
ਮਿਲੀ ਜਾਣਕਾਰੀ ਅਨੁਸਾਰ ਇਹ ਪਰਿਵਾਰ ਮੱਥਾ ਟੇਕਣ ਲਈ ਨਕੋਦਰ ਜਾ ਰਿਹਾ ਸੀ।
ਤਰਨਤਾਰਨ: ਜ਼ਿਲ੍ਹੇ ਦੇ ਨੇੜਲੇ ਪਿੰਡ ਫੈਲੋਕੇ ਦੇ ਰਹਿਣ ਵਾਲੇ ਇਕ ਪਰਿਵਾਰ ਦੀ ਗੱਡੀ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈ। ਇਸ ਦੌਰਾਨ 70 ਸਾਲਾ ਵਿਅਕਤੀ ਦੀ ਮੌਤ ਹੋ ਗਈ ਜਦਕਿ ਤਿੰਨ ਜ਼ਖਮੀਆਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ। ਮ੍ਰਿਤਕ ਵਿਅਕਤੀ ਦੀ ਪਛਾਣ ਸ਼ਿੰਦਾ ਸਿੰਘ (70) ਵਜੋਂ ਹੋਈ ਹੈ। ਜਦਕਿ ਜ਼ਖਮੀਆਂ ਵਿਚ ਗੁਰਮੁਖ ਸਿੰਘ ਪੁੱਤਰ ਦਵਿੰਦਰ ਸਿੰਘ (23 ਸਾਲ), ਲਵਪ੍ਰੀਤ ਸਿੰਘ ਪੁੱਤਰ ਹਰਪ੍ਰੀਤ ਸਿੰਘ (19 ਸਾਲ) ਅਤੇ ਰਾਮ ਸਿੰਘ ਪੁੱਤਰ ਬਲਵਿੰਦਰ ਸਿੰਘ (25 ਸਾਲ) ਸ਼ਾਮਲ ਹਨ। ਜ਼ਖਮੀਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ।
One died in accident at Tarn Taran
ਮਿਲੀ ਜਾਣਕਾਰੀ ਅਨੁਸਾਰ ਇਹ ਪਰਿਵਾਰ ਮੱਥਾ ਟੇਕਣ ਲਈ ਨਕੋਦਰ ਜਾ ਰਿਹਾ ਸੀ। ਰਸਤੇ ਵਿਚ ਮੱਖੂ ਨੇੜੇ ਅਚਾਨਕ ਇਕ ਅਵਾਰਾ ਗਾਂ ਉਹਨਾਂ ਦੀ ਗੱਡੀ ਅੱਗੇ ਆ ਗਈ, ਜਿਸ ਨੂੰ ਬਚਾਉਣ ਲਈ ਜਦੋਂ ਉਹਨਾਂ ਬਰੇਕ ਮਾਰੀ ਤਾਂ ਅਚਾਨਕ ਤੇਜ਼ੀ ਨਾਲ ਪਿੱਛੋਂ ਆ ਰਹੀ ਇਕ ਕਾਰ ਨੇ ਉਹਨਾਂ ਨੂੰ ਟੱਕਰ ਮਾਰੀ। ਕਾਰ ਨੂੰ ਟੱਕਰ ਮਾਰਨ ਵਾਲਾ ਡਰਾਈਵਰ ਮੌਕੇ ਤੋਂ ਫ਼ਰਾਰ ਹੋ ਗਿਆ ਹੋ ਗਿਆ ਹੈ। ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ।