36ਵੀਆਂ ਕੌਮੀ ਖੇਡਾਂ: ਪੰਜਾਬ ਨੇ ਹੁਣ ਤੱਕ 17 ਸੋਨੇ, 27 ਚਾਂਦੀ ਤੇ 22 ਕਾਂਸੀ ਦੇ ਤਮਗ਼ਿਆਂ ਨਾਲ ਕੁੱਲ 66 ਤਮਗ਼ੇ ਜਿੱਤੇ
Published : Oct 9, 2022, 9:01 pm IST
Updated : Oct 9, 2022, 9:01 pm IST
SHARE ARTICLE
 36th National Games
36th National Games

ਖੇਡ ਮੰਤਰੀ ਮੀਤ ਹੇਅਰ ਨੇ ਜੇਤੂ ਖਿਡਾਰੀਆਂ ਨੂੰ ਦਿੱਤੀ ਮੁਬਾਰਕਬਾਦ

ਜੂਡੋ ਵਿੱਚ ਅਵਤਾਰ ਸਿੰਘ ਤੇ ਸਾਈਕਲਿੰਗ ਵਿੱਚ ਹਰਸ਼ਵੀਰ ਸਿੰਘ ਨੇ ਜਿੱਤੇ ਸੋਨੇ ਦੇ ਤਮਗ਼ੇ

ਪੰਜਾਬ ਨੇ ਹੁਣ ਤੱਕ 17 ਸੋਨੇ, 27 ਚਾਂਦੀ ਤੇ 22 ਕਾਂਸੀ ਦੇ ਤਮਗ਼ਿਆਂ ਨਾਲ ਕੁੱਲ 66 ਤਮਗ਼ੇ ਜਿੱਤੇ

ਚੰਡੀਗੜ੍ਹ -  ਗੁਜਰਾਤ ਵਿਖੇ ਚੱਲ ਰਹੀਆਂ 36ਵੀਆਂ ਕੌਮੀ ਖੇਡਾਂ ਵਿੱਚ ਪੰਜਾਬ ਦੀ ਤੈਰਾਕ ਚਾਹਤ ਅਰੋੜਾ ਨੇ ਦੋ ਨਵੇਂ ਨੈਸ਼ਨਲ ਰਿਕਾਰਡਾਂ ਨਾਲ ਦੋ ਸੋਨੇ ਤੇ ਇਕ ਚਾਂਦੀ ਦਾ ਤਮਗ਼ਾ ਜਿੱਤ ਕੇ ਤੈਰਾਕੀ ਖੇਡ ਵਿੱਚ ਪੰਜਾਬ ਨੂੰ ਕੌਮੀ ਖੇਡ ਨਕਸ਼ੇ ਉੱਤੇ ਉਭਾਰਿਆ ਹੈ।ਜੂਡੋ ਤੇ ਸਾਈਕਲਿੰਗ ਵਿੱਚ 1-1 ਸੋਨ ਤਮਗ਼ੇ ਦੇ ਨਾਲ ਜੂਡੋ ਵਿੱਚ ਪੰਜ ਚਾਂਦੀ ਦੇ ਤਮਗ਼ੇ ਜਿੱਤੇ ਹਨ। ਕੌਮੀ ਖੇਡਾਂ ਵਿੱਚ ਪੰਜਾਬ ਨੇ ਹੁਣ ਤੱਕ 17 ਸੋਨੇ, 27 ਚਾਂਦੀ ਤੇ 22 ਕਾਂਸੀ ਦੇ ਤਮਗ਼ਿਆਂ ਨਾਲ ਕੁੱਲ 66 ਤਮਗ਼ੇ ਜਿੱਤੇ ਹਨ।

ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਨੇ ਚਾਹਤ ਅਰੋੜਾ ਨੂੰ ਵਧਾਈ ਦਿੰਦਿਆਂ ਕਿਹਾ ਕਿ ਚਾਹਤ ਅਰੋੜਾ ਦੀ ਸੁਨਹਿਰੀ ਪ੍ਰਾਪਤੀ ਨਾਲ ਪੰਜਾਬ ਵਿੱਚ ਤੈਰਾਕੀ ਖੇਡ ਨੂੰ ਬਹੁਤ ਪ੍ਰਫੁੱਲਿਤਾਂ ਮਿਲੇਗੀ। ਇਸ ਨਾਲ ਨਵੀਂ ਉਮਰ ਦੇ ਤੈਰਾਕਾਂ ਨੂੰ ਪ੍ਰੇਰਨਾ ਮਿਲੇਗੀ।ਖੇਡ ਮੰਤਰੀ ਨੇ ਦੂਜੇ ਜੇਤੂਆਂ ਨੂੰ ਵੀ ਮੁਬਾਰਕਬਾਦ ਦਿੱਤੀ

 ਚਾਹਤ ਨੇ 50 ਮੀਟਰ ਬਰੈਸਟ ਸਟਰੋਕ ਤੇ 100 ਮੀਟਰ ਬਰੈਸਟ ਸਟਰੋਕਦੋਵੇਂ ਵਰਗਾਂ ਵਿੱਚ ਵਿੱਚ ਨਵੇਂ ਨੈਸ਼ਨਲ ਰਿਕਾਰਡ ਬਣਾਉਂਦਿਆਂ ਦੋ ਸੋਨੇ ਦੇ ਤਮਗ਼ੇ ਜਿੱਤੇ ਹਨ। ਇਸ ਤੋਂ ਇਲਾਵਾ 200 ਮੀਟਰ ਬਰੈਸਟ ਸਟਰੋਕ ਵਿੱਚ ਚਾਂਦੀ ਦਾ ਤਮਗ਼ਾ ਜਿੱਤਿਆ। ਇਸ ਦੇ ਨਾਲ ਹੀ ਚਾਹਤ ਦੀ ਦਸੰਬਰ ਮਹੀਨੇ ਮੈਲਬਰਨ ਵਿਖੇ ਹੋਣ ਵਾਲੀ ਵਿਸ਼ਵ ਤੈਰਾਕੀ ਚੈਂਪੀਅਨਸ਼ਿਪ ਲਈ ਵੀ ਚੋਣ ਹੋਈ ਹੈ।

ਇਸ ਤੋਂ ਇਲਾਵਾ ਜੂਡੋ ਵਿੱਚ ਪੰਜਾਬ ਨੇ ਇਕ ਸੋਨੇ ਤੇ ਪੰਜ ਚਾਂਦੀ ਦੇ ਤਮਗ਼ੇ ਜਿੱਤੇ। ਅਵਤਾਰ ਸਿੰਘ ਨੇ 100 ਕਿਲੋ ਤੋਂ ਘੱਟ ਵਰਗ ਵਿੱਚ ਸੋਨੇ ਅਤੇ ਰਣਜੀਤਾ, ਕੰਵਰਪ੍ਰੀਤ ਕੌਰ, ਰਵਨੀਤ ਕੌਰ, ਸੋਨਮ ਤੇ ਹਰਸ਼ਪ੍ਰੀਤ ਸਿੰਘ ਨੇ ਚਾਂਦੀ ਦੇ ਤਮਗ਼ੇ ਜਿੱਤੇ। ਇਸੇ ਤਰ੍ਹਾਂ ਸਾਈਕਲਿੰਗ ਵਿੱਚ ਪੰਜਾਬ ਦੇ ਹਰਸ਼ਵੀਰ ਸਿੰਘ ਨੇ 120 ਕਿੱਲੋਮੀਟਰ ਰੋਡ ਰੇਸ ਵਿੱਚ ਸੋਨੇ ਦਾ ਤਮਗ਼ਾ ਜਿੱਤਿਆ।

SHARE ARTICLE

ਏਜੰਸੀ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement