ਭਾਰਤ ਨੇ ਆਸਟਰੇਲੀਆ ਵਿਰੁਧ ਟੀ-20 ਸੀਰੀਜ਼ 2-1 ਨਾਲ ਜਿੱਤੀ

By : JAGDISH

Published : Nov 8, 2025, 4:51 pm IST
Updated : Nov 8, 2025, 4:51 pm IST
SHARE ARTICLE
India won the T20 series against Australia 2-1
India won the T20 series against Australia 2-1

ਸੀਰੀਜ਼ ਦਾ 5ਵਾਂ ਮੈਚ ਮੀਂਹ ਕਾਰਨ ਹੋਇਆ ਰੱਦ

ਬ੍ਰਿਸਬੇਨ : ਭਾਰਤ ਨੇ ਆਸਟਰੇਲੀਆ ਨੂੰ ਉਸੇ ਦੇ ਘਰ ’ਚ ਟੀ-20 ਸੀਰੀਜ਼ ’ਚ 2-1 ਨਾਲ ਹਰਾ ਦਿੱਤਾ ਹੈ। 5 ਮੈਚਾਂ ਦੀ ਟੀ-20 ਸੀਰੀਜ਼ ਦਾ 5ਵਾਂ ਅਤੇ ਆਖਰੀ ਮੁਕਾਬਲਾ ਮੀਂਹ ਕਾਰਨ ਬੇਨਤੀਜਾ ਰਿਹਾ ਜਦਕਿ ਪਹਿਲਾ ਟੀ-20 ਮੈਚ ਵੀ ਮੀਂਹ ਕਾਰਨ ਬੇਨਤੀਜਾ ਰਿਹਾ ਸੀ।

ਬ੍ਰਿਸਬੇਨ ਦੇ ਗਾਬਾ ਮੈਦਾਨ ’ਤੇ ਆਸਟਰੇਲੀਆ ਦੇ ਕਪਤਾਨ ਮਿਚੇਲ ਮਾਰਸ਼ ਨੇ ਟੌਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਭਾਰਤ ਨੇ 4.5 ਓਵਰਾਂ ’ਚ ਬਿਨਾ ਕੋਈ ਵਿਕਟ ਗੁਆਏ 52 ਦੌੜਾਂ ਹੀ ਬਣਾਈਆਂ ਸਨ ਕਿ ਮੌਸਮ ਖਰਾਬ ਹੋ ਗਿਆ ਅਤੇ ਖੇਡ ਨੂੰ ਰੋਕ ਦਿੱਤਾ ਗਿਆ। ਓਪਨਰ ਅਭਿਸ਼ੇਕ ਸ਼ਰਮਾ 23 ਅਤੇ ਸ਼ੁਭਮਨ ਗਿੱਲ 29 ਦੌੜਾਂ ’ਤੇ ਨਾਬਾਦ ਖੇਡ ਰਹੇ ਸਨ।  ਬਿਜਲੀ ਕੜਕਣ ਦੇ ਕਾਰਨ ਅੱਗੇ ਦੀਆਂ ਸੀਟਾਂ ਵੀ ਖਾਲੀ ਕਰਵਾਉਣੀਆਂ ਪਈਆਂ ਅਤੇ ਇਸ ਤੋਂ ਥੋੜ੍ਹੀ ਦੇਰ ਬਾਅਦ ਹੀ ਭਾਰੀ ਮੀਂਹ ਸ਼ੁਰੂ ਹੋ ਗਿਆ। ਲਗਭਗ ਦੋ ਘੰਟੇ ਦੇ ਮੀਂਹ ਮਗਰੋਂ ਮੈਚ ਨੂੰ ਬੇਨਤੀਜਾ ਐਲਾਨ ਦਿੱਤਾ। ਇਸ ਤੋਂ ਪਹਿਲਾਂ ਸੀਰੀਜ਼ ਦਾ ਤੀਜਾ ਅਤੇ ਚੌਥਾ ਮੈਚ ਭਾਰਤ ਨੇ ਜਿੱਤਿਆ ਸੀ ਜਦਕਿ ਦੂਜਾ ਮੈਚ ਆਸਟਰੇਲੀਆ ਨੇ ਜਿੱਤਿਆ ਸੀ। ਇਹ ਟੀ-20 ਸੀਰੀਜ਼ ਜਿੱਤਣ ਤੋਂ ਬਾਅਦ ਭਾਰਤ ਨੇ ਆਸਟਰੇਲੀਆ ਵਿਚ ਟੀ-20 ਸੀਰੀਜ਼ ਨੂੰ ਕਦੇ ਵੀ ਨਾ ਹਾਰਨ ਵਾਲੇ ਰਿਕਾਰਡ ਨੂੰ ਬਰਕਰਾਰ ਰੱਖਿਆ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬੀਬੀ ਦਲੇਰ ਕੌਰ ਖ਼ਾਲਸਾ ਦੇ ਘਰ ਪਹੁੰਚ ਗਈ 13-13 ਜਥੇਬੰਦੀ, ਆਖ਼ਿਰ ਕੌਣ ਸੀ ਧਾਰਮਿਕ ਸਮਾਗਮ 'ਚ ਬੋਲਣ ਵਾਲਾ ਸ਼ਖ਼ਸ ?

24 Dec 2025 2:53 PM

Parmish Verma ਦੇ ਚੱਲਦੇ LIVE Show 'ਚ ਹੰਗਾਮਾ, ਦਰਸ਼ਕਾਂ ਨੇ ਤੋੜੇ ਬੈਰੀਕੇਡ, ਸਟੇਜ ਨੇੜੇ ਪਹੁੰਚੀ ਭਾਰੀ ਫੋਰਸ, ਰੱਦ ਕਰਨਾ ਪਿਆ ਸ਼ੋਅ

24 Dec 2025 2:52 PM

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM
Advertisement