ਨੀਰਜ ਚੋਪੜਾ ਨੇ ਰਚਿਆ ਇਤਿਹਾਸ, ਡਾਇਮੰਡ ਟਰਾਫੀ ਜਿੱਤਣ ਵਾਲੇ ਪਹਿਲੇ ਭਾਰਤੀ ਬਣੇ
Published : Sep 9, 2022, 10:25 am IST
Updated : Sep 9, 2022, 10:25 am IST
SHARE ARTICLE
Neeraj Chopra
Neeraj Chopra

ਇਸ ਤੋਂ ਪਹਿਲਾਂ ਨੀਰਜ ਨੇ 2017 ਅਤੇ 2018 ਵਿਚ ਵੀ ਫਾਈਨਲ ਲਈ ਕੁਆਲੀਫਾਈ ਕੀਤਾ ਸੀ। ਉਹ 2017 ਵਿਚ ਸੱਤਵੇਂ ਅਤੇ 2018 ਵਿਚ ਚੌਥੇ ਸਥਾਨ ’ਤੇ ਸੀ।


ਨਵੀਂ ਦਿੱਲੀ: ਭਾਰਤੀ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ ਇਕ ਵਾਰ ਫਿਰ ਇਤਿਹਾਸ ਰਚ ਦਿੱਤਾ ਹੈ। ਉਹ ਡਾਇਮੰਡ ਟਰਾਫੀ ਜਿੱਤਣ ਵਾਲੇ ਪਹਿਲੇ ਭਾਰਤੀ ਬਣ ਗਏ ਹਨ।  ਉਹ ਜ਼ਿਊਰਿਖ ਵਿਚ ਹੋਏ ਡਾਇਮੰਡ ਲੀਗ ਫਾਈਨਲ ਵਿਚ 88.44 ਦੇ ਬ੍ਰੈਸਟ ਥਰੋਅ ਨਾਲ ਪਹਿਲੇ ਸਥਾਨ 'ਤੇ ਰਹੇ। ਇਸ ਤੋਂ ਪਹਿਲਾਂ ਨੀਰਜ ਨੇ 2017 ਅਤੇ 2018 ਵਿਚ ਵੀ ਫਾਈਨਲ ਲਈ ਕੁਆਲੀਫਾਈ ਕੀਤਾ ਸੀ। ਉਹ 2017 ਵਿਚ ਸੱਤਵੇਂ ਅਤੇ 2018 ਵਿਚ ਚੌਥੇ ਸਥਾਨ ’ਤੇ ਸੀ।

ਨੀਰਜ ਦੀ ਸ਼ੁਰੂਆਤ ਖਰਾਬ ਰਹੀ ਅਤੇ ਉਸ ਦਾ ਪਹਿਲਾ ਥਰੋਅ ਫਾਊਲ ਰਿਹਾ। ਉਸ ਨੇ ਇਸ ਤੋਂ ਬਾਅਦ ਦੂਜੀ ਕੋਸ਼ਿਸ਼ 'ਚ 88.44 ਮੀਟਰ, ਤੀਜੀ ਕੋਸ਼ਿਸ਼ ਵਿਚ 88.00 ਮੀਟਰ, ਚੌਥੀ ਕੋਸ਼ਿਸ਼ ਵਿਚ 86.11 ਮੀਟਰ, ਪੰਜਵੀਂ ਕੋਸ਼ਿਸ਼ ਵਿਚ 87.00 ਮੀਟਰ ਅਤੇ ਛੇਵੀਂ ਕੋਸ਼ਿਸ਼ ਵਿਚ 83.60 ਮੀਟਰ ਥਰੋਅ ਕੀਤਾ।

ਚੈੱਕ ਗਣਰਾਜ ਦੇ ਜੈਕਬ ਵਾਡਲੇਚ 86.94 ਮੀਟਰ ਦੀ ਸਰਵੋਤਮ ਥਰੋਅ ਨਾਲ ਦੂਜੇ ਅਤੇ ਜਰਮਨੀ ਦੇ ਜੂਲੀਅਨ ਵੇਬਰ (83.73) ਤੀਜੇ ਸਥਾਨ 'ਤੇ ਰਹੇ। ਇਸ ਤੋਂ ਪਹਿਲਾਂ ਨੀਰਜ 2021 'ਚ ਓਲੰਪਿਕ ਗੋਲਡ ਮੈਡਲ, 2018 'ਚ ਏਸ਼ੀਆਈ ਖੇਡਾਂ ਅਤੇ ਰਾਸ਼ਟਰਮੰਡਲ ਖੇਡਾਂ 'ਚ ਸੋਨ ਤਗਮਾ ਜਿੱਤ ਚੁੱਕਾ ਹੈ, ਜਦਕਿ ਇਸ ਸਾਲ ਵਿਸ਼ਵ ਐਥਲੈਟਿਕਸ ਚੈਂਪੀਅਨਸ਼ਿਪ 'ਚ ਉਹ ਚਾਂਦੀ ਦਾ ਤਗਮਾ ਜਿੱਤ ਚੁੱਕਾ ਹੈ।

ਨੀਰਜ ਚੋਪੜਾ ਵਿਸ਼ਵ ਅਥਲੈਟਿਕਸ ਚੈਂਪੀਅਨਸ਼ਿਪ 'ਚ ਜ਼ਖਮੀ ਹੋ ਗਿਆ ਸੀ। ਜਿਸ ਤੋਂ ਬਾਅਦ ਉਸ ਨੇ ਜੁਲਾਈ-ਅਗਸਤ 'ਚ ਰਾਸ਼ਟਰਮੰਡਲ ਖੇਡਾਂ 'ਚ ਹਿੱਸਾ ਨਹੀਂ ਲਿਆ। ਹੁਣ ਉਸ ਨੇ ਵਾਪਸੀ ਕੀਤੀ ਅਤੇ ਡਾਇਮੰਡ ਲੀਗ ਦੇ ਫਾਈਨਲ ਵਿਚ ਪਹੁੰਚਣ ਵਾਲਾ ਭਾਰਤ ਦਾ ਇਕਲੌਤਾ ਖਿਡਾਰੀ ਬਣ ਗਿਆ।

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement