov 2025 1:59 PM
Advertisement