ਪਹਿਲੀ ਵਾਰ ਨਿਊਜ਼ੀਲੈਂਡ 'ਚ ਫ਼ਤਿਹ ਕੀਤਾ ਟੀ-20 ਮੈਚ
Published : Feb 9, 2019, 3:57 pm IST
Updated : Feb 9, 2019, 3:57 pm IST
SHARE ARTICLE
Indian team Create History in New Zealand
Indian team Create History in New Zealand

ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤਿੰਨ ਮੈਚਾਂ ਦੀ ਲੜੀ ਦੇ ਦੂਜੇ ਟੀ-20 ਮੈਚ ਨੂੰ ਭਾਰਤ ਨੇ 7 ਵਿਕਟਾਂ ਨਾਲ ਜਿੱਤ ਲਿਆ ਹੈ.....

ਆਕਲੈਂਡ : ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ ਤਿੰਨ ਮੈਚਾਂ ਦੀ ਲੜੀ ਦੇ ਦੂਜੇ ਟੀ-20 ਮੈਚ ਨੂੰ ਭਾਰਤ ਨੇ 7 ਵਿਕਟਾਂ ਨਾਲ ਜਿੱਤ ਲਿਆ ਹੈ। ਇਸ ਜਿੱਤ ਦੇ ਨਾਲ ਹੀ ਮੌਜੂਦਾ ਲੜੀ ਦਾ ਸਕੋਰ ਭਾਰਤ ਨੇ 1-1 ਨਾਲ ਬਰਾਬਰ ਕਰ ਦਿਤਾ ਹੈ। ਇਸ ਮੈਚ 'ਚ ਭਾਰਤ ਦੀ ਜਿੱਤ 'ਚ ਅਹਿਮ ਭੂਮਿਕਾ ਨਿਭਾਉਣ ਵਾਲੇ ਰੋਹਿਤ ਸ਼ਰਮਾ ਅਤੇ ਕਰੁਣਾਲ ਪੰਡਯਾ ਹਨ। ਇਸ ਜਿੱਤ ਦੇ ਨਾਲ ਹੀ ਟੀਮ ਇੰਡੀਆ ਨੇ ਇਤਿਹਾਸ ਰਚ ਦਿੱਤਾ ਹੈ। ਇਹ ਨਿਊਜ਼ੀਲੈਂਡ ਦੀ ਧਰਤੀ 'ਤੇ ਭਾਰਤ ਦੀ ਪਹਿਲਾ ਟੀ-20 ਜਿੱਤੀ  ਹੈ। ਇਸ ਤੋਂ ਪਹਿਲਾਂ ਭਾਰਤੀ ਟੀਮ ਕਦੀ ਵੀ ਨਿਊਜ਼ੀਲੈਂਡ ਦੀ ਧਰਤੀ 'ਤੇ ਕੋਈ ਵੀ ਟੀ-20 ਮੈਚ ਨਹੀਂ ਜਿੱਤ ਸਕੀ ਸੀ।

India win T20 in New ZealandIndia win T20 matchਭਾਰਤੀ ਟੀਮ ਨੇ ਨਿਊਜ਼ੀ ਲੈਂਡ ਦੀ ਧਰਤੀ ਤੇ ਤਿੰਨ ਟੀ-20 ਮੈਚ ਖੇਡੇ ਸਨ ਅਤੇ ਇਨ੍ਹਾਂ ਤਿੰਨ ਮੈਚਾਂ 'ਚ ਟੀਮ ਨੂੰ ਹਾਰ ਦਾ ਸਾਹਮਣਾ ਵੀ ਕਰਨਾ ਪਿਆ ਸੀ।  
ਭਾਰਤ ਅਤੇ ਨਿਊਜ਼ੀਲੈਂਡ ਵਿਚਾਲੇ 3 ਟੀ-20 ਮੈਚਾਂ ਦੀ ਲੜੀ ਦੇ ਦੂਜੇ ਮੈਚ 'ਚ ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ ।
ਨਿਊਜ਼ੀਲੈਂਡ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਨਿਰਧਾਰਤ 20 ਓਵਰਾਂ 'ਚ 8 ਵਿਕਟਾਂ ਦੇ ਨੁਕਸਾਨ 'ਤੇ 158 ਦੌੜਾਂ ਬਣਾਈਆਂ। ਨਿਊਜ਼ੀਲੈਂਡ ਤੋਂ ਮਿਲੇ 159 ਦੌੜਾਂ ਦਾ ਪਿੱਛਾ ਕਰਦੇ ਹੋਏ ਭਾਰਤ ਨੇ ਮੈਚ ਨੂੰ ਭਾਰਤ ਨੇ 7 ਵਿਕਟਾਂ ਨਾਲ ਜਿੱਤ ਲਿਆ ਹੈ। (ਭਾਸ਼ਾ)

SHARE ARTICLE

ਏਜੰਸੀ

Advertisement

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM
Advertisement