ਭਾਰਤ ਬਣਿਆ ਚੈਂਪੀਅਨਾਂ ਦਾ ਚੈਂਪੀਅਨ, 12 ਸਾਲ ਬਾਅਦ ਭਾਰਤ ਨੇ ਜਿੱਤੀ ਚੈਂਪੀਅਨਜ਼ ਟਰਾਫ਼ੀ
Published : Mar 9, 2025, 10:18 pm IST
Updated : Mar 9, 2025, 10:18 pm IST
SHARE ARTICLE
India won the Champions Trophy after 12 years.
India won the Champions Trophy after 12 years.

ਫ਼ਾਈਨਲ ਮੈਚ ’ਚ ਨਿਊਜ਼ੀਲੈਂਡ ਨੂੰ 4 ਵਿਕਟਾਂ ਨਾਲ ਹਰਾਇਆ

ਦੁਬਈ : ਚੈਂਪੀਅਨਜ਼ ਟਰਾਫ਼ੀ ਦਾ ਫ਼ਾਈਨਲ ਮੈਚ ਅੱਜ ਭਾਰਤ ਤੇ ਨਿਊਜ਼ੀਲੈਂਡ ਦਰਮਿਆਨ ਦੁਬਈ ਇੰਟਰਨੈਸ਼ਨਲ ਸਟੇਡੀਅਮ ਵਿਚ ਖੇਡਿਆ ਗਿਆ। ਇਸ ਮੈਚ ਵਿਚ ਭਾਰਤ ਨੇ ਨਿਊਜ਼ੀਲੈਂਡ ਨੂੰ ਹਰਾ ਕੇ 12 ਸਾਲ ਬਾਅਦ ਚੈਂਪੀਅਨਜ਼ ਟਰਾਫ਼ੀ ਜਿੱਤੀ। ਇਸ ਤੋਂ ਪਹਿਲਾਂ ਮਹਿੰਦਰ ਸਿੰਘ ਧੋਨੀ ਦੀ ਅਗਵਾਈ ’ਚ 2013 ’ਚ ਚੈਂਪੀਅਨਜ਼ ਟਰਾਫ਼ੀ ਜਿੱਤੀ ਸੀ। ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ । ਪਹਿਲਾਂ ਬੱਲੇਬਾਜ਼ੀ ਕਰਨ ਉਤਰੀ ਨਿਊਜ਼ੀਲੈਂਡ ਦੀ ਟੀਮ ਨੇ 50 ਓਵਰਾਂ ’ਚ 7 ਵਿਕਟਾਂ ਗੁਆ ਕੇ 251 ਦੌੜਾਂ ਬਣਾਈਆਂ ਤੇ ਭਾਰਤ ਨੂੰ ਜਿੱਤ ਲਈ 252 ਦੌੜਾਂ ਦਾ ਟੀਚਾ ਦਿੱਤਾ। 

ਪਹਿਲਾਂ ਬੱਲੇਬਾਜ਼ੀ ਕਰਨ ਆਈ ਨਿਊਜ਼ੀਲੈਂਡ ਨੂੰ ਪਹਿਲਾ ਝਟਕਾ ਉਦੋਂ ਲੱਗਾ ਜਦੋਂ ਵਿਲ ਯੰਗ 15 ਦੌੜਾਂ ਬਣਾ ਵਰੁਣ ਚੱਕਰਵਰਤੀ ਵਲੋਂ ਐੱਲਬੀਡਬਲਯੂਆਊਟ ਹੋਇਆ। ਨਿਊਜ਼ੀਲੈਂਡ ਨੂੰ ਦੂਜਾ ਝਟਕਾ ਉਦੋਂ ਲੱਗਾ ਜਦੋਂ ਰਚਿਨ ਰਵਿੰਦਰਾ 37 ਦੌੜਾਂ ਬਣਾ ਕੁਲਦੀਪ ਯਾਦਵ ਵਲੋਂ ਆਊ ਹੋਇਆ। ਨਿਊਜ਼ੀਲੈਂਡ ਨੂੰ ਤੀਜਾ ਝਟਕਾ ਉਦੋਂ ਲੱਗਾ ਜਦੋਂ ਕੇਨ ਵਿਲੀਅਮਸਨ 11 ਦੌੜਾਂ ਬਣਾ ਕੁਲਦੀਪ ਯਾਦਵ ਵਲੋਂ ਆਊਟ ਹੋਇਆ। ਨਿਊਜ਼ੀਲੈਂਡ ਨੂੰ ਚੌਥਾ ਝਟਕਾ ਉਦੋਂ ਲੱਗਾ ਜਦੋਂ ਟੌਮ ਲਾਥਮ 14 ਦੌੜਾਂ ਬਣਾ ਰਵਿੰਦਰ ਜਡੇਜਾ ਵਲੋਂ ਆਊਟ ਹੋਇਆ। ਨਿਊਜ਼ੀਲੈਂਡ ਨੂੰ ਪੰਜਵਾਂ ਝਟਕਾ ਉਦੋਂ ਲੱਗਾ ਜਦੋਂ ਗਲੇਨ ਫ਼ਿਲਿਪਸ 34 ਦੌੜਾਂ ਬਣਾ ਵਰੁਣ ਚੱਕਰਵਰਤੀ ਵਲੋਂ ਆਊਟ ਹੋਇਆ। ਨਿਊਜ਼ੀਲੈਂਡ ਨੂੰ 6ਵਾਂ ਝਟਕਾ ਉਦੋਂ ਲੱਗਾ ਜਦੋਂ ਡੇਰਿਲ ਮਿਸ਼ੇਲ 63 ਦੌੜਾਂ ਬਣਾ ਸ਼ੰਮੀ ਵਲੋਂ ਆਊਟ ਹੋਇਆ।  ਕਪਤਾਨ ਸੈਂਟਨਰ 8 ਦੌੜਾਂ ਬਣਾ ਰਨਆਊਟ ਹੋਇਆ। ਮਾਈਕਲ ਬ੍ਰੇਸਵੈਲ ਤੇ ਨਾਥਨ ਸਮਿਥ ਨੇ ਅਜੇਤੂ ਰਹਿੰਦੇ ਹੋਏ ਕ੍ਰਮਵਾਰ 53 ਤੇ 0 ਦੌੜਾਂ ਬਣਾਈਆਂ। ਭਾਰਤ ਲਈ ਮੁਹੰਮਦ ਸ਼ੰਮੀ ਨੇ 1, ਵਰੁਣ ਚੱਕਰਵਰਤੀ ਨੇ 2, ਕੁਲਦੀਪ ਯਾਦਵ ਨੇ 2 ਤੇ ਰਵਿੰਦਰ ਜਡੇਜਾ ਨੇ 1 ਵਿਕਟਾਂ ਲਈਆਂ।

ਇਸ ਤੋਂ ਬਾਅਦ ਬੱਲੇਬਾਜ਼ੀ ਕਰਨ ਉਤਰੀ ਭਾਰਤੀ ਟੀਮ ਦੇ ਸਲਾਮੀ ਬੱਲੇਬਾਜ਼ਾਂ ਨੇ ਤਾਬੜਤੋੜ ਸ਼ੁਰੂਆਤ ਕੀਤੀ ਪਰ ਸ਼ੁਭਮਨ ਗਿੱਲ ਦੀ ਵਿਕਟ ਡਿੱਗਣ ਤੋਂ ਬਾਅਦ ਰਣ ਗਤੀ ਹੌਲੀ ਪੈਣ ਲੱਗੀ। ਕੋਹਲੀ ਤੇ ਰੋਹਿਤ ਸ਼ਰਮਾ ਦੀ ਵਿਕਟ ਡਿੱਗਣ ਤੋਂ ਬਾਅਦ ਭਾਰਤੀ ਬੱਲੇਬਾਜ਼ਾਂ ਨੇ ਟਿਕ ਕੇ ਖੇਡਣਾ ਸ਼ੁਰੂ ਕੀਤਾ ਤੇ ਅੰਤ ਤਕ ਬੜੀ ਸੂਝ-ਬੂਝ ਨਾਲ ਮੈਚ ਨੂੰ ਲੈ ਕੇ ਗਏ। ਰੋਹਿਤ (83 ਗੇਂਦਾਂ ’ਤੇ  76 ਦੌੜਾਂ) ਅਤੇ ਸ਼੍ਰੇਅਸ ਅਈਅਰ (62 ਗੇਂਦਾਂ ’ਤੇ  48 ਦੌੜਾਂ) ਦੀ ਸ਼ਾਨਦਾਰ ਬੱਲੇਬਾਜ਼ੀ ਦੀ ਬਦੌਲਤ ਭਾਰਤ ਨੇ 252 ਦੌੜਾਂ ਦੇ ਟੀਚੇ ਨੂੰ ਛੇ ਗੇਂਦਾਂ ਬਾਕੀ ਰਹਿੰਦੇ ਪੂਰਾ ਕਰ ਲਿਆ। 

ਟੀਚੇ ਦਾ ਪਿੱਛਾ ਕਰਦੇ ਹੋਏ ਭਾਰਤ ਨੂੰ ਕੁੱਝ  ਚਿੰਤਾਜਨਕ ਪਲਾਂ ਦਾ ਸਾਹਮਣਾ ਕਰਨਾ ਪਿਆ ਜਦੋਂ ਉਸ ਨੇ ਤਿੰਨ ਵਿਕਟਾਂ ’ਤੇ  183 ਦੌੜਾਂ ਬਣਾਉਣ ਤੋਂ ਬਾਅਦ ਦੋ ਵਿਕਟਾਂ ਗੁਆ ਦਿਤੀਆਂ, ਪਰ ਕੇਐਲ ਰਾਹੁਲ (33 ਗੇਂਦਾਂ ’ਤੇ  ਨਾਬਾਦ 34) ਨੇ ਹਾਰਦਿਕ ਪਾਂਡਿਆ ਦੀ 18 ਦੌੜਾਂ ਦੀ ਸ਼ਾਨਦਾਰ ਪਾਰੀ ਤੋਂ ਬਾਅਦ ਅਪਣੀ ਟੀਮ ਨੂੰ ਜਿੱਤ ਦਿਵਾਉਣ ਲਈ ਸ਼ਾਨਦਾਰ ਸੰਜਮ ਵਿਖਾਇਆ। 

ਭਾਰਤ ਨੇ ਇਕ ਵੀ ਮੈਚ ਹਾਰੇ ਬਿਨਾਂ ਟਰਾਫੀ ਜਿੱਤੀ, ਜੋ ਉਸ ਦੇ ਦਬਦਬੇ ਨੂੰ ਦਰਸਾਉਂਦੀ ਹੈ। ਸ਼ਾਨਦਾਰ ਅਰਧ ਸੈਂਕੜੇ ਦੀ ਬਦੌਲਤ ਕਪਤਾਨ ਰੋਹਿਤ ਸ਼ਰਮਾ ‘ਪਲੇਅਰ ਆਫ਼ ਦ ਮੈਚ’ ਬਣੇ। ਟੂਰਨਾਮੈਂਟ ’ਚ ਸਭ ਤੋਂ ਜ਼ਿਆਦਾ ਦੌੜਾਂ ਬਣਾਉਣ ਵਾਲੇ ਰਚਿਨ ਰਵਿੰਦਰਾ ‘ਪਲੇਅਰ ਆਫ਼ ਦ ਸੀਰੀਜ਼’ ਰਹੇ। 

SHARE ARTICLE

ਏਜੰਸੀ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement