ਅਰੁਨਾ ਚੌਧਰੀ ਵੱਲੋਂ ਪੰਚਾਇਤਾਂ ਨੂੰ ਪਰਾਲੀ ਫੂਕਣ ਦੇ ਰੁਝਾਨ ਖ਼ਿਲਾਫ਼ ਮੁਹਿੰਮ ਤੇਜ਼ ਕਰਨ ਦੀ ਅਪੀਲ
Published : Oct 9, 2020, 5:23 pm IST
Updated : Oct 9, 2020, 5:23 pm IST
SHARE ARTICLE
Aruna Chudhary
Aruna Chudhary

ਫ਼ਸਲਾਂ ਦੀ ਰਹਿੰਦ-ਖੂੰਹਦ ਵਿਰੁੱਧ ਮਤੇ ਪਾਸ ਕਰਨ ਲਈ ਕਿਹਾ

ਚੰਡੀਗੜ੍ਹ: ਪੰਜਾਬ ਦੇ ਸਮਾਜਿਕ ਸੁਰੱਖਿਆ, ਮਹਿਲਾ ਤੇ ਬਾਲ ਵਿਕਾਸ ਮੰਤਰੀ ਅਰੁਨਾ ਚੌਧਰੀ ਨੇ ਅੱਜ ਸੂਬੇ ਦੀਆਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਨੂੰ ਪਰਾਲੀ ਫੂਕਣ ਦੇ ਮਾੜੇ ਪ੍ਰਭਾਵਾਂ ਬਾਰੇ ਦੱਸ ਕੇ ਇਸ ਖ਼ਤਰੇ ਤੋਂ ਲੋਕਾਂ ਦਾ ਬਚਾਅ ਕਰਨ ਦੀ ਆਪਣੀ ਨੈਤਿਕ ਜ਼ਿੰਮੇਵਾਰੀ ਨਿਭਾਉਣ ਕਿਉਂਕਿ ਇਹ ਰੁਝਾਨ ਕੋਵਿਡ-19 ਕਾਰਨ ਪੈਦਾ ਹੋਈ ਸਥਿਤੀ ਨੂੰ ਹੋਰ ਵਿਗਾੜੇਗਾ।

ARUNA CHAUDHARY Aruna Chudhary

ਚੌਧਰੀ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਸੂਬੇ ਨੂੰ ਪਰਾਲੀ ਫੂਕਣ ਦੇ ਰੁਝਾਨ ਤੋਂ ਬਿਲਕੁਲ ਮੁਕਤ ਕਰਨ ਦੀ ਅਪੀਲ ਉਤੇ ਕਈ ਪੰਚਾਇਤਾਂ ਅਣਥੱਕ ਮਿਹਨਤ ਕਰ ਰਹੀਆਂ ਹਨ ਅਤੇ ਉਨ੍ਹਾਂ ਨੇ ਪਰਾਲੀ ਫੂਕਣ ਦੇ ਖ਼ਤਰੇ ਖ਼ਿਲਾਫ਼ ਮਤੇ ਪਾਸ ਕੀਤੇ ਹਨ ਪਰ ਜੇ ਸਾਨੂੰ ਇਸ ਖ਼ਤਰੇ ਨੂੰ ਜੜ੍ਹੋਂ ਖ਼ਤਮ ਕਰਨਾ ਹੈ ਤਾਂ ਸਾਰੀਆਂ ਪੰਚਾਇਤਾਂ ਨੂੰ ਇਸ ਖ਼ਤਰੇ ਨੂੰ ਖ਼ਤਮ ਕਰਨ ਦਾ ਅਹਿਦ ਲੈਂਦਿਆਂ ਸੂਬਾ ਸਰਕਾਰ ਨਾਲ ਮਿਲ ਕੇ ਕੰਮ ਕਰਨਾ ਪਵੇਗਾ।

Capt. Amarinder SinghCapt. Amarinder Singh

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਖੇਤੀਬਾੜੀ ਯੂਨੀਵਰਸਿਟੀ, ਲੁਧਿਆਣਾ ਦੇ ਮਾਹਿਰਾਂ ਤੋਂ ਇਹ ਪ੍ਰਮਾਣਿਕ ਤੱਥ ਹੈ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਅਤੇ ਪਰਾਲੀ ਨੂੰ ਜ਼ਮੀਨ ਵਿੱਚ ਵਾਹੁਣ ਨਾਲ ਧਰਤੀ ਦੀ ਉਪਜਾਊ ਸ਼ਕਤੀ ਵਧਦੀ ਹੈ। ਉਨ੍ਹਾਂ ਕਿਹਾ ਕਿ ਇਸ ਨਾਲ ਪ੍ਰਤੀ ਏਕੜ ਝਾੜ 9 ਫ਼ੀਸਦੀ ਵਧਦਾ ਹੈ, ਜੋ ਤਕਰੀਬਨ ਦੋ ਕੁਇੰਟਲ ਬਣਦਾ ਹੈ। ਉਨ੍ਹਾਂ ਕਿਹਾ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਜ਼ਮੀਨ ਵਿੱਚ ਵਾਹੁਣ ਲਈ ਕਿਸਾਨਾਂ ਨੂੰ ਪ੍ਰਤੀ ਏਕੜ 1400 ਤੋਂ 1700 ਰੁਪਏ ਵਿੱਚ ਮਸ਼ੀਨਰੀ ਕਿਰਾਏ ਉਤੇ ਮਿਲਦੀ ਹੈ। ਕਿਸਾਨਾਂ ਨੂੰ ਵਡੇਰੇ ਜਨਤਕ ਹਿੱਤ ਲਈ ਇਸ ਦਾ ਲਾਭ ਉਠਾਉਣਾ ਚਾਹੀਦਾ ਹੈ।

Punjab Agriculture University Punjab Agriculture University

ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਨੇ ਕਿਹਾ ਕਿ ਇਸ ਖ਼ਤਰੇ ਨੂੰ ਰੋਕਣ ਲਈ ਸੁਪਰੀਮ ਕੋਰਟ ਦੀਆਂ ਹਦਾਇਤਾਂ ਦੀ ਹੂ-ਬਹੂ ਪਾਲਣਾ ਕਰਦਿਆਂ ਪੰਜਾਬ ਸਰਕਾਰ ਨੇ ਪੇਂਡੂ ਖੇਤਰਾਂ ਵਿੱਚ ਪਰਾਲੀ ਦੀ ਸਟੋਰੇਜ ਲਈ ਵਿਆਪਕ ਪ੍ਰਬੰਧ ਕੀਤੇ ਹਨ। ਇਸ ਤੋਂ ਇਲਾਵਾ ਪਿੰਡ ਪੱਧਰ ਉਤੇ ਨੋਡਲ ਅਫ਼ਸਰ ਵੀ ਨਿਯੁਕਤ ਕੀਤੇ ਗਏ ਹਨ, ਜਿਹੜੇ ਇਸ ਰੁਝਾਨ ਦੇ ਮੁਕੰਮਲ ਖ਼ਾਤਮੇ ਲਈ ਪ੍ਰਭਾਵਸ਼ਾਲੀ ਤਰੀਕੇ ਨਾਲ ਕੰਮ ਕਰ ਰਹੇ ਹਨ ਅਤੇ ਪਰਾਲੀ ਫੂਕਣ ਦੀਆਂ ਘਟਨਾਵਾਂ ਬਾਰੇ ਵੀ ਤੁਰੰਤ ਰਿਪੋਰਟ ਦੇ ਰਹੇ ਹਨ।

Stubble Stubble Burning 

ਉਨ੍ਹਾਂ ਕਿਹਾ ਕਿ ਮੌਜੂਦਾ ਖ਼ਰੀਦ ਸੀਜ਼ਨ ਦੌਰਾਨ ਪਿੰਡਾਂ ਵਿੱਚ ਸ਼ਾਮਲਾਟ, ਗਊਸ਼ਾਲਾਵਾਂ ਅਤੇ ਹੋਰ ਢੁਕਵੀਆਂ ਥਾਵਾਂ ਉਤੇ ਬਾਸਮਤੀ ਦੀ ਪਰਾਲੀ ਰੱਖਣ ਲਈ ਪ੍ਰਬੰਧ ਕੀਤੇ ਗਏ ਹਨ। ਇਸ ਪਰਾਲੀ ਦੀ ਵਰਤੋਂ ਕੋਈ ਵੀ ਪਸ਼ੂਆਂ ਦੇ ਚਾਰੇ ਲਈ ਕਰ ਸਕਦਾ ਹੈ। ਇਸ ਤੋਂ ਇਲਾਵਾ ਇਹ ਨੋਡਲ ਅਫ਼ਸਰ ਆਪਣੇ ਸਬੰਧਤ ਜ਼ਿਲ੍ਹਿਆਂ ਵਿੱਚ ਕਿਸਾਨਾਂ ਨੂੰ ਜਾਣਕਾਰੀ ਦੇਣ, ਸਿੱਖਿਅਤ ਕਰਨ ਦੇ ਨਾਲ-ਨਾਲ ਉਨ੍ਹਾਂ ਨਾਲ ਤਾਲਮੇਲ ਰੱਖ ਰਹੇ ਹਨ ਤਾਂ ਕਿ ਇਸ ਜਾਗਰੂਕਤਾ ਪ੍ਰੋਗਰਾਮ ਤੋਂ ਕੋਈ ਵੀ ਕਿਸਾਨ ਵਾਂਝਾ ਨਾ ਰਹੇ।

Stubble BurningStubble Burning

ਚੌਧਰੀ ਨੇ ਕਿਹਾ ਕਿ ਪੰਚਾਇਤਾਂ ਇਹ ਗੱਲ ਵੀ ਯਕੀਨੀ ਬਣਾਉਣ ਕਿ ਸਿਰਫ਼ ਐਸ.ਐਮ.ਐਸ. ਲੱਗੀਆਂ ਕੰਬਾਈਨਾਂ ਨਾਲ ਹੀ ਝੋਨੇ ਦੀ ਕਟਾਈ ਹੋਵੇ ਅਤੇ ਜੇ ਇਸ ਦੀ ਉਲੰਘਣਾ ਹੁੰਦੀ ਹੈ ਤਾਂ ਤੁਰੰਤ ਪੁਲਿਸ ਤੇ ਪ੍ਰਸ਼ਾਸਨ ਨੂੰ ਇਸ ਦੀ ਜਾਣਕਾਰੀ ਦਿੱਤੀ ਜਾਵੇ ਕਿਉਂਕਿ ਇਸ ਦਾ ਮਨੁੱਖੀ ਸਿਹਤ ਖ਼ਾਸ ਕਰ ਕੇ ਬੱਚਿਆਂ ਅਤੇ ਬਜ਼ੁਰਗਾਂ ਦੀ ਸਿਹਤ ਉਤੇ ਬਹੁਤ ਮਾੜਾ ਅਸਰ ਪੈਂਦਾ ਹੈ। ਕੋਰੋਨਾ ਮਹਾਂਮਾਰੀ ਦੇ ਮੁਸ਼ਕਲ ਹਾਲਾਤ ਵਿੱਚ ਪਰਾਲੀ ਫੂਕਣ ਨਾਲ ਵਾਤਾਵਰਣ ਉਤੇ ਪੈਣ ਵਾਲਾ ਮਾੜਾ ਪ੍ਰਭਾਵ ਵੱਧ ਨੁਕਸਾਨਦੇਹ ਸਾਬਤ ਹੋਵੇਗਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Shaheed Udham singh grandson Story : 'ਮੈਨੂੰ ਚਪੜਾਸੀ ਦੀ ਹੀ ਨੌਕਰੀ ਦੇ ਦਿਓ, ਕੈਪਟਨ ਨੇ ਨੌਕਰੀ ਦੇਣ ਦਾ ਐਲਾਨ...

09 Aug 2025 12:37 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 09/08/2025

09 Aug 2025 12:34 PM

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM
Advertisement